Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਡਾ. ਰਵਜੋਤ ਸਿੰਘ ਅਤੇ ਸੰਤ ਸੀਚੇਵਾਲ ਨੇ 'ਬੁੱਢੇ ਦਰਿਆ' ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal, Buddha Dariya, Sewerage Treatment Plant, STP

Web Admin

Web Admin

5 Dariya News

ਲੁਧਿਆਣਾ , 29 Dec 2024

Last updated on: Dec 29, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ 'ਬੁੱਢੇ ਦਰਿਆ' ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) 'ਤੇ ਐਤਵਾਰ ਨੂੰ ਦੌਰਾ ਕੀਤਾ।

ਇਸ ਮੌਕੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ; ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ; ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮੁੱਖ ਇੰਜਨੀਅਰ ਰਵਿੰਦਰ ਗਰਗ, ਲੁਧਿਆਣਾ ਦੇ ਪੀ.ਪੀ.ਸੀ.ਬੀ ਦੇ ਚੀਫ ਇੰਜਨੀਅਰ ਆਰ ਕੇ ਰੱਤੜਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਿਊ.ਐਸ.ਐਸ.ਬੀ) ਦੇ ਇੰਜਨੀਅਰ ਇਨ ਚੀਫ਼ ਮੁਕੇਸ਼ ਗਰਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

'ਬੁੱਢੇ ਦਰਿਆ' ਵਿੱਚ ਡੰਪ ਕੀਤੇ ਜਾ ਰਹੇ ਗੋਬਰ ਦੀ ਸਮੱਸਿਆ ਨਾਲ ਨਜਿੱਠਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਪੇਡਾ ਅਧਿਕਾਰੀਆਂ ਨੂੰ ਗਊਆਂ ਦੇ ਢੁਕਵੇਂ ਨਿਪਟਾਰੇ ਲਈ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। 

ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਇੱਕ ਵਾਧੂ ਪਲਾਂਟ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਸਥਾਪਿਤ ਕੀਤਾ ਜਾਣਾ ਹੈ ਜਿੱਥੇ ਗੋਬਰ ਦੀ ਵਰਤੋਂ ਬਾਇਓ ਗੈਸ ਪੈਦਾ ਕਰਨ ਲਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡੇਅਰੀ ਕੰਪਲੈਕਸਾਂ ਤੋਂ ਗੋਬਰ ਨੂੰ ਚੁੱਕਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਯੁਕਤ ਕਰਨ ਅਤੇ ਪੇਡਾ ਦੁਆਰਾ ਬਾਇਓਗੈਸ ਪਲਾਂਟਾਂ ਨੂੰ ਚਾਲੂ ਕਰਨ ਤੱਕ ਨਿਰਧਾਰਤ ਕੀਤੇ ਪੁਆਇੰਟਾਂ 'ਤੇ ਡੰਪ ਕਰਨ। 

ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਅਰੀ ਯੂਨਿਟਾਂ ਤੋਂ ਗੋਬਰ ਨੂੰ ਚੁੱਕਣ ਅਤੇ ਦੋ ਨਿਰਧਾਰਤ ਪੁਆਇੰਟਾਂ 'ਤੇ ਡੰਪ ਕਰਨ ਲਈ ਨਗਰ ਨਿਗਮ ਦੀ ਮਸ਼ੀਨਰੀ ਅਤੇ ਮੈਨ ਪਾਵਰ ਪਹਿਲਾਂ ਹੀ ਤਾਇਨਾਤ ਕੀਤੀ ਜਾ ਚੁੱਕੀ ਹੈ। ਹੁਣ ਇਸ ਲਈ ਠੇਕੇਦਾਰਾਂ ਨੂੰ ਨਿਯੁਕਤ ਕਰਨ ਲਈ ਟੈਂਡਰ ਜਾਰੀ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਐਮ.ਪੀ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ (ਪੀ.ਪੀ.ਸੀ.ਬੀ) ਦੇ ਅਧਿਕਾਰੀਆਂ ਨੂੰ ਡਾਇੰਗ ਇੰਡਸਟਰੀ ਸੀ.ਈ.ਟੀ.ਪੀਜ਼ ਅਤੇ ਨਗਰ ਨਿਗਮ ਦੇ ਐਸ.ਟੀ.ਪੀਜ਼ ਦੇ ਕੰਮਕਾਜ ਦੀ ਨਿਯਮਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਦਮ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਇਲੈਕਟ੍ਰੋਪਲੇਟਿੰਗ ਉਦਯੋਗ ਦਾ ਗੰਦਾ ਪਾਣੀ ਸੀਵਰੇਜ ਲਾਈਨਾਂ ਵਿੱਚ ਡੰਪ ਨਾ ਹੋਵੇ।

ਇਸ ਤੋਂ ਇਲਾਵਾ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਬੁੱਢੇ ਦਰਿਆ ਦੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਠੇਕੇਦਾਰ ਨੂੰ ਗਊਸ਼ਾਲਾ ਪੁਆਇੰਟ ਤੋਂ ਐਸ.ਟੀ.ਪੀ ਜਮਾਲਪੁਰ ਤੱਕ ਸੀਵਰੇਜ ਦੇ ਪਾਣੀ ਨੂੰ ਪੰਪ ਕਰਨ ਲਈ ਆਰਜ਼ੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਜਦੋਂ ਤੱਕ ਗਊਸ਼ਾਲਾ ਵਾਲੀ ਥਾਂ 'ਤੇ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਸਥਾਪਿਤ ਨਹੀਂ ਹੋ ਜਾਂਦਾ। 

ਗਊਸ਼ਾਲਾ ਆਈ.ਪੀ.ਐਸ ਸਥਾਪਤ ਕਰਨ ਦਾ ਪ੍ਰੋਜੈਕਟ ਚੱਲ ਰਹੇ ਅਦਾਲਤੀ ਕੇਸ ਕਾਰਨ ਪੈਂਡਿੰਗ ਹੈ। ਠੇਕੇਦਾਰ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਦੋਵੇਂ ਡੇਅਰੀ ਕੰਪਲੈਕਸਾਂ ਵਿੱਚ ਡੇਅਰੀ ਯੂਨਿਟਾਂ ਦੇ ਕੁਨੈਕਸ਼ਨਾਂ ਨੂੰ ਸਹੀ ਢੰਗ ਨਾਲ ਟੈਪ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੇਅਰੀਆਂ ਦਾ ਕੂੜਾ 'ਬੁੱਢੇ ਦਰਿਆ' ਵਿੱਚ ਨਾ ਜਾਵੇ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਉਹ ਉਦਯੋਗ ਜਾਂ ਕਿਸੇ ਹੋਰ ਖੇਤਰ ਦੇ ਵਿਰੁੱਧ ਨਹੀਂ ਹਨ ਪਰ ਕਿਸੇ ਨੂੰ ਵੀ 'ਬੁੱਢੇ ਦਰਿਆ' ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ। 

ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਰਕਾਰ ਦਾ ਸਾਥ ਦੇਣ ਅਤੇ ‘ਬੁੱਢੇ ਦਰਿਆ’ ਵਿੱਚ ਕੂੜਾ ਸੁੱਟਣਾ ਬੰਦ ਕਰਨ। ਸੰਸਦ ਮੈਂਬਰ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੇ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਲਈ 'ਕਾਰ ਸੇਵਾ' ਦਾ ਦੂਜਾ ਪੜਾਅ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ ਅਤੇ ਪਿਛਲੇ ਸਮੇਂ ਦੌਰਾਨ ਕੁਝ ਡੇਅਰੀ ਯੂਨਿਟਾਂ ਦੇ ਗੈਰ-ਕਾਨੂੰਨੀ ਸੀਵਰੇਜ ਕੁਨੈਕਸ਼ਨ ਵੀ ਕੱਟੇ ਗਏ ਹਨ।

ਸੰਸਦ ਮੈਂਬਰ ਸੀਚੇਵਾਲ ਨੇ 'ਕਾਰ ਸੇਵਾ' ਲਈ 'ਬੁੱਢੇ ਦਰਿਆ' ਵਾਲੀ ਥਾਂ 'ਤੇ ਹੀ ਆਪਣਾ ਟੈਂਟ ਲਗਾ ਲਿਆ ਹੈ। ਸੰਸਦ ਮੈਂਬਰ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਬੁੱਢੇ ਦਰਿਆ ਦੀ ਸਫ਼ਾਈ ਲਈ ਸ਼ੁਰੂ ਕੀਤੀ ਗਈ ਇਸ ਲਹਿਰ ਦਾ ਹਿੱਸਾ ਬਣਨ ਲਈ ਅੱਗੇ ਆਉਣ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal , Buddha Dariya , Sewerage Treatment Plant , STP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD