Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੀਤੇ ਵਰ੍ਹੇ 'ਚ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਯਤਨ ਜਾਰੀ ਰਹੇ

ਤਕਰੀਬਨ ਪਚਾਨਵੇਂ ਹਜ਼ਾਰ ਦੀਆਂ ਵਿਭਾਗੀ ਪੁਸਤਕਾਂ ਦੀ ਕੀਤੀ ਵਿੱਕਰੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Barnala

Web Admin

Web Admin

5 Dariya News

ਬਰਨਾਲਾ , 30 Dec 2024

Last updated on: Dec 30, 2024, 00:00 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਵਰ੍ਹਾ 2024 ਦੌਰਾਨ ਪੰਜਾਬੀ ਭਾਸ਼ਾ, ਸਾਹਿਤ ਅਤੇ ਪੁਸਤਕ ਸਭਿਆਚਾਰ ਦੀ ਪ੍ਰਫੁੱਲਿਤਾ ਲਈ ਲਗਾਤਾਰ ਉਪਰਾਲੇ ਜਾਰੀ ਰਹੇ।

ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਪੰਜਾਬੀ ਭਾਸ਼ਾ,ਸਾਹਿਤ ਅਤੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਪੂਰਾ ਵਰ੍ਹਾ ਸਮਾਗਮ,ਲੇਖਕਾਂ ਦੀਆਂ ਪੁਸਤਕਾਂ ਦਾ ਲੋਕ ਅਰਪਣ,ਸੈਮੀਨਾਰ ਅਤੇ ਗੋਸ਼ਟੀਆਂ ਕਰਵਾਈਆਂ ਗਈਆਂ।

ਭਾਸ਼ਾ ਅਫਸਰ ਨੇ ਦੱਸਿਆ ਮੁੱਖ ਦਫਤਰ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਤ੍ਰੈ ਭਾਸ਼ੀ ਕਵੀ ਦਰਬਾਰ,ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ,ਪੰਜਾਬੀ ਕਵੀ ਦਰਬਾਰ,ਪੰਜਾਬੀ ਮਿੰਨ੍ਹੀ ਕਹਾਣੀ ਦਰਬਾਰ ਅਤੇ ਗੋਸ਼ਟੀ,ਸਕੂਲੀ ਵਿਦਿਆਰਥੀਆਂ ਦੀ ਸਿਰਜਣ ਰੁਚੀਆਂ ਨੂੰ ਵਿਕਸਤ ਕਰਨ ਦੇ ਮਨੋਰਥ ਨਾਲ ਲੇਖ,ਕਵਿਤਾ ਅਤੇ ਕਹਾਣੀ ਸਿਰਜਣ ਮੁਕਾਬਲੇ ਕਰਵਾਏ ਗਏ।

ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਨੋਰਥ ਨਾਲ ਸਾਹਿਤ,ਇਤਿਹਾਸ ਅਤੇ ਆਮ ਗਿਆਨ 'ਤੇ ਆਧਾਰਿਤ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਗਏ।

ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚੋ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਮੂਲੀਅਤ ਕੀਤੀ ਗਈ। 

ਭਾਸ਼ਾ ਦਫ਼ਤਰ ਦੇ ਸਮਾਗਮਾਂ 'ਚ ਜ਼ਿਲ੍ਹੇ ਭਰ ਦੇ ਵਿਦਵਾਨਾਂ,ਸਾਹਿਤਕਾਰਾਂ,ਪਾਠਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵੀ ਸ਼ਮੂਲੀਅਤ ਕੀਤੀ ਗਈ। ਦਫ਼ਤਰ ਦੇ ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਜ਼ਿਲ੍ਹਾ ਭਾਸ਼ਾ ਦਫਤਰ ਦੇ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਵੱਖ ਵੱਖ ਸਥਾਨਾਂ 'ਤੇ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

ਪੂਰੇ ਵਰ੍ਹੇ ਦੌਰਾਨ ਵਿਭਾਗ ਦੀਆਂ ਪੁਸਤਕਾਂ ਪਾਠਕਾਂ ਦੀ ਖਿੱਚ ਦਾ ਕੇਂਦਰ ਰਹੀਆਂ।ਪਾਠਕਾਂ ਵੱਲੋਂ ਪਚਾਨਵੇਂ ਹਜ਼ਾਰ ਦੇ ਕਰੀਬ ਵਿਭਾਗੀ ਪੁਸਤਕਾਂ ਦੀ ਖਰੀਦ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਭਾਸ਼ਾ ਐਕਟ ਦੀ ਪਾਲਣਾ ਹਿੱਤ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਅਦਾਰਿਆਂ ਦਾ ਹਰ ਮਹੀਨੇ ਦੌਰਾ ਕੀਤਾ ਗਿਆ। 

ਇਸ ਦੌਰਾਨ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਸ਼ਾ ਐਕਟ ਅਨੁਸਾਰ ਆਪਣਾ ਕੰਮ ਕਾਜ਼ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣ ਦੇ ਨਿਯਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਜਾਬੀ ਭਾਸ਼ਾ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਗਿਆ।ਸਰਕਾਰੀ ਅਤੇ ਅਰਧ ਸਰਕਾਰੀ ਦਫਤਰਾਂ ਅਤੇ ਹੋਰ ਅਦਾਰਿਆਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਅਤੇ ਦੁਕਾਨਾਂ ਦੇ ਨਾਮ ਬੋਰਡ ਗੁਰਮੁਖੀ ਲਿੱਪੀ ਵਿੱਚ ਲਿਖੇ ਜਾਣ ਲਈ ਸੰਬੰਧਿਤਾਂ ਨੂੰ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਦਫਤਰ ਦੇ ਕਾਰਜ਼ਾਂ 'ਚ ਦਫਤਰ ਦੇ ਕਰਮਚਾਰੀਆਂ ਗੁਰਪ੍ਰੀਤ ਕੌਰ ਅਤੇ ਗੋਬਿੰਦ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD