Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਘੀ ਮੇਲੇ ਸਬੰਧੀ ਰਾਜੇਸ਼ ਤ੍ਰਿਪਾਠੀ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੱਕ ਆਵਾਜਾਈ ਲਈ ਕੀਤੇ ਜਾਣਗੇ ਮੁਫਤ ਪ੍ਰਬੰਧ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 30 Dec 2024

Last updated on: Dec 30, 2024, 00:00 IST

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ। ਮਾਘੀ ਮੇਲੇ ਦੌਰਾਨ ਜਨਤਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ  ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ  ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ ਜੇ.ਈ., ਐਸ.ਡੀ.ਓ., ਨਗਰ ਕੌਂਸਲ, ਜਨ ਸਿਹਤ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ। ਉਨ੍ਹਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ ਅਤੇ  ਜਿਨ੍ਹਾਂ ਥਾਵਾਂ ’ਤੇ ਲੰਗਰ ਲਗਾਏ ਜਾਣੇ ਹਨ, ਉਨ੍ਹਾਂ ਥਾਵੇ ’ਤੇ ਵਰਤੋਂ ਵਿੱਚ ਆਉਣ ਵਾਲੇ ਬਰਤਨ ਪਲਾਸਟਿਕ ਮੁਕਤ ਹੋਣ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣ ।

ਉਹਨਾਂ ਲੰਗਰ ਲਗਾਉਣ ਵਾਲੇ ਸਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਪਲਾਸਟਿਕ ਰਹਿਤ ਲੰਗਰ ਵਰਤਾਇਆ ਜਾਵੇ ਅਤੇ ਸਾਫ ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੇਲੇ ਦੌਰਾਨ ਆਰ.ਓ ਸਿਸਟਮ ਵਾਲੇ ਪੀਣ ਵਾਲੇ ਸਾਡ ਸੁਞਰੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਮਾਰਕਫੈਡ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਵਾਗਤੀ ਗੇਟਾਂ ਦੀ ਮੁਰੰਮਤ ਕਰਵਾਕੇ ਸਫਾਈ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਫੁੱਲਾਂ ਅਤੇ ਲੜੀਆਂ ਆਦਿ ਨਾਲ ਸਜਾਇਆ ਜਾਵੇ। ਉਹਨਾਂ ਪਾਵਰ ਕਾਮ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਨਿਰਵਿਘਣ ਬਿਜਲੀ ਸਪਲਾਈ ਜਾਰੀ ਰੱਖੀ ਜਾਵੇ ਅਤੇ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਚੀਆਂ ਚੁੱਕੀਆਂ ਜਾਣ।

ਉਹਨਾਂ ਬੀ.ਐਂਡ ਆਰ (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਮੁਕੰਮਲ ਕਰਨ ਉਪਰੰਤ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਾ ਮਾਘੀ ਦੌਰਾਨ ਸ਼ਹਿਰ ਵਿੱਚ ਪਾਰਕਿੰਗ ਲਈ ਢੁਕਵੀਆਂ ਥਾਵਾਂ ਦੀ ਚੋਣ  ਕੀਤੀ ਜਾਵੇ ਅਤੇ ਇਸ ਦੀ ਸੂਚਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਸਿਵਿਲ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫਤਰ ਵਿਖੇ, ਜਦਕਿ ਪੁਲਿਸ ਕੰਟਰੋਲ ਰੂਮ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਜਾਵੇਗਾ।

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD