Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ : ਡਾ. ਬਲਜੀਤ ਕੌਰ

ਸੂਬਾ ਸਰਕਾਰ ਦੇ ਵਿਸ਼ੇਸ਼ ਯਤਨਾਂ ਨਾਲ ਸਾਲ 2024 ਦੌਰਾਨ 713 ਛਾਪੇ ਮਾਰ ਕੇ 261 ਬੱਚੇ ਰੈਸਕਿਊ ਕੀਤੇ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 02 Jan 2025

Last updated on: Jan 02, 2025, 00:00 IST

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ  ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾ ਰੇਡਾਂ ਦੌਰਾਨ ਕੁੱਲ 261 ਬੱਚੇ ਰੈਸਕਿਉ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਲੁਧਿਆਣਾ, ਗੁਰਦਾਸਪੁਰ ਵਿੱਚ ਸਭ ਤੋਂ ਜ਼ਿਆਦਾ ਬੱਚੇ ਬਾਲ ਭਿਖਿਆ ਵਿੱਚੋਂ ਰੈਸਕਿਊ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਅਨੁਸਾਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਅੰਗ ਕੱਟੇ ਜਾਂਦੇ ਹਨ ਤਾਂ ਉਸ ਵਿਅਕਤੀ ਨੂੰ ਦਸ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ।

ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਭਿਖਿਆ ਰੋਕਥਾਮ ਐਕਟ 1971 ਅਨੁਸਾਰ 16 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਬੱਚਾ ਮੰਨਿਆ ਜਾਵੇਗਾ ਅਤੇ ਇਸ ਐਕਟ ਅਨੁਸਾਰ ਜੋ ਵਿਅਕਤੀ ਬੱਚੇ ਨੂੰ ਭਿਖਿਆ ਵਿੱਚ ਸ਼ਾਮਲ ਕਰਦਾ ਹੈ ਉਸ ਨੂੰ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ ਜੋ ਕਿ ਇੱਕ ਸਾਲ ਤੋਂ  ਘੱਟ ਨਹੀਂ ਹੋ ਸਕਦੀ। 

ਬੱਚਿਆਂ ਦੀ ਸੁਰੱਖਿਆ ਦੇ ਅਨੁਕੂਲ ਬਣਾਉਣ ਲਈ ਪੰਜਾਬ ਭਿਖਿਆ ਰੋਕਥਾਮ ਐਕਟ 1971 ਵਿੱਚ ਸੋਧ ਕਰਨ ਸਬੰਧੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਪ੍ਰੋਜੈਕਟ ਜੀਵਨਜੋਤ ਚਲਾਇਆ ਜਾ ਰਿਹਾ ਹੈ ਜੋ ਇਹ ਯਕੀਨੀ ਬਣਾਉਣ ਲਈ ਇੱਕ ਕਦਮ ਹੈ ਕਿ ਕਿਸੇ ਵੀ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਨਾ ਕੀਤਾ ਜਾਵੇ। 

ਇਸ ਪ੍ਰੋਜੈਕਟ ਅਧੀਨ ਵੱਖ-ਵੱਖ ਵਿਭਾਗਾਂ ਦੇ ਨਾਲ ਰਲ ਕੇ ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸਿੱਖਿਆ ਦੇਣ ਲਈ ਕਦਮ ਚੁੱਕੇ ਜਾਂਦੇ ਹਨ। ਇਸੇ ਤਹਿਤ 15 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਰਾਜ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ  ਭੇਜਿਆ ਗਿਆ ਹੈ। 

ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ, 105 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਇਆ ਅਤੇ 03 ਬੱਚਿਆ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਬੱਚਿਆਂ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਕਿ ਉਹ ਦੁਬਾਰਾ ਭੀਖ ਮੰਗਣ ਵਿੱਚ ਸ਼ਾਮਿਲ ਨਾ ਹੋਣ। ਬੱਚਿਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਸਪਾਂਸਰਸ਼ਿਪ ਸਕੀਮ ਤਹਿਤ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ 74 ਫੀਸਦੀ  ਬੱਚਿਆਂ ਦਾ ਫਾਲੋ ਅੱਪ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਭੀਖ ਮੰਗਣ ਵਾਲੇ ਬੱਚਿਆਂ ਸਬੰਧੀ ਸੂਚਨਾ ਨਜ਼ਦੀਕੀ ਬਾਲ ਭਲਾਈ ਕਮੇਟੀ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਦਿੱਤੀ ਜਾਵੇ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD