Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵੱਡੇ ਪੱਧਰ 'ਤੇ ਜਾਰੀ : ਡਾ. ਸੋਨਾ ਥਿੰਦ

ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਵਿੱਚ ਨਾ ਛੱਡੀ ਜਾਵੇ ਕੋਈ ਕਸਰ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 Dec 2024

Last updated on: Dec 31, 2024, 00:00 IST

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ ਪਰ ਹਾਲੇ ਵੀ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। 

ਉਹਨਾਂ ਨੇ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਹਿਤ ਜ਼ਿਲ੍ਹਾ ਪੱਧਰੀ ਨਸ਼ਾ ਮੁਕਤ ਅਭਿਆਨ ਤਿਆਰ ਕੇ ਸਬੰਧਤ ਮੰਤਰਾਲੇ ਨੂੰ ਭੇਜਿਆ ਜਾ ਚੁੱਕਾ ਹੈ। 

ਇਸ ਦੇ ਨਾਲ-ਨਾਲ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਵੱਲੋਂ ਰਲ਼ ਕੇ ਸਕੂਲਾਂ ਤੇ ਕਾਲਜਾਂ ਵਿੱਚ ਲਗਾਤਾਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਵਿਦਿਅਕ ਅਦਾਰਿਆਂ ਵਿੱਚ ਨਸ਼ਿਆਂ ਖ਼ਿਲਾਫ਼ ਵਿਦਿਆਰਥੀਆਂ ਦੇ ਜਾਗਰੂਕਤਾ ਕਲੱਬ ਵੀ ਬਣੇ ਹੋਏ ਹਨ। 

ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵੱਲੋਂ ਨਸ਼ੇ ਦੇ ਮਰਜ਼ੀਆਂ ਨੂੰ ਠੀਕ ਕਰਨ ਅਤੇ ਉਹਨਾਂ ਦੇ ਮੁੜ ਵਸੇਬੇ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਵਿੱਚ ਸਿਗਰਟਾਂ ਵੇਚਣ 'ਤੇ ਲਾਈ ਪਾਬੰਦੀ ਸਖ਼ਤੀ ਨਾਲ ਲਾਗੂ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਸਮੇਂ-ਸਮੇਂ 'ਤੇ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਲਾਹਣਤ ਹੈ, ਜੋ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਹਰੇਕ ਵਰਗ ਦੇ ਲੋਕ ਸਰਕਾਰ ਵੱਲੋਂ ਚਲਾਈ ਮੁਹਿੰਮ ਵਿੱਚ ਉਸਾਰੂ ਸਹਿਯੋਗ ਦੇਣ। ਇਸ ਮੌਕੇ ਪੁਲੀਸ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। 

ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦੇ ਮੰਤਵ ਨਾਲ ਪੇਂਡੂ ਖੇਤਰ ਤੇ ਸ਼ਹਿਰੀ ਖੇਤਰ ਵਿੱਚ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ। ਪਿੰਡਾਂ ਤੇ ਸ਼ਹਿਰਾਂ ਵਿੱਚ ਬਣਾਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਵੀ ਕੀਤਾ ਜਾਂਦਾ ਹੈ। 

ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰ ਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਵੱਡੀ ਸੱਟ ਮਾਰੀ ਗਈ ਹੈ। ਇਸ ਮੌਕੇ ਜਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਡੀ.ਐਮ.ਸੀ. ਡਾ. ਸਰਿਤਾ, ਡੀ.ਡੀ.ਪੀ.ਓ. ਡਾ. ਜਸਪ੍ਰੀਤ ਕੌਰ, ਡਿਪਟੀ ਡੀ.ਈ.ਓ. ਕਮਲਜੀਤ ਕੌਰ, ਡੀ.ਐਸ.ਪੀ. ਗੁਰਦੀਪ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD