Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ : ਡਾ ਰਵਜੋਤ ਸਿੰਘ

ਪੰਜਾਬ ਭਰ ਦੇ ਸ਼ਹਿਰੀ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਲਈ 450 ਕਰੋੜ ਰੁਪਏ ਦੀ ਯੋਜਨਾ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 30 Dec 2024

Last updated on: Dec 30, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। 

ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ। ਡਾ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਮੂਹ ਸ਼ਹਿਰੀ ਸਥਾਨਕ ਇਕਾਈਆਂ ਕੋਲ ਉਪਲਬਧ ਫੰਡਾਂ ਦੇ ਨਾਲ-ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਗ੍ਰਾਂਟ ਦੀ ਵਰਤੋਂ ਨਾਲ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। 

ਇਸ ਪਹਿਲਕਦਮੀ ਤਹਿਤ ਸ਼ਹਿਰੀ ਥਾਵਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ। ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਸਰਕਾਰ ਵੱਲੋਂ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ 'ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ।  ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। 

ਇਸ ਤੋਂ ਇਲਾਵਾ 580 ਐਮ.ਐਲ.ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਭਰ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ 'ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਅਧੀਨ ਵੱਖ-ਵੱਖ ਪੜਾਅ ਆਉਂਦੇ ਹਨ, ਜਿਸਦਾ ਉਦੇਸ਼ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਯਕੀਨੀ ਬਣਾਉਣਾ ਹੈ। ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। 

ਇਹ ਪਹਿਲਕਦਮੀਆਂ "ਡਰਿੰਕ ਫਰਾਮ ਟੈਪ" ਪ੍ਰੋਗਰਾਮ ਦੇ ਪੰਜਾਬ ਦੇ ਹੋਰ  ਸ਼ਹਿਰਾਂ ਤੱਕ ਵਿਸਥਾਰ ਸਬੰਧੀ ਇੱਕ ਵਿਆਪਕ ਯੋਜਨਾ ਦਾ ਹਿੱਸਾ ਹਨ। ਸਰਕਾਰ ਦੀ ਸਫ਼ਾਈ ਪ੍ਰਤੀ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਅਧੀਨ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ  ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 

ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਾਲ 2024 ਪੰਜਾਬ ਦੇ ਸ਼ਹਿਰੀ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਤਬਦੀਲੀ ਦਾ ਦੌਰ ਰਿਹਾ ਹੈ। 

ਬਿਹਤਰ ਸੀਵਰੇਜ ਟ੍ਰੀਟਮੈਂਟ, ਬਿਹਤਰ ਜਲ ਸਪਲਾਈ ਪ੍ਰਣਾਲੀਆਂ, ਮਜ਼ਬੂਤ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਾਫ਼-ਸੁਥਰੇ ਵਾਤਾਵਰਣ ਨਾਲ ਸੂਬਾ ਸਰਕਾਰ ਆਪਣੇ ਵਸਨੀਕਾਂ ਲਈ ਵਧੇਰੇ ਟਿਕਾਊ, ਰਹਿਣ ਯੋਗ ਅਤੇ ਸੁਨਹਿਰੀ ਭਵਿੱਖ ਲਈ ਰਾਹ ਪੱਧਰਾ ਕਰ ਰਹੀ ਹੈ। ਇਹ ਪ੍ਰਾਪਤੀਆਂ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਨਾਗਰਿਕ ਸੇਵਾਵਾਂ ਅਤੇ ਇੱਕ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD