ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਆਵਾਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, "ਭਾਰਤ , ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ।" ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ: “ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੇ ਆਵਾਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਭਾਰਤ, ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਯਾਦ ਰੱਖੇਗਾ।”