Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ - ਰਾਜੇਸ਼ ਤ੍ਰਿਪਾਠੀ

ਆਵਾਜਾਈ ਦੌਰਾਨ ਵਰਤੀ ਜਾਵੇ ਪੂਰੀ ਸਾਵਧਾਨੀ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 31 Dec 2024

Last updated on: Dec 31, 2024, 00:00 IST

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ  ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ  ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ  ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਬੀ.ਐਂਡ ਆਰ.(ਸੜਕਾਂ) ਅਤੇ ਨੈਸ਼ਨਲ ਹਾਈਵੇਜ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂ, ਰਜਬਾਹਿਆਂ, ਡਰੇਨਾਂ ਅਤੇ ਕੱਸੀਆਂ ’ਤੇ ਬਣੀਆਂ ਰੇਲਿੰਗ ਨੂੰ ਚੈਕ ਕੀਤਾ ਜਾਵੇ ਅਤੇ ਟੁੱਟ ਚੁੱਕੀਆਂ ਰੇਲਿੰਗ ਨੂੰ ਠੀਕ ਕਰਵਾਇਆ ਜਾਵੇ ਅਤੇ ਨਾਜ਼ੁਕ ਥਾਵਾਂ ’ਤੇ ਆਰਜੀ ਪ੍ਰਬੰਧ ਕੀਤੇ ਜਾਣ ਅਤੇ ਪੁਲਾਂ ਦੀਆਂ ਰੈਲਿੰਗ ’ਤੇ ਰਿਫੈਲਕਟਰ, ਰੰਗ ਰੋਗਣ ਕੀਤਾ ਜਾਵੇ ਅਤੇ ਪੁਲਾਂ ਦੇ ਨਜ਼ਦੀਕ ਆਵਾਜਾਈ ਦੀ ਸਪੀਡ ਨੂੰ ਕੰਟਰੋਲ ਕਰਨ ਲਈ ਸਪੀਡ ਰੋਕੂ ਬਰੈਕਰਾਂ ਦਾ ਪ੍ਰਬੰਧ ਕੀਤਾ ਜਾਵੇ।

ਉਹਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਯਾਤਰੀਆਂ ਦੀ ਸਹੂਲਤ ਲਈ ਪੁਲਾਂ ਦੇ ਨਜਦੀਕ ਸੂਚਨਾਂ ਬੋਰਡ ਵੀ ਲਗਾਏ ਜਾਣ ਤਾਂ ਜੋ ਯਾਤਰੀਆਂ ਨੂੰ ਪਤਾ ਚੱਲ ਸਕੇ ਕਿ ਅੱਗੇ ਕੋਈ ਨਹਿਰ, ਰਜਬਾਹਾ ਜਾਂ ਡਰੇਨ ਲੰਘ ਰਹੀ ਹੈ। ਉਹਨਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਦੇ ਏਰੀਏ ਵਿੱਚ ਪੁਲਾਂ ’ਤੇ ਕੋਈ ਸੜਕ ਦੁਰਘਟਨਾ ਵਾਪਰਦੀ ਹੈ ਤਾਂ ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਗਰ ਕੌਸਲਾਂ ਅਤੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਅਵਾਰਾਂ ਪਸ਼ੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਸੜਕਾਂ ’ਤੇ ਨਜਾਇਜ ਕਬਜੇ ਹਟਵਾਏ ਜਾਣ ਤਾਂ ਜੋ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ। 

ਉਹਨਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰੇ ਉੱਗੀਆਂ ਝਾੜੀਆਂ ਅਤੇ ਵਧੀਆਂ ਦਰਖਤਾਂ ਦੇ ਟਾਹਣੀਆਂ ਦੀ ਕਟਾਈ ਕਰਵਾਈ ਜਾਵੇ ਤਾਂ ਜੋ ਸਰਦੀ ਦੀਆਂ ਧੁੰਦਾਂ ਦੌਰਾਨ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਹਮੇਸਾ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਵਾਜਾਈ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD