Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ

ਕਿਹਾ, ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ 1503 ਸੰਸਥਾਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 30 Dec 2024

Last updated on: Dec 30, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। 

ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ। ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ  ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD