Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਜਪਾ ਨੇ ਡਾ: ਮਨਮੋਹਨ ਸਿੰਘ ਦਾ ਕੀਤਾ ਅਪਮਾਨ - ਦਿਨੇਸ਼ ਬੱਸੀ

ਹਲਕਾ ਪੂਰਬੀ ਵਿੱਚ ਡਾ: ਮਨਮੋਹਨ ਸਿੰਘ ਲਈ ਸ਼ੋਕ ਸਭਾ ਦਾ ਆਯੋਜਨ

Dinesh Bassi, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 31 Dec 2024

Last updated on: Dec 31, 2024, 00:00 IST

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਭਾਜਪਾ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਸੰਸਕਾਰ ਦੇ ਕੀਤੇ ਗਏ ਅਪਮਾਨ ਦੀ ਸਖ਼ਤ ਨਿਖੇਧੀ ਕੀਤੀ ਹੈ। ਦਿਨੇਸ਼ ਬੱਸੀ ਦਾ ਕਹਿਣਾ ਹੈ ਕਿ ਭਾਜਪਾ ਨੇ ਆਪਣੀ ਛੋਟੀ ਸੋਚ ਦਾ ਪ੍ਰਦਰਸ਼ਨ ਕੀਤਾ ਹੈ। ਦਿਨੇਸ਼ ਬੱਸੀ ਨੇ ਅੱਜ ਹਲਕਾ ਪੂਰਬੀ ਵਿੱਚ ਆਯੋਜਿਤ ਸ਼ੋਕ ਸਭਾ ਵਿੱਚ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੂੰ ਯਾਦ ਕਰਦਿਆਂ ਅੱਖਾਂ ਵਿੱਚ ਹੰਝੂ ਵਹਾਏ।

ਰਾਮਾ ਪੈਲੇਸ ਵਿਖੇ ਹੋਈ ਸ਼ੋਕ ਸਭਾ ਵਿੱਚ ਹਲਕਾ ਪੂਰਬੀ ਦੇ ਕੌਂਸਲਰ ਸਮੇਤ ਸਮੂਹ ਆਗੂਆਂ ਨੇ ਸ਼ਮੂਲੀਅਤ ਕੀਤੀ। ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਿਨੇਸ਼ ਬੱਸੀ ਨੇ ਕਿਹਾ ਕਿ ਅੱਜ ਮੈਂ ਦੇਸ਼ ਦੇ ਮਹਾਨ ਸਪੁੱਤਰ ਅਤੇ ਇੱਕ ਮਜ਼ਬੂਤ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਅੱਜ ਉਨ੍ਹਾਂ ਨੂੰ ਯਾਦ ਕਰਦਿਆਂ ਮੇਰੀਆਂ ਅੱਖਾਂ ਨਮ ਹਨ ਅਤੇ ਦਿਲ ਚ ਦੁੱਖ ਹੈ ਕਿ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦਾ ਅੰਤਿਮ ਸੰਸਕਾਰ ਰਾਜਘਾਟ ਵਿਖੇ ਨਹੀਂ ਕੀਤਾ ਗਿਆ ਅਤੇ ਮੋਦੀ ਸਰਕਾਰ ਵੱਲੋਂ ਅਜੇ ਤੱਕ ਯਾਦਗਾਰ ਲਈ ਥਾਂ ਨਾ ਦੇਣਾ ਸਮੁੱਚੇ ਦੇਸ਼ ਦਾ ਅਪਮਾਨ ਹੈ। 

ਡਾ: ਮਨਮੋਹਨ ਸਿੰਘ ਇਕ ਕਾਬਲ ਅਰਥ ਸ਼ਾਸਤਰੀ ਹੀ ਨਹੀਂ, ਸਗੋਂ ਇਕ ਅਜਿਹੇ ਪ੍ਰਧਾਨ ਮੰਤਰੀ ਵੀ ਸਨ, ਜਿਨ੍ਹਾਂ ਨੇ ਦੇਸ਼ ਦੀ ਡੁੱਬਦੀ ਆਰਥਿਕਤਾ ਨੂੰ ਬਚਾਇਆ ਅਤੇ ਫਿਰ ਇਸ ਨੂੰ ਇਸ ਹੱਦ ਤੱਕ ਉੱਚਾ ਕੀਤਾ ਕਿ ਅੱਜ ਭਾਰਤ ਵਿਕਸਿਤ ਦੇਸ਼ਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦਾ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦੇ ਲੋਕਾਂ ਨਾਲ ਖਾਸ ਰਿਸ਼ਤਾ ਸੀ। ਉਨ੍ਹਾਂ ਨੇ ਹਮੇਸ਼ਾ ਅੰਮ੍ਰਿਤਸਰ ਲਈ ਨਵੇਂ ਪ੍ਰੋਜੈਕਟ ਲਿਆਉਣ ਦੀ ਗੱਲ ਕੀਤੀ ਅਤੇ ਕਈ ਪ੍ਰੋਜੈਕਟ ਵੀ ਦਿੱਤੇ। 

ਅੰਮ੍ਰਿਤਸਰ ਵਿੱਚ ਰਿੰਗ ਰੋਡ ਦਾ ਵਿਕਾਸ, ਮਨਰੇਗਾ ਸਕੀਮ, ਸਿੱਖਿਆ ਦਾ ਅਧਿਕਾਰ ਕਾਨੂੰਨ, ਸੂਚਨਾ ਦਾ ਅਧਿਕਾਰ ਐਕਟ ਸਮੇਤ ਬਹੁਤ ਸਾਰੀਆਂ ਅਜਿਹੀਆਂ ਸਕੀਮਾਂ ਹਨ ਜੋ ਡਾ: ਮਨਮੋਹਨ ਸਿੰਘ ਦਾ ਯੋਗਦਾਨ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਡਾ: ਮਨਮੋਹਨ ਸਿੰਘ ਜੀ ਦੀ ਯਾਦਗਾਰ ਲਈ ਜਲਦੀ ਤੋਂ ਜਲਦੀ ਜਗ੍ਹਾ ਮੁਹੱਈਆ ਕਰਵਾਉਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੀਦਾ ਹੈ ਕਿ ਉਹ ਕੋਈ ਵਿਤਕਰਾ ਨਹੀਂ ਕਰਦੇ। 

ਇਸ ਮੌਕੇ ਕੌਂਸਲਰ ਨਵਦੀਪ ਸਿੰਘ ਹੁੰਦਲ, ਕੌਂਸਲਰ ਸ਼ਿੰਦਰ ਬਿਡਲਾਨ, ਮਨਜੀਤ ਸਿੰਘ ਵੇਰਕਾ, ਲਾਡੀ ਵੇਰਕਾ, ਬੌਬੀ ਵੇਰਕਾ, ਕੌਂਸਲਰ ਰਾਜੀਵ ਛਾਬੜਾ, ਕੌਂਸਲਰ ਗਗਨ ਵਾਲਾ, ਸੰਦੀਪ ਸਿੰਘ ਸ਼ਾਹ, ਰਾਣਾ ਰੱਖੜਾ, ਰਾਜਬੀਰ ਸਿੰਘ, ਸਾਗਰ ਤੇ ਰਵੀ ਪ੍ਰਕਾਸ਼ ਆਦਿ ਹਾਜ਼ਰ ਸਨ।

 

Tags: Dinesh Bassi , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD