Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਨੇ ਰੱਖਿਆ ਬਠਲਾਣਾ ਤੋਂ ਗੁਡਾਣਾ ਤੱਕ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ

60 ਲੱਖ ਰੁਪਏ ਦੀ ਲਾਗਤ ਨਾਲ ਪੀ.ਡਬਲਿਊ.ਡੀ. ਬਣਾਵੇਗਾ ਚਾਰ ਮਹੀਨਿਆਂ ਦੇ ਅੰਦਰ ਸੜਕ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Jan 2025

Last updated on: Jan 02, 2025, 00:00 IST

ਪੰਜਾਬ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ 'ਤੇ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬਠਲਾਣਾ ਤੋਂ ਪਿੰਡ ਗੁਡਾਣਾ ਤੱਕ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਚੌੜਾ ਕਰਨ ਦੀ ਸ਼ੁਰੂਆਤ ਮੌਕੇ ਕੀਤਾ।  

ਇਸ ਸੜਕ ਦੀ ਲੰਬਾਈ 2.5 ਕਿਲੋਮੀਟਰ ਹੈ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਆਉਂਦੇ ਚਾਰ ਮਹੀਨਿਆਂ ਦੇ ਅੰਦਰ ਬਣਾ ਦਿੱਤੀ ਜਾਵੇਗੀ। ਇਸ ਸੜ੍ਹਕ ‘ਤੇ 60 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ 18 ਫੁੱਟ ਚੌੜੀ ਸੜ੍ਹਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ‘ਚ ਵੱਡਾ ਫਾਇਦਾ ਹੋਵੇਗਾ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਚੌੜਾ ਕੀਤਾ ਜਾਵੇ। ਉਨ੍ਹਾਂ ਦੱਸਿਆ ਇਸ ਕੰਮ ਦੀ ਸ਼ੁਰੂਆਤ ਅੱਜ ਹੋ ਚੁੱਕੀ ਹੈ। ਉਨ੍ਹਾਂ ਇਸ ਮੌਕੇ ਆਲੇ ਦੁਆਲੇ ਦੇ ਪਿੰਡਾਂ ਦੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਿੱਚ ਪੰਜਾਬ ਵੱਲੋਂ ਹਰ ਖੇਤਰ ਵਿੱਚ ਤਰੱਕੀ ਕੀਤੀ ਜਾ ਰਹੀ ਹੈ। 

ਵਿੱਦਿਆ ਦੇ ਖੇਤਰ ਵੱਲ ਵੀ ਵਧੇਰੇ ਧਿਆਨ ਦਿੰਦੇ ਹੋਏ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਨਵੀਆਂ ਇਮਾਰਤਾਂ ਵੀ ਬਣਾਈਆਂ ਜਾ ਰਹੀਆਂ ਹਨ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਤਰਜੀਹ ਦੇਣ। ਇਸ ਤੋਂ ਇਲਾਵਾ ਸਿਹਤ ਦੇ ਖੇਤਰ ਵੱਲ ਧਿਆਨ ਦਿੰਦੇ ਹੋਏ ਆਮ ਆਦਮੀ  ਕਲੀਨਿਕ ਖੋਲ੍ਹੇ ਗਏ ਹਨ ਅਤੇ ਲੋਕ ਇੰਨ੍ਹਾਂ ਦਾ ਫਾਇਦਾ ਲੈ ਰਹੇ ਹਨ।  

ਹਲਕਾ ਵਿਧਾਇਕ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ  ਕਿ  ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਪਿੰਡ ਸਨੇਟਾ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਜਲਦ ਸ਼ੁਰੂ ਕਰਨ ਦਾ ਭਰੋਸਾ ਦਿਵਾਇਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਤਸ਼ਾਹ ਅਤੇ ਉਮੀਦ ਦੇ ਨਾਲ ਪੰਜਾਬ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ, ਉਦੋਂ ਤੋਂ ਲੈ ਕੇ ਸਮੁੱਚੀ ਕੈਬਨਿਟ ਅਤੇ ਪਾਰਟੀ ਦਾ ਹਰ ਇਕ ਵਰਕਰ ਅਤੇ ਵਿਧਾਇਕ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾ ਰਿਹਾ ਹੈ। 

ਉਸੇ ਤਹਿਤ ਹੀ ਅੱਜ ਪਿੰਡ ਬਠਲਾਣਾ ਤੋਂ ਪਿੰਡ ਗੁਡਾਣਾ ਤੱਕ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਚੌੜੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਪਿੰਡ ਵਾਸੀਆਂ ਨੂੰ ਨਵੇਂ ਸਾਲ ਮੌਕੇ ਇਹ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਬਿਨਾਂ ਕਿਸੇ ਲੜਾਈ ਝਗੜੇ ਦੇ ਆਰਾਮ ਨਾਲ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਸੜਕ ਦਾ ਕੰਮ ਵੀ ਤੈਅ ਕੀਤੀ ਗਈ ਚਾਰ ਮਹੀਨੇ ਦੀ ਸਮਾਂ-ਸੀਮਾ ਵਿੱਚ ਪੂਰਾ ਕਰ ਲਿਆ ਜਾਵੇਗਾ। 

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਅਧੀਨ ਨਵੀਆਂ ਸੜਕਾਂ, ਨਵੇਂ ਚੌਂਕ ਅਤੇ ਕੈਮਰੇ ਲਗਾਏ ਜਾ ਰਹੇ ਹਨ। ਇਸ ਮੌਕੇ ‘ਤੇ ਸ਼ਿਵਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪੀ.ਡਬਲਿਊ.ਡੀ., ਜੇ.ਈ ਹਰਪ੍ਰੀਤ ਸਿੰਘ,  ਸਰਪੰਚ ਹਰਪਾਲ ਸਿੰਘ, ਅਵਤਾਰ ਸਿੰਘ ਮੌਲੀ, ਸਾਬਕਾ ਬਲਾਕ ਸੰਮਤੀ ਮੈਂਬਰ, ਕੌਂਸਲਰ ਜਸਪਾਲ ਸਿੰਘ ਮਟੌਰ, ਸਾਬਾ ਸਰਪੰਚ ਕਰਮਜੀਤ ਸਿੰਘ, ਹਰਨੇਕ ਸਿੰਘ ਅਤੇ ਵਜ਼ੀਰ ਸਿੰਘ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD