Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਨਵੇਂ ਸਾਲ 'ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 01 Jan 2025

Last updated on: Jan 01, 2025, 00:00 IST

ਨਵਾਂ ਸਾਲ-2025 ਦੀ ਸੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ, ਜ਼ਿਲ੍ਹਾ ਸੰਪਰਕ ਅਫ਼ਸਰ ਮੋਗਾ ਸ੍ਰ. ਪ੍ਰਭਦੀਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ  ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ 'ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। 

ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ 'ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2025 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। 

ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD