Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਚੰਡੀਗੜ੍ਹ ਦੀ ਪਹਿਲੀ ਮੀਟਿੰਗ ਵਿੱਚ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਕੈਬਿਨਟ ਮੰਤਰੀ ਹੋਏ ਸ਼ਾਮਿਲ

ਨਵੇਂ ਅਹੁਦੇਦਾਰਾਂ ਨੂੰ ਚੰਡੀਗੜ੍ਹ ਵਾਸੀਆਂ ਦੀ ਭਲਾਈ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ

Shery Kalsi, Amansher Singh Shery Kalsi, AAP, Aam Aadmi Party, Aam Aadmi Party Punjab, AAP Punjab, Laljit Singh Bhullar,Dr. S.S Ahluwalia

Web Admin

Web Admin

5 Dariya News

ਚੰਡੀਗੜ੍ਹ , 30 Dec 2024

Last updated on: Dec 30, 2024, 00:00 IST

ਆਮ ਆਦਮੀ ਪਾਰਟੀ (ਆਪ), ਚੰਡੀਗੜ੍ਹ ਦੇ ਐਲਾਨੇ ਗਏ ਨਵੇਂ ਸੰਗਠਨ ਦੇ ਅਹੁਦੇਦਾਰਾਂ ਦੀ ਅੱਜ ਪਹਿਲੀ ਮੀਟਿੰਗ ਸੈਕਟਰ 39 ਵਿਖੇ ਹੋਈ। ਇਸ ਦੌਰਾਨ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ, ਆਪ ਚੰਡੀਗੜ੍ਹ ਦੇ ਕੋ-ਇੰਚਾਰਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਸਮੇਤ ਪ੍ਰਧਾਨ ਡੀਐਸਪੀ ਵਿਜੇਪਾਲ ਅਤੇ ਜਨਰਲ ਸਕੱਤਰ ਓਂਕਾਰ ਸੰਨੀ ਔਲਖ ਸ਼ਾਮਿਲ ਹੋਏ।

ਇਸ ਮੌਕੇ ਉਤੇ ਪ੍ਰਧਾਨ ਡੀਐਸਪੀ ਵਿਜੇਪਾਲ ਨੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ, ਆਪ ਚੰਡੀਗੜ੍ਹ ਦੇ ਕੋ-ਇੰਚਾਰਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦਾ ਸੁਆਗਤ ਕਰਦੇ ਹੋਏ ਨਵੀਂ ਜਿੰਮੇਵਾਰੀ ਦੇ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਉਤੇ ਕਿਹਾ ਆਮ ਆਦਮੀ ਪਾਰਟੀ ਦਾ ਹਰ ਵਲੰਟੀਅਰ ਦਿਨ-ਰਾਤ ਸ਼ਹਿਰ ਵਾਸੀਆਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ। 

ਨਵੇਂ ਬਣੇ ਸੰਗਠਨ ਵਿੱਚ 86 ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਪਾਰਟੀ ਵਲੋਂ ਵੱਡੀ ਗਿਣਤੀ ਵਿੱਚ ਹੋਰ ਵਲੰਟੀਅਰਾਂ ਨੂੰ ਵੀ ਵੱਖ-ਵੱਖ ਅਹੁਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੀਜੇਪੀ ਨੇ ਚੰਡੀਗੜ੍ਹ ਦੇ ਵਿਕਾਸ ਵਿੱਚ ਬਹੁਤ ਜਿਆਦਾ ਰੁਕਾਵਟਾਂ ਪਾਈਆਂ ਹਨ। ਸ਼ਹਿਰ ਵਾਸੀ ਬੀਜੇਪੀ ਦੇ ਇਨ੍ਹਾਂ ਮਾੜੇ ਕੰਮਾਂ ਤੋਂ ਬਹੁਤ ਦੁਖੀ ਹਨ।

ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਪੰਜਾਬ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਉਤੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਇਕੋ-ਇੱਕ ਪਾਰਟੀ ਹੈ ਜੋ ਛੋਟੇ ਤੋਂ ਛੋਟੇ ਵਲੰਟੀਅਰ ਨੂੰ ਉਨ੍ਹਾਂ ਦੀ ਕਾਰਗੁਜਾਰੀ ਦੇ ਅਧਾਰ ਤੇ ਵੱਡੇ ਅਹੁਦਿਆਂ ਦੇ ਨਾਲ ਨਵਾਜਦੀ ਹੈ। ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਨੂੰ ਚੰਡੀਗੜ੍ਹ ਵਾਸੀਆਂ ਦੀ ਭਲਾਈ ਦੇ ਲਈ ਯਤਨਾਂ ਨੂੰ ਹੋਰ ਤੇਜ ਕਰਨ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਤੇ ਸਾਰੇ ਅਹੁਦੇਦਾਰਾਂ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ, ਪਾਰਟੀ ਨੂੰ ਭਰੋਸਾ ਦਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਦੀ ਭਲਾਈ ਲਈ ਹੋਰ ਮਿਹਨਤ ਕਰਨਗੇ।

ਇਸ ਦੌਰਾਨ ਮੇਅਰ ਕੁਲਦੀਪ ਕੁਮਾਰ, ਉਪ ਪ੍ਰਧਾਨ ਕੌਂਸਲਰ ਹਰਦੀਪ ਸਿੰਘ, ਕੌਂਸਲਰ ਦਮਨਪ੍ਰੀਤ ਸਿੰਘ ਬਾਦਲ, ਆਭਾ ਬੰਸਲ, ਸਕੱਤਰ ਮੀਨਾ ਸ਼ਰਮਾਂ, ਕੌਸ਼ਲ ਸਿੰਘ, ਰਵੀ ਮਨੀ, ਜੁਆਇੰਟ ਸਕੱਤਰ ਮਨਦੀਪ ਕਾਲਰਾ, ਸਿਮਰਨਜੀਤ ਸਿੰਘ ਸਿੰਮੀ, ਸੁਨੀਲ ਸੇਹਰਾ, ਸੰਨੀ ਬੈਰਵਾ, ਰਜੇਸ਼ ਚੌਧਰੀ, ਕਾਂਤਾ ਧਮੀਜਾ, ਹਰਕੇਸ਼ ਲੱਕੀ ਰਾਣਾ, ਨਰਿੰਦਰ ਕੁਮਾਰ ਭਾਟੀਆ, ਸੁਦੇਸ਼ ਖੁਰਚਾ, ਬੁਲਾਰਾ ਅਤੇ ਕੌਂਸਲਰ ਯੌਗੇਸ਼ ਢੀਂਗਰਾ, ਜੇਜੇ ਸਿੰਘ, ਮਨਮੋਹਨ ਪਾਠਕ, ਲਲਿਤ ਮੋਹਨ, ਸਾਹਿਲ ਮੱਕੜ, ਕੰਵਲਪ੍ਰੀਤ ਸਿੰਘ ਜੱਜ, ਪੀਪੀ ਘਈ, ਸ਼ਰਨਜੀਤ ਸਿੰਘ, ਰਾਜਵਿੰਦਰ ਸਿੰਘ, ਰੁਲਦਾ ਸਿੰਘ, ਫੈਰੀ ਸੋਫਤ, ਸ਼ਕੀਲ, ਰਜਿੰਦਰ ਹਿੰਦੂਸਤਾਨੀ, ਡਾ. ਜਗਪਾਲ ਸਿੰਘ, ਦੇਸਰਾਜ ਸਨਾਵਰ, ਦੀਨੇਸ਼ ਪਾਸਵਾਨ, ਸੰਦੀਪ, ਵਿਕਰਾਂਤ ਤੰਵਰ, ਵੂਮਨ ਵਿੰਗ ਦੇ ਪ੍ਰਧਾਨ ਕੌਂਸਲਰ ਪ੍ਰੇਮ ਲਤਾ, ਕੌਂਸਲਰ ਸੁਮਨ, ਮਮਤਾ ਕੈਂਥ, ਯੂਥ ਵਿੰਗ ਦੇ ਪ੍ਰਧਾਨ ਕੌਂਸਲਰ ਰਾਮ ਚੰਦਰ ਯਾਦਵ ਅਤੇ ਮਹਾਂਵੀਰ ਤੋਂ ਇਲਾਵਾ ਹੋਰ ਅਹੁਦੇਦਾਰ ਵੀ ਹਾਜਰ ਸਨ।

 

Tags: Shery Kalsi , Amansher Singh Shery Kalsi , AAP , Aam Aadmi Party , Aam Aadmi Party Punjab , AAP Punjab , Laljit Singh Bhullar , Dr. S.S Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD