Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਕੀਤੇ ਗਏ ਵਿਚਾਰ ਵਟਾਂਦਰੇ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 01 Jan 2025

Last updated on: Jan 01, 2025, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ  ਅਤੇ ਵੱਖ ਵੱਖ ਬਲਾਕਾਂ ਦੇ  ਸੀਨੀਅਰ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਭਾਗ ਨਾਲ ਸਬੰਧਤ ਵੱਖ ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਿਵਲ ਸਰਜਨ ਡਾ.ਰਾਏ ਵੱਲੋ ਸਿਹਤ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਪ੍ਰੋਗਰਾਮਾਂ ਜਿਨ੍ਹਾਂ ਵਿਚ ਜੱਚਾ ਬੱਚਾ ਸਿਹਤ ਸੰਭਾਲ, ਟੀਕਾਕਰਨ, ਗੈਰ ਸੰਚਾਰੀ ਰੋਗਾਂ, ਟੀਬੀ ਐਲੀਮੀਨੇਸ਼ਨ, ਪ੍ਰਧਾਨ ਮੰਤਰੀ ਸੁਰਖਿਅਤ ਮਾਤਰਿਤਵ ਅਭਿਆਨ ਨੂੰ ਵਿਚਾਰਿਆ ਗਿਆ। ਉਹਨਾਂ ਨੂੰ ਦੱਸਿਆ ਕਿ ਸਿਹਤ ਪ੍ਰੋਗਰਾਮਾਂ  ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਦੀ ਸੁੱਚਜੀ ਕਾਰਜ ਪ੍ਰਣਾਲੀ ਅਤੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ।

ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹੇ ਦੇ ਨਾਗਰਿਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਤਤਪਰ ਹੈ। ਉਹਨਾਂ ਕਿਹਾ ਕਿ ਮਾਸ ਮੀਡਿਆ ਵਿੰਗ ਅਤੇ ਸਿਹਤ ਕਰਮੀ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤਾਂ ਜੋ ਇਸ ਦਾ ਲਾਭ ਲੋਕਾਂ ਤੱਕ ਪਹੁੰਚ ਸਕੇ। ਉਹਨਾਂ ਦੱਸਿਆ ਕਿ ਬੱਚਿਆਂ ਦੀ ਚੰਗੀ ਸਰੀਰਕ ਅਤੇ ਮਾਨਸਿਕ ਸਿਹਤ ਦੇ ਲਈ ਵਿਭਾਗ ਵੱਲੋਂ ਟੀਕਾਕਰਨ ਸੈਸ਼ਨ ਨੂੰ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੀਤਾ ਜਾਂਦਾ ਹੈ ਜਿੱਥੇ ਲਾਭਪਾਤਰੀ ਬੱਚਿਆਂ ਦੇ ਨਾਲ ਨਾਲ ਗਰਭਵਤੀ ਮਹਿਲਾਵਾਂ ਦਾ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। 

ਸਿਵਲ ਸਰਜਨ ਡਾ.ਰਾਏ ਨੇ ਦੱਸਿਆ ਕਿ ਵਿਭਾਗ ਵੱਲੋਂ ਟੀਬੀ ਵਰਗੀ ਨਾਮੁਰਾਦ ਬਿਮਾਰੀ ਦੇ ਖਾਤਮੇ ਲਈ 100 ਦਿਨੀ ਟੀਬੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਸਰਵੇ ਕਰਕੇ ਟੀਵੀ ਤੋਂ ਪੀੜਿਤ ਮਰੀਜ਼ਾਂ ਦੀ ਸ਼ਨਾਖਤ ਅਤੇ ਉਹਨਾਂ ਦਾ ਇਲਾਜ ਵਿਭਾਗ ਵੱਲੋਂ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਦੀ ਚੰਗੀ ਸਿਹਤ ਸਬੰਧੀ ਮਹੀਨੇ ਦੀ 9 ਅਤੇ 23 ਤਰੀਖ ਨੂੰ ਸਿਹਤ ਕੇਂਦਰਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਤ ਮਾਤਰਿਤ ਅਭਿਆਨ ਤਹਿਤ ਵਿਸ਼ੇਸ਼ ਸੈਸ਼ਨ ਲਗਾ ਕੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। 

ਉਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਮੁੱਖ ਮੰਤਵ ਗਰਭਵਤੀ ਮਹਿਲਾ ਅਤੇ ਉਸਦੇ ਹੋਣ ਵਾਲੇ ਬੱਚੇ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣਾ ਹੈ। ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਵੀ ਨਾਗਰਿਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਹਨਾ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਰੀਜ਼ ਆਪਣਾ ਇਲਾਜ ਬਿਲਕੁਲ ਮੁਫਤ ਕਰਵਾ ਰਹੇ ਹਨ।

ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਮੁਹਈਆ ਕਰਵਾਉਣ ਦੇ ਨਾਲ ਨਾਲ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਹਨਾਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਨਿਰੰਤਰ ਦੌਰਾ ਕਰਕੇ ਨਿਰੀਖਣ ਕਰਨ।

ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸੰਦੀਪ ਸਿੰਘ ਕਾਲੜਾ, ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਪ੍ਰੋਗਰਾਮ ਅਫਸਰ ਡਾਕਟਰ ਸੁਖਜਿੰਦਰ ਸਿੰਘ, ਪ੍ਰੋਗਰਾਮ ਅਫਸਰ ਡਾ. ਸੁਖਜਿੰਦਰ ਸਿੰਘ, ਜ਼ਿਲਾ ਟੀਬੀ  ਅਫਸਰ ਰਾਜਬੀਰ ਸਿੰਘ  ਅਤੇ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD