Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਿੰਡਾਂ ਚ ਵਿਕਾਸ ਦੇ ਕੰਮ ਕਰਵਾਏ ਜਾਣ - ਰਜਨੀਸ਼ ਦਹੀਯਾ

ਸਰਪੰਚ ਅਤੇ ਮੈਂਬਰ ਆਪਸੀ ਤਾਲਮੇਲ ਬਣਾ ਕੇ ਰੱਖਣ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 02 Jan 2025

Last updated on: Jan 02, 2025, 00:00 IST

ਪਿੰਡਾਂ ਵਿੱਚ ਪਾਰਟੀਬਾਜੀ, ਜਾਤ/ਧਰਮ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕਰਵਾਏ ਜਾਣ, ਕਿਉਂਕਿ ਸਰਪੰਚ ਸਾਰੇ ਪਿੰਡ ਦਾ ਹੁੰਦਾ ਹੈ ਨਾ ਕਿ ਕਿਸੇ ਇੱਕ ਪਾਰਟੀ ਦਾ। ਇਹ ਪ੍ਰਗਟਾਵਾ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਸਰਕਟ ਹਾਊਸ ਵਿਖੇ ਬਲਾਕ ਘੱਲ ਖੁਰਦ ਦੇ ਸਰਪੰਚਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ| ਇਸ ਮੌਕੇ ਬੀਡੀਪੀਓ, ਪੰਚਾਇਤ ਸੈਕਟਰੀ, ਪਟਵਾਰੀ ਆਦਿ ਵੀ ਮੌਜੂਦ ਸਨ।

ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪਿੰਡਾਂ ਦੇ ਵਿਕਾਸ ਲਈ ਫੰਡ ਜਾਰੀ ਕੀਤੇ ਜਾਣਗੇ ਅਤੇ ਪਿੰਡਾਂ ਵਿੱਚ ਕੰਮਾਂ ਦੇ ਮੁਤਾਬਿਕ  ਇਹ ਫੰਡਾ ਦੀ ਵੰਡ ਕੀਤੀ ਜਾਵੇਗੀ| ਉਨ੍ਹਾਂ ਕਿਹਾ ਕਿ ਫੰਡ ਪ੍ਰਾਪਤ ਹੋਣ ਤੇ ਪਿੰਡਾਂ ਦੇ ਸਰਪੰਚਾਂ ਵੱਲੋਂ ਪੂਰੀ ਇਮਾਨਦਾਰੀ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰਵਾਏ ਜਾਣ ਅਤੇ ਕਿਸੇ ਤਰ੍ਹਾਂ ਦਾ ਕੋਈ ਵੀ ਭੇਦ-ਭਾਵ ਨਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਰਪੰਚ ਕੋਈ ਵੀ ਮੱਤਾ ਪਾਉਣ ਤੋਂ ਪਹਿਲਾਂ ਮੈਂਬਰਾਂ ਅਤੇ ਪਿੰਡਾਂ ਦੇ ਲੋਕਾਂ ਨਾਲ ਸਾਂਝੇ ਤਰੀਕੇ ਨਾਲ ਸਲਾਹ ਕਰਨ ਅਤੇ ਸਾਰਿਆ ਨੂੰ ਨਾਲ ਲੈ ਕੇ ਹੀ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਕਿਉਂਕਿ ਕਿ ਸਾਰਿਆਂ ਦੇ ਸਾਥ ਨਾਲ ਇੱਕ ਖੁਸ਼ਹਾਲ ਤੇ ਮਜ਼ਬੂਤ ਪਿੰਡ ਬਣਦਾ ਹੈ। ਵਿਧਾਇਕ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਵੱਲੋਂ ਪਿੰਡਾਂ ਵਿੱਚ ਹੇਠਲੇ ਤਬਕੇ ਦੇ ਰਹਿੰਦੇ ਲੋਕਾਂ ਦੇ ਏਰੀਏ ਵਿੱਚ ਵਿਕਾਸ ਨਹੀਂ ਕਰਵਾਇਆ ਗਿਆ ਜਦਕਿ ਹੁਣ ਇਸ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ ਕਿ ਹਰੇਕ ਵਰਗ ਦਾ ਵਿਕਾਸ ਹੋਵੇ ਅਤੇ ਪਿੰਡ ਦੇ ਹਰ ਏਰੀਏ ਵਿੱਚ ਇੰਟਰਲਾਕ ਟਾਈਲਾਂ, ਲਾਈਟਾਂ ਆਦਿ ਸਾਰੇ ਕੰਮ ਨਿਰਪੱਖ ਤਰੀਕੇ ਨਾਲ ਹੀ ਕਰਵਾਏ ਜਾਣ। 

ਉਨ੍ਹਾਂ ਕਿਹਾ ਕਿ ਸਰਪੰਚ ਪੰਚਾਇਤ ਸਕੱਤਰਾ, ਜੀ.ਆਰ.ਐਸ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਅਤੇ ਪੂਰੀ ਤਸਲੀ ਨਾਲ ਪਿੰਡਾਂ ਵਿੱਚ ਕੰਮ ਕਰਵਾਉਣ ਅਤੇ ਜੇਕਰ ਕੋਈ ਵੀ ਇਸ ਵਿੱਚ ਅਣਗਹਿਲੀ ਕਰਦਾ ਜਾਂ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਬਿੱਲਕੁਲ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਹੈ ਅਤੇ 100 ਫੀਸਦੀ ਵਿਕਾਸ ਦਾ ਕੰਮ ਕਰਵਾਉਣਾ ਹੈ।

ਇਸ ਦੌਰਾਨ ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਵਿੱਚ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ ਉਨ੍ਹਾਂ ਤੋਂ ਸੁਝਾਅ ਵੀ ਲਏ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਪੰਚ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਕਿਉਂਕਿ ਉਹ ਹਰ ਵਕਤ ਉਨ੍ਹਾਂ ਦੇ ਸਹਿਯੋਗ ਲਈ ਹਾਜ਼ਰ ਹਨ। 

ਇਸ ਦੌਰਾਨ ਉਨ੍ਹਾਂ ਮੌਕੇ ਤੇ ਮੋਜੂਦ ਬੀਡੀਪੀਓ, ਪੰਚਾਇਤ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕਰਨ ਅਤੇ ਸਰਪੰਚਾ ਨੂੰ ਕੰਮਾਂ ਵਿੱਚ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ। 

ਇਸ ਮੌਕੇ ਨਿੱਜੀ ਸਕੱਤਰ ਰੋਬੀ ਸੰਧੂ ਵੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD