Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ

ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ

Dr Sukhchain Singh Gill, Inspector General of Police, IGP, Punjab Police, Police, Punjab Admin,Chandigarh

Web Admin

Web Admin

5 Dariya News

ਚੰਡੀਗੜ੍ਹ , 31 Dec 2024

Last updated on: Dec 31, 2024, 00:00 IST

ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

"ਪੁਲਿਸ ਅਦਾਰਿਆਂ 'ਤੇ ਲੜੀਵਾਰ ਹਮਲਿਆਂ ਤੋਂ ਲੈ ਕੇ ਨੰਗਲ ਵਿਖੇ ਹਿੰਦੂ ਨੇਤਾ ਵਿਕਾਸ ਬੱਗਾ ਅਤੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਹਾਈ-ਪ੍ਰੋਫਾਈਲ ਕਤਲਾਂ ਤੱਕ, ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।" ਸਾਲ 2024 ਦੌਰਾਨ ਹੱਲ ਕੀਤੇ ਗਏ ਹੋਰ ਮਹੱਤਵਪੂਰਨ ਮਾਮਲਿਆਂ ਵਿੱਚ ਚੰਡੀਗੜ੍ਹ ਦੇ ਸੈਕਟਰ 10 ਵਿਖੇ ਇੱਕ ਰਿਹਾਇਸ਼ 'ਤੇ ਹੈਂਡ ਗ੍ਰਨੇਡ ਹਮਲਾ, ਮਾਨਸਾ ਵਿਖੇ ਇੱਕ ਪੈਟਰੋਲ ਪੰਪ 'ਤੇ ਹੈਂਡ ਗ੍ਰਨੇਡ ਹਮਲਾ ਅਤੇ ਫਿਰੋਜ਼ਪੁਰ ਵਿਖੇ ਤੀਹਰਾ ਕਤਲ ਕੇਸ ਸ਼ਾਮਲ ਹਨ।

ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਯੀਅਰ ਐਂਡਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਫੈਸਲਾਕੁੰਨ ਜੰਗ ਜਾਰੀ ਹੈ ਅਤੇ ਪੁਲਿਸ ਵੱਲੋਂ ਸਾਲ 2024 ਵਿੱਚ 12255 ਐਫ.ਆਈ.ਆਰਜ਼, ਜਿਨ੍ਹਾਂ ਵਿੱਚੋਂ 1213 ਵਪਾਰਕ ਮਾਮਲਿਆਂ ਨਾਲ ਸਬੰਧਨ ਹਨ, ਦਰਜ ਕਰਕੇ 210 ਵੱਡੀਆਂ ਮੱਛੀਆਂ ਸਮੇਤ 8935 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 1099 ਕਿਲੋਗ੍ਰਾਮ ਹੈਰੋਇਨ, 991 ਕਿਲੋਗ੍ਰਾਮ ਅਫੀਮ, 414 ਕੁਇੰਟਲ ਭੁੱਕੀ ਅਤੇ 2.94 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ ਫੜੇ ਗਏ ਨਸ਼ਾ ਤਸਕਰਾਂ ਤੋਂ 14.73 ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਦੇ ਸਬੰਧ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਪ੍ਰੈਵੈਨਸ਼ਨ ਆਫ਼ ਇਲਿਸਿਟ ਟ੍ਰੈਫਿਕ ਇਨ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਲੁਧਿਆਣਾ ਦੇ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਅਤੇ ਗੁਰਦਾਸਪੁਰ ਦੇ ਅਵਤਾਰ ਸਿੰਘ ਉਰਫ਼ ਤਾਰੀ ਸਮੇਤ ਦੋ ਬਦਨਾਮ ਨਸ਼ਾ ਤਸਕਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ। ਆਈਜੀਪੀ ਨੇ ਦੱਸਿਆ ਕਿ ਪੁਲਿਸ ਨੇ ਇਸ ਸਾਲ ਵੱਡੇ ਤਸਕਰਾਂ ਦੀਆਂ 335 ਕਰੋੜ ਰੁਪਏ ਦੀਆਂ 531 ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਥੋੜੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ 71 ਨਸ਼ਾ ਪੀੜਤਾਂ ਨੇ ਮੁੜ ਵਸੇਬਾ ਇਲਾਜ ਕਰਵਾਉਣ ਦਾ ਵਾਅਦਾ ਕਰਕੇ ਐਨ.ਡੀ.ਪੀ.ਐਸ. ਦੀ ਧਾਰਾ 64-ਏ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਫੜਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 843 ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੈਂਗਸਟਰਾਂ ਵਿਰੁੱਧ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ, ਆਈਜੀਪੀ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 559 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ 198 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਕੋਲੋਂ 482 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਵਾਲੇ 102 ਵਾਹਨ, 7 ਕਿਲੋ ਹੈਰੋਇਨ ਅਤੇ 2.14 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਸਾਲ ਪੁਲਿਸ ਪਾਰਟੀਆਂ ਅਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 64 ਵਾਰ ਗੋਲੀਬਾਰੀ ਹੋਈ, ਜਿਸ ਦੌਰਾਨ 3 ਗੈਂਗਸਟਰ/ਅਪਰਾਧੀ ਮਾਰੇ ਗਏ ਅਤੇ 63 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ ਕੀਤੇ ਗਏ, ਜਿਨ੍ਹਾਂ ਵਿਚੋਂ 56 ਜ਼ਖਮੀ ਹੋਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ, “ਬਦਕਿਸਮਤੀ ਨਾਲ, ਸਾਡੇ ਇੱਕ ਸਾਥੀ ਦੀ ਸ਼ਹਾਦਤ ਹੋ ਗਈ, ਜਦੋਂ ਕਿ ਗੋਲੀਬਾਰੀ ਦੌਰਾਨ ਨੌਂ ਪੁਲਿਸ ਮੁਲਾਜ਼ਮ ਜ਼ਖਮੀ ਹੋਏ।”

ਅੱਤਵਾਦੀਆਂ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਦੀ ਜਾਣਕਾਰੀ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਸਾਲ 2024 ਦੌਰਾਨ, ਅੰਦਰੂਨੀ ਸੁਰੱਖਿਆ ਵਿੰਗ ਨੇ 66 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ 12 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 2 ਰਾਈਫਲਾਂ, 76 ਰਿਵਾਲਵਰ/ਪਿਸਟਲ, 2 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.), 758 ਗ੍ਰਾਸ ਆਰ.ਡੀ.ਐਕਸ ਅਤੇ ਹੋਰ ਵਿਸਫੋਟਕ, 4 ਹੈਂਡ ਗ੍ਰਨੇਡ ਅਤੇ 257 ਡਰੋਨ ਬਰਾਮਦ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਡਰੋਨਾਂ ਰਾਹੀਂ ਸੁੱਟੀ ਗਈ 185 ਕਿਲੋ ਹੈਰੋਇਨ, 24 ਪਿਸਤੌਲ, ਇੱਕ ਏਕੇ-47 ਰਾਈਫਲ, ਇੱਕ ਆਈਈਡੀ ਅਤੇ 4.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ 513 ਡਰੋਨ ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਮੋਬਾਈਲ ਫ਼ੋਨਾਂ ਦੀ ਵਰਤੋਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 2348 ਆਈ.ਐਮ.ਈ.ਆਈ. ਨੰਬਰਾਂ ਨੂੰ ਬਲੈਕਲਿਸਟ ਕੀਤਾ ਹੈ ਅਤੇ 731 ਮੋਬਾਈਲ ਨੰਬਰਾਂ ਨੂੰ ਬਲਾਕ ਕਰ ਦਿੱਤਾ ਹੈ। 

ਇਸ ਤੋਂ ਇਲਾਵਾ ਗੈਂਗਸਟਰਾਂ ਨੂੰ ਉਤਸ਼ਾਹਿਤ ਕਰਨ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੇ ਘੱਟੋ-ਘੱਟ 483 ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਪੰਜਾਬ ਵਿੱਚ ਭਰਤੀ ਕੀਤੀ ਜਾਂਦੀ ਹੈ। 

ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10,000 ਤੋਂ ਵੱਧ ਭਰਤੀਆਂ ਕੀਤੀਆਂ ਗਈਆਂ ਹਨ ਜਿਹਨਾਂ ਵਿੱਚੋਂ 4657 ਨਿਯੁਕਤੀ ਪੱਤਰ ਇਸ ਸਾਲ ਹੀ ਸੌਂਪੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਲ 2024 ਵਿੱਚ 288 ਸਬ-ਇੰਸਪੈਕਟਰਾਂ, 450 ਹੈੱਡ ਕਾਂਸਟੇਬਲਾਂ ਅਤੇ 3919 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਜਦਕਿ 1746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਦੇਸ਼ ਦੀ ਨੰਬਰ ਇੱਕ ਪੁਲਿਸ ਬਣਾਉਣ ਲਈ ਇਸ ਨੂੰ ਮਜ਼ਬੂਤ ਕਰਨ ਅਤੇ ਇਸਦੇ ਆਧੁਨਿਕੀਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਸ਼ੁਰੂ ਕੀਤੇ ਗਏ ਸੁਪਨਮਈ ਪ੍ਰਾਜੈਕਟ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਤਹਿਤ ਪਹਿਲੇ ਚਾਰ ਮਹੀਨਿਆਂ ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 15.74 ਫੀਸਦੀ ਕਮੀ ਆਈ ਹੈ ਅਤੇ 6 ਮਿੰਟ ਅਤੇ 45 ਸਕਿੰਟਾਂ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ 147 ਜਾਨਾਂ ਬਚਾਈਆਂ ਗਈਆਂ ਹਨ ਅਤੇ 9836 ਹਾਦਸਿਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ ਹੈ। 

ਐਸ.ਐਸ.ਐਫ. ਵੱਲੋਂ 5661 ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 5686 ਜ਼ਖਮੀ ਵਿਅਕਤੀਆਂ ਨੂੰ ਡਾਕਟਰੀ ਦੇਖਭਾਲ ਲਈ ਹਸਪਤਾਲਾਂ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਗਰਾਨੀ ਵਧਾਉਣ ਅਤੇ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਕਈ ਜ਼ਿਲ੍ਹਿਆਂ ਅਤੇ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਲਈ ਪਹਿਲਾਂ ਹੀ 45.19 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਬੇੜੇ ਵਿੱਚ 426 ਉੱਚ ਪੱਧਰੀ ਵਾਹਨ ਸ਼ਾਮਲ ਕੀਤੇ ਗਏ ਹਨ।

ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੀ ਸਾਲ 2024 ਦੌਰਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ, ਜਿਸ ਤਹਿਤ ਪਿਛਲੇ ਸਾਲ ਦੇ ਮੁਕਾਬਲੇ ਸਾਈਬਰ ਰਿਪੋਰਟਿੰਗ ਵਿੱਚ 82.7 ਫੀਸਦ ਦਾ ਵਾਧਾ ਹੋਇਆ ਹੈ। ਰਿਪੋਰਟਿੰਗ ਵਿੱਚ ਇਹ ਵਾਧਾ ਨਾਗਰਿਕਾਂ ਦਰਮਿਆਨ ਵੱਧ ਰਹੇ ਵਿਸ਼ਵਾਸ ਅਤੇ ਸਾਈਬਰ ਕ੍ਰਾਈਮ ਬਾਰੇ ਜਾਗਰੂਕਤਾ ਦੇ ਨਾਲ ਨਾਲ ਅਜਿਹੀਆਂ ਘਟਨਾਵਾਂ ਦੀ ਰਿਪੋਰਟਿੰਗ ਦੀ ਮਹੱਤਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਾਈਬਰ ਕ੍ਰਾਈਮ ਡਵੀਜ਼ਨ ਨੇ ਸੂਬੇ ਭਰ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਕਰਕੇ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ, ਜਿਸ ਦੇ ਨਤੀਜੇ ਵਜੋਂ 374 ਐਫਆਈਆਰ ਦਰਜ ਕਰਕੇ 64 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਹੈਲਪਲਾਈਨ (1930) ‘ਤੇ 35,201 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਵਿੱਚ 467.1 ਕਰੋੜ ਰੁਪਏ ਦੀ ਧੋਖਾਧੜੀ ਦੀ ਰਿਪੋਰਟ ਕੀਤੀ ਗਈ ਅਤੇ ਲਾਇਨ ਮਾਰਕਿੰਗ ਰਾਹੀਂ 73.34 ਕਰੋੜ ਰੁਪਏ ਬਚਾਏ ਗਏ। 

ਉਨ੍ਹਾਂ ਅੱਗੇ ਦੱਸਿਆ ਕਿ ਲਾਇਨ ਮਾਰਕਿੰਗ ਦੇ ਸਬੰਧ ਵਿੱਚ ਪੰਜਾਬ ਜੁਲਾਈ ਮਹੀਨੇ ਦੌਰਾਨ ਰਾਸ਼ਟਰੀ ਪੱਧਰ 'ਤੇ ਪਹਿਲੇ ਨੰਬਰ 'ਤੇ ਰਿਹਾ। ਡਿਵੀਜ਼ਨ ਨੇ ਨੁਕਸਾਨਦੇਹ ਸਮੱਗਰੀ ਵਾਲੀਆਂ 7,500 ਤੋਂ ਵੱਧ ਯੂ.ਆਰ.ਐਲ.  ਨੂੰ ਵੀ ਬਲਾਕ ਕੀਤਾ ਅਤੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ 966 ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਜੇਲ੍ਹ ਵਿਭਾਗ ਵੱਲੋਂ ਸੂਬੇ ਦੀਆਂ ਜੇਲ੍ਹਾਂ ਅੰਦਰ ਸੰਗਠਿਤ ਅਪਰਾਧਾਂ ਨੂੰ ਨੱਥ ਪਾਉਣ ਲਈ ਵੀ ਅਹਿਮ ਕਦਮ ਚੁੱਕੇ ਜੇ ਰਹੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਉੱਚ-ਜੋਖਮ ਵਾਲੇ ਕੈਦੀਆਂ (ਐਚ.ਐਰ.ਪੀਜ਼) ਦੀ ਪਛਾਣ ਅਤੇ ਉਨ੍ਹਾਂ ਨੂੰ ਸ਼੍ਰੇਣੀਕਰਨ ਕਰਨ ਲਈ ਇੱਕ ਮੁੱਖ ਰਣਨੀਤੀ ਅਪਣਾਈ ਗਈ ਹੈ ਜਿਸ ਤਹਿਤ 13 ਜੇਲ੍ਹਾਂ ਵਿੱਚ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਸਮੇਤ 456 ਵਿਅਕਤੀਆਂ ਨੂੰ 40 ਉੱਚ-ਸੁਰੱਖਿਆ ਜ਼ੋਨਾਂ (ਐਚ.ਐਸ.ਜੈਡਜ਼) ਵਿੱਚ ਅਲੱਗ-ਅਲੱਗ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਸਦਕਾ ਮੋਬਾਈਲ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਿਆ ਹੈ ਅਤੇ ਇਹਨਾਂ ਉੱਚ ਜੋਖਮ ਵਾਲੇ ਕੈਂਦੀਆਂ ਦਰਮਿਆਨ ਸੰਚਾਰ ‘ਤੇ ਠੱਲ੍ਹ ਪਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਖੁਫੀਆ ਜਾਣਕਾਰੀ ਇਕੱਤਰ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਅਤੇ ਰੋਜ਼ਾਨਾ ਲਾਜ਼ਮੀ ਤੌਰ ‘ਤੇ ਤਸ਼ਾਲੀਆਂ ਲਈਆਂ ਜਾ ਰਹੀਆਂ ਹਨ ਅਤੇ 8 ਕੇਂਦਰੀ ਜੇਲ੍ਹਾਂ ਵਿੱਚ ਏ.ਆਈ.-ਅਧਾਰਤ ਸੀ.ਸੀ.ਟੀ.ਵੀ. ਪ੍ਰਣਾਲੀਆਂ ਸਮੇਤ ਨਿਗਰਾਨੀ ਸਬੰਧੀ ਆਧੁਨਿਕ ਪ੍ਰਣਾਲੀਆਂ ਨੂੰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਬੁਨਿਆਦੀ ਢਾਂਚੇ ਨੂੰ ਵੀ ਅੱਪਗਰੇਡ ਕੀਤਾ ਜਾ ਰਿਹਾ ਹੈ ਜਿਸ ਵਿੱਚ ਲੁਧਿਆਣਾ ਨੇੜੇ ਇੱਕ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਦਾ ਨਿਰਮਾਣ ਅਤੇ ਸਾਰੀਆਂ ਸੰਵੇਦਨਸ਼ੀਲ ਜੇਲ੍ਹਾਂ ਵਿੱਚ ਉੱਨਤ ਸੁਰੱਖਿਆ ਵਿਸ਼ੇਸ਼ਤਾਵਾਂ ਦਾ ਵਿਸਥਾਰ, ਜਿਵੇਂ ਕਿ ਵੀ-ਕਵਚ ਜੈਮਰ, ਏ.ਆਈ.-ਅਧਾਰਤ ਸੀ.ਸੀ.ਟੀ.ਵੀ. ਸਿਸਟਮ, ਅਤੇ ਐਕਸ-ਰੇ ਸਕੈਨਰ ਆਦਿ ਸ਼ਾਮਲ ਹੈ।

1. ਨਸ਼ਿਆਂ ਵਿਰੁੱਧ ਕਾਰਵਾਈ

* ਕੁੱਲ ਨਸ਼ਾ ਤਸਕਰ/ਸਪਲਾਇਰ ਗ੍ਰਿਫ਼ਤਾਰ: 8935

* ਵੱਡੀਆਂ ਮੱਛੀਆਂ ਗ੍ਰਿਫ਼ਤਾਰ: 210

* ਕੁੱਲ ਐਫਆਈਆਰ ਦਰਜ: 12255

* ਕੁੱਲ ਵਪਾਰਕ ਐਫਆਈਆਰ ਦਰਜ: 1213

* ਜਾਇਦਾਦਾਂ ਜ਼ਬਤ: 335 ਕਰੋੜ ਰੁਪਏ ਦੀਆਂ 531 ਜਾਇਦਾਦਾਂ

* ਕੁੱਲ ਹੈਰੋਇਨ ਬਰਾਮਦ: 1099 ਕਿਲੋਗ੍ਰਾਮ

* ਕੁੱਲ ਅਫੀਮ ਬਰਾਮਦ: 991 ਕਿਲੋਗ੍ਰਾਮ

* ਕੁੱਲ ਭੁੱਕੀ ਬਰਾਮਦ: 414 ਕੁਇੰਟਲ

* ਫਾਰਮਾ ਓਪੀਔਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ: 2.94 ਕਰੋੜ

* ਕੁੱਲ ਡਰੱਗ ਮਨੀ ਬਰਾਮਦ: 14.73 ਕਰੋੜ ਰੁਪਏ

* ਐਨ.ਡੀ.ਪੀ.ਐਸ. ਕੇਸਾਂ ਵਿੱਚ ਪੀ.ਓਜ਼/ਭਗੌੜਿਆਂ ਦੀ ਕੁੱਲ ਗ੍ਰਿਫ਼ਤਾਰੀ: 843

* ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦੀ ਚੋਣ ਕਰਨ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ: 71

* ਪੀ.ਆਈ.ਟੀ.- ਐਨ.ਡੀ.ਪੀ.ਐਸ. ਐਕਟ ਤਹਿਤ ਨਿਵਾਰਕ ਹਿਰਾਸਤ ਅਧੀਨ: 2

2. ਗੈਂਗਸਟਰਾਂ ਵਿਰੁੱਧ ਕਾਰਵਾਈ

* ਪਰਦਾਫਾਸ਼ ਕੀਤੇ ਗਏ ਕੁੱਲ ਮਾਡਿਊਲ: 198

* ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ/ਅਪਰਾਧੀ: 559

* ਪੁਲਿਸ ਪਾਰਟੀਆਂ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ: 64

* ਮਾਰ ਮਕਾਏ ਗਏ ਗੈਂਗਸਟਰ/ਅਪਰਾਧੀ: 3

* ਗੈਂਗਸਟਰ/ਅਪਰਾਧੀ ਜ਼ਖਮੀ: 56

* ਪੁਲਿਸ ਮੁਲਾਜ਼ਮ ਸ਼ਹੀਦ: 1

* ਪੁਲਿਸ ਮੁਲਾਜ਼ਮ ਜ਼ਖਮੀ: 9

* ਹਥਿਆਰ ਬਰਾਮਦ: 482

* ਗੈਂਗਸਟਰਾਂ ਕੋਲੋਂ ਹੈਰੋਇਨ ਬਰਾਮਦ: 7 ਕਿਲੋਗ੍ਰਾਮ

* ਬਰਾਮਦ ਕੀਤੇ ਵਾਹਨ: 102

3. ਅੱਤਵਾਦੀਆਂ ਵਿਰੁੱਧ ਕਾਰਵਾਈ

* ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ: 12

* ਗ੍ਰਿਫਤਾਰ ਕੀਤੇ ਗਏ ਅੱਤਵਾਦੀ: 66

* ਕੁੱਲ ਰਾਈਫਲਾਂ ਬਰਾਮਦ: 2

•ਕੁੱਲ ਰਿਵਾਲਵਰ/ਪਿਸਤੌਲ ਬਰਾਮਦ: 76

* ਕੁੱਲ ਟਿਫਿਨ ਆਈ.ਈ.ਡੀਜ਼ ਬਰਾਮਦ: 2

•ਆਰਡੀਐਕਸ ਅਤੇ ਹੋਰ ਵਿਸਫੋਟਕ ਪਦਾਰਥਾ ਦੀ ਬਰਾਮਦਗੀ: 758 ਗ੍ਰਾਮ

* ਕੁੱਲ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ: 4

* ਡਰੋਨ ਦੇਖੇ ਗਏ: 513

* ਡਰੋਨ ਬਰਾਮਦ: 257

4. 2024 ਦੌਰਾਨ ਛੇ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ ਹੱਲ

- ਸੂਬੇ ਵਿੱਚ ਪੁਲਿਸ ਅਦਾਰਿਆਂ 'ਤੇ ਹਮਲਿਆਂ ਦੀਆਂ ਸਾਰੀਆਂ ਘਟਨਾਵਾਂ ਦੀ ਗੁੱਥੀ ਸੁਲਝਾਈ

- ਨੰਗਲ ਵਿਖੇ ਹਿੰਦੂ ਆਗੂ ਵਿਕਾਸ ਬੱਗਾ ਦਾ ਕਤਲ ਕੇਸ ਕੀਤਾ ਹੱਲ

- ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਕਤਲ ਕੇਸ ਸੁਲਝਾਇਆ

- ਚੰਡੀਗੜ੍ਹ ਦੇ ਸੈਕਟਰ 10 ਸਥਿਤ ਰਿਹਾਇਸ਼ 'ਤੇ ਹੈਂਡ ਗ੍ਰਨੇਡ ਹਮਲੇ ਦਾ ਕੀਤਾ ਪਰਦਾਫਾਸ਼

- ਮਾਨਸਾ ਦੇ ਪੈਟਰੋਲ ਸਟੇਸ਼ਨ 'ਤੇ ਹੈਂਡ ਗ੍ਰਨੇਡ ਹਮਲੇ ਦਾ ਕੇਸ ਕੀਤਾ ਹੱਲ

- ਫਿਰੋਜ਼ਪੁਰ 'ਚ ਤੀਹਰੇ ਕਤਲ ਦੀ ਗੁੱਥੀ ਸੁਲਝਾਈ

5. ਪੰਜਾਬ ਪੁਲਿਸ ਦਾ ਮਜ਼ਬੂਤੀਕਰਨ ਅਤੇ ਆਧੁਨਿਕੀਕਰਨ

- ਪੰਜਾਬ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਵਾਧਾ ਕਰਨ ਵਾਸਤੇ ਸੜਕ ਸੁਰਖੀਆ ਫੋਰਸ ਦੀ ਸ਼ੁਰੂਆਤ ਕੀਤੀ ਗਈ

- ਇਸ ਸਾਲ 288 ਐਸ.ਆਈਜ਼, 3919 ਕਾਂਸਟੇਬਲ ਅਤੇ 450 ਹੈੱਡ ਕਾਂਸਟੇਬਲਾਂ ਸਮੇਤ ਕੁੱਲ 4657 ਪੁਲਿਸ ਮੁਲਾਜ਼ਮ ਭਰਤੀ ਕੀਤੇ ਗਏ

- ਪੰਜਾਬ ਭਰ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਕਾਰਜਸ਼ੀਲ ਕੀਤੇ ਗਏ

- ਪੰਜਾਬ ਪੁਲਿਸ ਦੇ ਬੇੜੇ ਵਿੱਚ 426 ਅਤਿ ਆਧੁਨਿਕ ਵਾਹਨ ਸ਼ਾਮਲ ਕੀਤੇ ਗਏ

- ਸੂਬੇ ਭਰ ਵਿੱਚ ਸੀਸੀਟੀਵੀ ਨਿਗਰਾਨੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ

 

Tags: Dr Sukhchain Singh Gill , Inspector General of Police , IGP , Punjab Police , Police , Punjab Admin , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD