Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 29 Dec 2024

Last updated on: Dec 29, 2024, 00:00 IST

ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ ਬਰਾਮਦ ਹੋਈ ਹੈ। 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਭਗਵਾਨਪੁਰ ਦੇ ਗੁਰਮੀਤ ਸਿੰਘ ਉਰਫ਼ ਰਾਵਲ, ਗੁਰਦਾਸਪੁਰ ਦੇ ਪਿੰਡ ਨੂਰਪੁਰ ਦੇ ਹਰਪਾਲ ਸਿੰਘ, ਅੰਮ੍ਰਿਤਸਰ ਦੇ ਪਿੰਡ ਨਵਾਂਪਿੰਡ ਦੇ ਲਵਪ੍ਰੀਤ ਸਿੰਘ ਉਰਫ਼ ਐਨ.ਪੀ., ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ਼ ਗੋਲੀ ਵਾਸੀ ਕੋਟ ਖ਼ਾਲਸਾ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ  ਜਿਨ੍ਹਾਂ ਵਿੱਚ ਯੂ.ਐੱਸ.ਏ. ਦੀ ਬਣੀ 9.ਐੱਮ.ਐੱਮ. ਗਲਾਕ ਪਿਸਤੌਲ, ਦੋ .32 ਬੋਰ ਦੀਆਂ ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਅਤੇ ਤਿੰਨ ਮੈਗਜ਼ੀਨਾਂ ਨਾਲ ਦੇਸੀ ਪਿਸਤੌਲ ਸਮੇਤ ਚਾਰ ਹਥਿਆਰ ਸ਼ਾਮਲ ਹਨ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਟੀਮਾਂ ਨੇ ਉਨ੍ਹਾਂ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੋਂ ਵਿੱਚ ਲਿਆਂਦੀ ਬਿਨਾਂ ਨੰਬਰ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਨੇ ਆਪਣੇ ਸਾਥੀ ਰਾਹੀਂ ਸਪਲਾਈ ਕੀਤੇ ਸਨ ਅਤੇ ਉਹ ਗੈਂਗਸਟਰ ਅੰਮ੍ਰਿਤਪਾਲ ਬਾਠ ਦੇ ਇਸ਼ਾਰੇ ’ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਅਪਰਾਧੀ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਤਰਨਤਾਰਨ ਖੇਤਰ ਵਿੱਚ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਮਿੱਥ ਕੇ ਕੀਤੇ ਇੱਕ ਕਤਲ ਵਿੱਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਤਰਨਤਾਰਨ ਅਭਿਮਨਿਊ ਰਾਣਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁੰਡਈ ਕ੍ਰੇਟਾ ਕਾਰ ਵਿੱਚ ਸਵਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਇੰਚਾਰਜ ਸੀ.ਆਈ.ਏ. ਸਟਾਫ ਤਰਨਤਾਰਨ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਜੰਡਿਆਲਾ ਤੋਂ ਤਰਨਤਾਰਨ ਰੋਡ 'ਤੇ ਨਾਕਾ ਲਗਾਇਆ ਅਤੇ ਨਾਕਾਬੰਦੀ ਕਰ ਕੇ ਕਰੇਟਾ ਕਾਰ ਨੂੰ ਰੋਕਣ 'ਚ ਕਾਮਯਾਬ ਰਹੇ, ਜਿਸ ਦੇ ਸਿੱਟੇ ਵਜੋਂ ਗੁਰਮੀਤ ਸਿੰਘ ਉਰਫ਼ ਰਾਵਲ, ਲਵਪ੍ਰੀਤ ਸਿੰਘ ਉਰਫ਼ ਐਨ.ਪੀ. ਅਤੇ ਹਰਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। 

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਉਪਰੰਤ ਗੈਂਗ ਦੇ ਦੋ ਹੋਰ ਮੈਂਬਰਾਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ ਗੋਲੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਐਸਐਸਪੀ ਨੇ ਐਸਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ ਅਤੇ ਡੀਐਸਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਅੱਗੇ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਮਹੱਤਵਪੂਰਨ ਸਫਲਤਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 232/24 ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 (3) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD