Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੁਖਵਿੰਦਰ ਸਿੰਘ ਬਿੰਦਰਾ ਨੇ ਡੀਜੀ ਅਨੀਸ਼ ਦਿਆਲ ਸਿੰਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Sukhwinder Singh Bindra, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 29 Dec 2024

Last updated on: Dec 29, 2024, 00:00 IST

ਸੁਖਵਿੰਦਰ ਸਿੰਘ ਬਿੰਦਰਾ ਨੈਸ਼ਨਲ ਮੈਂਬਰ, ਐਨ.  ਆਈ.ਐਸ. ਡੀ., ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਅਤੇ ਸਾਬਕਾ ਚੇਅਰਮੈਨ, ਪੰਜਾਬ ਯੁਵਾ ਵਿਕਾਸ ਅਤੇ ਖੇਡ ਵਿਭਾਗ (ਪੰਜਾਬ ਸਰਕਾਰ) ਨੇ ਭਾਰਤ ਦੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਡਾਇਰੈਕਟਰ ਜਨਰਲ (ਡੀ.ਜੀ.) ਅਨੀਸ਼ ਦਿਆਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਬਿੰਦਰਾ ਨੇ ਦੱਸਿਆ ਕਿ ਅਨੀਸ਼ ਦਿਆਲ ਸਿੰਘ ਮਨੀਪੁਰ ਕੇਡਰ ਦੇ 1988 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਹਨ। 

ਡੀਜੀ ਅਨੀਸ਼ ਦਿਆਲ ਸਿੰਘ ਇਸ ਤੋਂ ਪਹਿਲਾਂ ਐੱਨ.   ਐੱਸ. ਜੀ.  ਏ.ਡੀ.ਜੀ. ਰਹੇ ਹਨ। ਦੇਸ਼ ਵਿੱਚ ਅੰਦਰੂਨੀ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤ ਕੋਲ ਦੁਨੀਆ ਦੀ ਸਭ ਤੋਂ ਵੱਡੀ ਏਜੰਸੀ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਸੀ.ਪੀ.ਆਰ.ਐੱਫ. ਹੈ। ਬਿੰਦਰਾ ਨੇ ਕਿਹਾ ਕਿ ਅਨੀਸ਼ ਦਿਆਲ ਸਿੰਘ ਬਹੁਤ ਹੀ ਸੂਝਵਾਨ ਅਤੇ ਮਿਹਨਤੀ ਅਫਸਰ ਹਨ।  ਉਨ੍ਹਾਂ ਦੀ ਦੇਖ-ਰੇਖ 'ਚ ਦੇਸ਼ ਦੀ ਫੌਜ ਅਤੇ ਸੀ.ਪੀ.ਆਰ.ਐੱਫ. ਆਧੁਨਿਕ ਹਥਿਆਰਾਂ ਨਾਲ ਲੈਸ ਹੋ ਕੇ ਹਾਈਟੈਕ ਬਣ ਰਹੇ ਹਨ।  

ਬਿੰਦਰਾ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਫੌਜ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਦੇਸ਼ ਦੇ ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਸੀਆਰਪੀਐਫ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।  

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਭਾਗ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਫੌਜ ਅਤੇ ਸੀਆਰਪੀਐਫ ਵਿੱਚ ਭਰਤੀ ਹੋਣ ਲਈ ਲੋੜੀਂਦੀ ਮਦਦ ਪ੍ਰਦਾਨ ਕਰੇਗਾ।

 

Tags: Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD