Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸ਼ਹੀਦੀ ਸਭਾ ਅਮਨ ਸ਼ਾਂਤੀ ਨਾਲ ਸੰਪਨ ਹੋਣ `ਤੇ ਡੀ.ਸੀ. ਡਾ. ਸੋਨਾ ਥਿੰਦ ਤੇ ਐਸ.ਐਸ.ਪੀ. ਵੱਲੋਂ ਸੰਗਤਾਂ ਦਾ ਧੰਨਵਾਦ

ਸ਼ਹੀਦੀ ਸਭਾ ਦੌਰਾਨ ਲਗਭਗ 30 ਲੱਖ ਸ਼ਰਧਾਲੂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Dec 2024

Last updated on: Dec 27, 2024, 00:00 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਮਨਾਈ ਗਈ ਸ਼ਹੀਦੀ ਸਭਾ ਅਮਨ ਸ਼ਾਂਤੀ ਨਾਲ ਸੰਪਨ ਹੋਣ ਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਦੌਰਾਨ ਲਗਾਏ ਗਏ ਲੰਗਰਾਂ ਵਿੱਚ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਤੇ ਅਧਿਕਾਰੀਆਂ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਵੀ ਛੱਕਿਆ। ਇਸ ਮੌਕੇ ਲੰਗਰ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੁਆਰਾ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਲਈ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਡੀ ਪੱਧਰ ਤੇ ਪ੍ਰਬੰਧ ਕੀਤੇ ਗਏ ਸਨ। ਜਿਨ੍ਹਾਂ ਵਿੱਚੋਂ ਸੰਗਤਾਂ ਲਈ ਸੂਚਨਾਂ ਕੇਂਦਰ/ਪੁਲਿਸ ਸਹਾਇਤਾ ਕੇਂਦਰ, ਸੁਰੱਖਿਆ ਪ੍ਰਬੰਧ, ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਚਲਾਈ ਗਈ ਸਫਾਈ ਮੁਹਿੰਮ ਆਦਿ ਅਜਿਹੇ ਪ੍ਰਬੰਧ ਸਨ ਜਿਨ੍ਹਾਂ ਵਿੱਚ ਸੰਗਤ ਦੇ ਸਹਿਯੋਗ ਦੀ ਬਹੁਤ ਜਰੂਰਤ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਬਣਾਏ ਗਏ ਸੂਚਨਾਂ ਕੇਂਦਰਾਂ ਰਾਹੀਂ ਕਈ ਗੁੰਮਸ਼ੁਦਾ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਅਤੇ ਸੰਗਤ ਨੂੰ ਮੁਫਤ ਮੈਡੀਕਲ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਸਾਲ 19 ਦਸੰਬਰ ਤੋਂ ਹੀ ਸੰਗਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣੀ ਸ਼ੁਰੂ ਹੋ ਗਈ ਸੀ ਅਤੇ ਇਸ ਸਾਲ ਲਗਭਗ 30 ਲੱਖ ਸ਼ਰਧਾਲੂ ਸ਼ਹੀਦਾਂ ਦੀ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਹਨ।

ਡਾ: ਸੋਨਾ ਥਿੰਦ ਤੇ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਛੋਟੇ ਸਾਹਿਬ਼ਜਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਦੀ ਇੱਕ ਅਜਿਹੀ ਸ਼ਹਾਦਤ ਹੈ, ਜਿਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ 07 ਤੇ 09 ਸਾਲ ਦੀ ਉਮਰ ਵਿੱਚ ਧਰਮ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ ਉਹ ਰਹਿੰਦੀ ਦੁਨੀਆਂ ਤੱਕ ਸਾਡੇ ਦਿਲਾਂ ਵਿੱਚ ਤਾਜਾ ਰਹੇਗੀ। 

ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ ਤੋਂ ਸਾਡੀ ਨੌਜਵਾਨ ਪੀੜ੍ਹੀ ਹਮੇਸ਼ਾਂ ਪ੍ਰੇਰਨਾ ਲੈਂਦੀ ਰਹੇਗੀ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿਸ਼ਾਲ ਆਯੋਜਨ ਕਿਸੇ ਇੱਕ ਵਿਭਾਗ ਨਾਲ ਨਹੀਂ ਸਗੋਂ ਸਮੁੱਚੇ ਵਿਭਾਗਾਂ ਦੇ ਸਹਿਯੋਗ ਨਾਲ ਹੀ ਸੰਪਨ ਹੁੰਦੇ ਹਨ।  

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD