Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਵਰਿੰਦਰ ਕੁਮਾਰ

10 ਗਜ਼ਟਿਡ ਅਧਿਕਾਰੀ ਅਤੇ 129 ਨਾਨ-ਗਜ਼ਟਿਡ ਅਧਿਕਾਰੀ ਕੀਤੇ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Varinder Kumar, Special DGP, Vigilance Bureau Chief Director

Web Admin

Web Admin

5 Dariya News

ਚੰਡੀਗੜ੍ਹ , 01 Jan 2025

Last updated on: Jan 01, 2025, 00:00 IST

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ ਵੱਖ-ਵੱਖ ਵਿਭਾਗਾਂ ਦੇ 139 ਅਧਿਕਾਰੀਆਂ/ਕਰਮਚਾਰੀਆਂ ਅਤੇ 34 ਆਮ ਵਿਅਕਤੀਆਂ ਨੂੰ 134 ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵੱਖ-ਵੱਖ ਕਿਸਮ ਦੇ ਭ੍ਰਿਸ਼ਟਾਚਾਰ  ਮਾਮਲਿਆਂ ਦੇ ਸਬੰਧ ਵਿੱਚ, ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2024 ਤੱਕ 10 ਗਜ਼ਟਿਡ ਅਧਿਕਾਰੀਆਂ (ਜੀ.ਓ.) ਅਤੇ 129 ਨਾਨ-ਗਜ਼ਟਿਡ ਅਧਿਕਾਰੀ (ਐਨ.ਜੀ.ਓ.) ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਖੁਲਾਸਾ ਕੀਤਾ ਕਿ ਇਸ ਸਾਲ ਦੌਰਾਨ ਹੋਰਨਾਂ ਵਿਭਾਗਾਂ ਤੋਂ ਇਲਾਵਾ ਪੰਜਾਬ ਪੁਲਿਸ ਦੇ 53, ਮਾਲ ਵਿਭਾਗ ਦੇ 33, ਬਿਜਲੀ ਵਿਭਾਗ ਦੇ 9, ਪੰਚਾਇਤਾਂ ਅਤੇ ਪੇਂਡੂ ਵਿਕਾਸ ਦੇ 3, ਸਿਹਤ ਵਿਭਾਗ ਦੇ 8, ਸਥਾਨਕ ਸਰਕਾਰਾਂ ਵਿਭਾਗ ਦੇ 18, ਖੁਰਾਕ ਅਤੇ ਸਿਵਲ ਸਪਲਾਈ ਦੇ 3 ਮੁਲਾਜ਼ਮਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। 

ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਵਣ ਵਿਭਾਗ, ਕਿਰਤ, ਵਿੱਤ ਅਤੇ ਟਰਾਂਸਪੋਰਟ ਵਿਭਾਗ ਦੇ ਦੋ-ਦੋ ਮੁਲਾਜ਼ਮਾਂ ਨੂੰ ਵੀ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੀ ਕਾਰਗੁਜ਼ਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁਲਜ਼ਮਾਂ ਵਿਰੁੱਧ 124 ਅਪਰਾਧਿਕ ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 29 ਗਜ਼ਟਿਡ ਅਫ਼ਸਰ, 117 ਨਾਨ-ਗਜ਼ਟਿਡ ਅਧਿਕਾਰੀਆਂ ਅਤੇ 117 ਆਮ ਵਿਅਕਤੀ ਸ਼ਾਮਲ ਹਨ। 

ਇਸ ਤੋਂ ਇਲਾਵਾ 26 ਅਧਿਕਾਰੀਆਂ, 27 ਨਾਨ-ਗਜ਼ਟਿਡ ਅਧਿਕਾਰੀਆਂ ਅਤੇ 7 ਹੋਰ ਆਮ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 60 ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 3 ਨਾਨ-ਗਜ਼ਟਿਡ ਅਧਿਕਾਰੀਆਂ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 3 ਕੇਸ ਦਰਜ ਕੀਤੇ ਗਏ ਹਨ।

ਇਸ ਤੋਂ ਇਲਾਵਾ, 1 ਗਜ਼ਟਿਡ ਅਧਿਕਾਰੀ ਅਤੇ 1 ਨਾਨ-ਗਜ਼ਟਿਡ ਅਧਿਕਾਰੀਆਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੇਸਾਂ ਦਾ ਫੈਸਲਾ ਕਰਦੇ ਸਮੇਂ ਵੱਖ-ਵੱਖ ਅਦਾਲਤਾਂ ਦੁਆਰਾ ਦੋਸ਼ੀ ਠਹਿਰਾਏ ਜਾਣ ਕਾਰਨ ਉਨ੍ਹਾਂ ਦੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੁਆਰਾ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਊਰੋ ਨੇ ਇਸ ਸਾਲ ਦੌਰਾਨ 71 ਵਿਜੀਲੈਂਸ ਪੜਤਾਲਾਂ ਨੂੰ ਅੰਜਾਮ ਦਿੱਤਾ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬਿਊਰੋ ਦੁਆਰਾ ਦਰਜ ਕੀਤੇ ਗਏ 41 ਕੇਸਾਂ ਵਿੱਚ 50 ਦੋਸ਼ੀ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਹੈ, ਜਿਸ ਵਿੱਚ 3 ਗਜ਼ਟਿਡ ਅਧਿਕਾਰੀ, 31 ਨਾਨ-ਗਜ਼ਟਿਡ ਅਧਿਕਾਰੀ ਅਤੇ 16 ਆਮ ਵਿਅਕਤੀ ਸ਼ਾਮਲ ਹਨ ਜਿਨ੍ਹਾਂ ਨੂੰ ਇੱਕ ਸਾਲ ਤੋਂ ਸੱਤ ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। 

ਅਦਾਲਤਾਂ ਨੇ ਇਨ੍ਹਾਂ ਮੁਕੱਦਮਿਆਂ ਵਿੱਚ ਦੋਸ਼ੀਆਂ ਨੂੰ 5,000 ਤੋਂ ਰੁਪਏ ਤੋਂ ਲੈ ਕੇ 5,00,000 ਰੁਪਏ ਤੱਕ ਦੇ ਜੁਰਮਾਨੇ ਵੀ ਕੀਤੇ, ਜਿਨ੍ਹਾਂ ਦੀ ਕੁੱਲ ਰਕਮ 22,42,000 ਬਣਦੀ ਹੈ। ਪਿਛਲੇ ਸਾਲ ਮਨਾਏ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਵਿਜੀਲੈਂਸ ਬਿਊਰੋ ਨੇ ਜਾਗਰੂਕਤਾ ਮੁਹਿੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ, ਜਿਸ ਤਹਿਤ ਸਮਾਜ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਅਤੇ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦਾ ਅਹਿਦ ਲਿਆ। 

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜਿਨ੍ਹਾਂ ਪ੍ਰਮੁੱਖ ਅਧਿਕਾਰੀਆਂ ਨੂੰ ਗ੍ਰਿਫਤਾਰ ਜਾਂ ਉਨ੍ਹਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਏ.ਐਸ. ਅਧਿਕਾਰੀ ਵਿਨੈ ਬੁਬਲਾਨੀ, ਪੀ.ਸੀ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ, ਏ.ਸੀ.ਪੀ. ਨਿਰਦੇਸ਼ ਕੌਰ ਲੁਧਿਆਣਾ, ਕਾਰਜਕਾਰੀ ਇੰਜਨੀਅਰ ਰਣਬੀਰ ਸਿੰਘ ਅਤੇ ਰਜਿੰਦਰ ਸਿੰਘ, ਡੀਸੀਐਫਏ ਪੰਕਜ ਗਰਗ, ਸੀ.ਟੀ.ਪੀ. ਪੰਕਜ ਬਾਵਾ, ਬਾਜਵਾ ਡਿਵੈਲਪਰਜ਼ ਮੋਹਾਲੀ ਦੇ ਮਾਲਕ ਜਰਨੈਲ ਸਿੰਘ ਬਾਜਵਾ ਅਤੇ ਮੈਡੀਕਲ ਅਧਿਕਾਰੀ ਡਾ: ਨਰਿੰਦਰਪਾਲ ਸਿੰਘ ਸ਼ਾਮਲ ਹਨ। 

ਇਸ ਤੋਂ ਇਲਾਵਾ ਕ੍ਰਮਵਾਰ ਲੁਧਿਆਣਾ, ਫਿਰੋਜ਼ਪੁਰ ਅਤੇ ਮੁਹਾਲੀ ਵਿਖੇ ਤਾਇਨਾਤ ਬੀ.ਡੀ.ਪੀ.ਓਜ਼ ਗੁਰਮੁਖ ਸਿੰਘ, ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ, ਬਲਦੇਵ ਰਾਜ ਡੀ.ਐਫ.ਐਸ.ਓ., ਤਹਿਸੀਲਦਾਰ ਸੁਖਚੈਨ ਸਿੰਘ ਅਤੇ ਲਖਵਿੰਦਰ ਸਿੰਘ, ਦੀਪਕ ਬਿਲਡਰਜ਼ ਦੇ ਦੀਪਕ ਕੁਮਾਰ ਸਿੰਗਲ, ਅਰਵਿੰਦਰ ਸਿੰਘ ਚੀਫ਼ ਇੰਜੀਨੀਅਰ, ਪਰਮਜੀਤ ਸਿੰਘ ਅਤੇ ਸਰਬਰਾਜ ਕੁਮਾਰ ਦੋਵੇਂ ਕਾਰਜਕਾਰੀ ਇੰਜਨੀਅਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Varinder Kumar , Special DGP , Vigilance Bureau Chief Director

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD