Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਨੂੰ ਇੰਤਕਾਲ ਦੇ ਲੰਬਿਤ ਪਏ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਦਿੱਤੇ ਨਿਰਦੇਸ਼

ਫ਼ਰਦ ਕੇਂਦਰ ਤੇ ਪਟਵਾਰਖਾਨਾ ਰੂਪਨਗਰ ਦਾ ਕੀਤਾ ਦੌਰਾ

Himanshu Jain, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 31 Dec 2024

Last updated on: Dec 31, 2024, 00:00 IST

ਮਾਲ ਵਿਭਾਗ ਦੇ ਸੰਬਧਿਤ ਲੰਬਿਤ ਪਏ ਜ਼ਮੀਨਾਂ ਦੇ ਇੰਤਕਾਲ ਦੇ ਮਾਮਲਿਆਂ ਨੂੰ ਨਿਪਟਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਆਪਣੇ ਦਫਤਰ ਵਿਖੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਨਾਲ ਮੀਟਿੰਗ ਕੀਤੀ ਤੇ ਇਨ੍ਹਾਂ ਮਾਮਲਿਆਂ ਨੂੰ ਸਮਾਂਬੱਧ ਸਮੇਂ ਵਿੱਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਇੰਤਕਲ ਸਬੰਧੀ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਸੰਬੰਧਤ ਬਲਾਕਾਂ ਦੇ ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਰੋਜ਼ਾਨਾ ਅਦਾਲਤ ਲਗਾਉਣ ਦੇ ਆਦੇਸ਼ ਦਿੱਤੇ, ਤੇ ਕਿਹਾ ਕਿ ਲੰਬਿਤ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਟਵਾਰੀ ਰਿਕਾਰਡ ਦੀ ਸਾਂਭ-ਸੰਭਾਲ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਫ਼ਰਦ ਕੇਂਦਰ ਤੇ ਪਟਵਾਰਖਾਨਾ ਰੂਪਨਗਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ।

 

Tags: Himanshu Jain , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD