Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 9 ਐਮ.ਐਮ. ਗਲੌਕ ਸਮੇਤ ਦੋ ਪਿਸਤੌਲ ਕੀਤੇ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 29 Dec 2024

Last updated on: Dec 29, 2024, 00:00 IST

ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼ ਅਧਾਰਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਸ਼ਮਸ਼ੇਰ ਉਰਫ਼ ਹਨੀ ਵੱਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ ਪੁਲਿਸ ਅਦਾਰਿਆਂ 'ਤੇ ਹੋਏ ਹਮਲਿਆਂ ਦੀਆਂ ਸਾਰੀਆਂ ਗੁੱਥੀਆਂ ਨੂੰ ਸੁਲਝਾ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਬਾਕੀ ਚਾਰ ਵਿਅਕਤੀਆਂ ਦੀ ਪਛਾਣ ਕੁਲਜੀਤ ਸਿੰਘ, ਰੋਹਿਤ ਉਰਫ਼ ਘੇਸੀ, ਸ਼ੁਭਮ ਅਤੇ ਗੁਰਜਿੰਦਰ ਸਿੰਘ ਉਰਫ਼ ਰਾਜਾ ਸਾਰੇ ਵਾਸੀ ਕਿਲ੍ਹਾ ਲਾਲ ਸਿੰਘ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਜਿਹਨਾਂ ਵਿੱਚ ਇੱਕ 9 ਐਮ.ਐਮ. ਗਲਾਕ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ 'ਤੇ 12 ਦਸੰਬਰ ਨੂੰ ਰਾਤ 10.20 ਵਜੇ ਦੇ ਕਰੀਬ ਕੁਝ ਵਿਅਕਤੀਆਂ ਵੱਲੋਂ ਹੈਂਡ ਗ੍ਰਨੇਡ ਸੁੱਟੇ ਜਾਣ ਤੋਂ ਉਪਰੰਤ ਅਤੇ 20 ਦਸੰਬਰ ਨੂੰ ਰਾਤ 9.30 ਵਜੇ ਦੇ ਕਰੀਬ ਗੁਰਦਾਸਪੁਰ ਦੀ ਵਡਾਲਾ ਬਾਂਗਰ ਪੁਲਿਸ ਚੌਕੀ 'ਤੇ ਹੋਏ ਹਮਲੇ ਉਪਰੰਤ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ। ਇਹਨਾਂ ਘਟਨਾਵਾਂ ਤੋਂ ਬਾਅਦ, ਅੱਤਵਾਦੀ ਸੰਗਠਨ ਬੀ.ਕੇ.ਆਈ. ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਖ-ਵੱਖ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹਨਾਂ ਅੱਤਵਾਦੀ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਮੁਲਜ਼ਮ ਅਭੀਜੋਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਰਿਕਵਰੀ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਹਿਰਾਸਤ ਤੋਂ ਭੱਜਣ ਲਈ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਲਈ ਗੋਲੀਬਾਰੀ ਕੀਤੀ ਜਿਸ ਦੇ ਚਲਦਿਆਂ ਦੋਵਾਂ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਅਤੇ ਇਸ ਪੂਰੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਦਾਰਿਆਂ 'ਤੇ ਹੋਏ ਹਮਲੇ ਉਪਰੰਤ ਬਟਾਲਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਹਾਂ ‘ਤੇ ਕਾਰਵਾਈ ਕਰਦਿਆਂ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸਾਰੇ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਐਸ.ਐਸ.ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD