Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਜ਼ਿਲ੍ਹੇ ’ਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ - ਡਾ.ਰਣਜੀਤ ਸਿੰਘ ਰਾਏ

ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 02 Jan 2025

Last updated on: Jan 02, 2025, 00:00 IST

ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਡਾ. ਰਾਏ ਨੇ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ ਨਾਲ-ਨਾਲ ਹੀ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮਾਂ ਲੋਕਾਂ ਤੱਕ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਾਫ਼-ਸਫ਼ਾਈ ਵੱਲ ਖ਼ਾਸ ਧਿਆਨ ਦਿੱਤਾ ਜਾਵੇ। 

ਇਸ ਤੋਂ ਇਲਾਵਾ ਜੱਚਾ-ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿੱਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ, ਹਾਈ ਰਿਸਕ ਮਾਂ ਨੂੰ ਏ.ਐਨ. ਐਮ.,ਐਲ. ਐਚ.ਵੀ.ਅਤੇ ਗਈਨਾਕੋਲੋਜਿਸਟ ਵੱਲੋਂ ਫੋਨ ਕਰਕੇ ਸਮੇਂ-ਸਮੇਂ ’ਤੇ ਉਸ ਨੂੰ ਉਸ ਦੀ ਸਿਹਤ ਪ੍ਰਤੀ ਜਾਇਜਾ ਲੈਣ, ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪ੍ਰਬੰਧ ਕਰਨ, ਯੂ.ਡੀ.ਆਈ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕਰਨ ਉਪਰੰਤ ਨਿਮਨ ਹਸਤਾਖਰ ਨੂੰ ਜਾਣੂ ਕਰਵਾਇਆ ਜਾਵੇ ਤਾਂ ਕਿ ਹੋਰ ਤੇਜ਼ੀ ਲਿਆਉਣ ਦੇ ਯਤਨ ਕੀਤੇ ਜਾ ਸਕਣ। ਉਨ੍ਹਾਂ ਸਬੰਧਤ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੂਹ ਸਿਹਤ ਕੇਂਦਰਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸੰਸਥਾਵਾਂ ਦਾ ਸਮੇਂ ਸਮੇਂ ਨਿਰੀਖਣ ਕੀਤਾ ਜਾਵੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਕੁਮਾਰ ਸਿੰਗਲਾ, ਜਿਲਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਵਿਜੇ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਝੁਨੀਰ, ਡਾ. ਰੁਪਿੰਦਰ ਕੌਰ, ਡਾ. ਨੇਹਾ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ ਜੈਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਉਪ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਰਸ਼ਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD