Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਲ 2024 ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 31 Dec 2024

Last updated on: Dec 31, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 

ਇਹ ਰਾਸ਼ੀ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਅਦਾਇਗੀ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਲ 2024-25 ਅਧੀਨ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 60 ਹਜ਼ਾਰ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਪੋਰਟਲ ਤੇ 2 ਲੱਖ 38 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ  ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਇਸ ਸਕੀਮ ਅਧੀਨ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਂਦੀਆਂ ਹਨ। 

ਗਰੀਬ ਪਰਿਵਾਰ ਘਰੋ ਹੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਜ਼ਿਲ੍ਹਾ ਤਰਨਤਾਰਨ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਲਈ 593.69 ਲੱਖ ਰੁਪਏ ਅਤੇ ਛੇ ਜ਼ਿਲ੍ਹਿਆਂ ਵਿੱਚ ਡਾ. ਬੀ.ਆਰ.ਅੰਬੇਡਕਰ ਭਵਨਾਂ ਦੀ ਮੁਰੰਮਤ ਲਈ 200 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹਨ ਵਾਲੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ ਸਰਕਾਰ ਵੱਲੋਂ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਰਾਹੀਂ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਜੀਵਨ ਵਿੱਚ ਨਵੇਂ ਬਦਲਾਅ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। 

ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ 39.98 ਕਰੋੜ ਰੁਪਏ ਜ਼ਾਰੀ ਕਰ ਦਿੱਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 382 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਕਰਜੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। 

ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 87 ਲਾਭਪਾਤਰੀਆਂ ਨੂੰ 2.36 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ ਗਈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD