Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਸਰਕਾਰੀ ਹਸਪਤਾਲਾਂ ਦੇ ਦਰਜਾ ਚਾਰ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੂੰ ਹੋਰ ਪੜ੍ਹਕੇ ਅੱਗੇ ਵਧਣ ਦੇ ਦਿੱਤੇ ਜਾਣਗੇ ਮੌਕੇ - ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨਾਲ ਮਨਾਇਆ ਨਵਾਂ ਸਾਲ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 02 Jan 2025

Last updated on: Jan 02, 2025, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ 'ਚ ਕੰਮ ਕਰਦੇ ਤੇ ਹੋਰ ਤਰੱਕੀ ਕਰਨ ਦੇ ਚਾਹਵਾਨ ਸਫ਼ਾਈ ਸੇਵਕਾਂ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕਰਕੇ ਜਿੰਦਗੀ 'ਚ ਹੋਰ ਅੱਗੇ ਵਧਣ ਲਈ ਰਾਹ ਦਸੇਰਾ ਬਣਿਆ ਜਾਵੇਗਾ। ਸੂਬੇ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਮੰਤਰੀ ਨੇ ਅੱਜ ਨਵੇਂ ਸਾਲ 2025 ਦੀ ਆਮਦ ਦਾ ਦੂਜਾ ਦਿਨ ਵੀ ਸਰਕਾਰੀ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੇ ਨਾਮ ਕਰਦਿਆਂ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਦਰਚਾ ਚਾਰ ਕਰਮਚਾਰੀਆਂ ਨੂੰ ਆਪਣੇ ਹੱਥਾਂ ਨਾਲ ਖਾਣਾ ਵਰਤਾਇਆ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। 

ਉਨ੍ਹਾਂ ਨੇ ਨਵੇਂ ਸਾਲ 1 ਜਨਵਰੀ ਵਾਲੇ ਦਿਨ ਵੀ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਸੇਵਕਾਂ ਨੂੰ ਖ਼ੁਦ ਖਾਣਾ ਵਰਤਾਕੇ ਖੁਸ਼ੀ ਸਾਂਝੀ ਕੀਤੀ ਸੀ। ਡਾ. ਬਲਬੀਰ ਸਿੰਘ ਨੇ ਸਫਾਈ ਸੇਵਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਿਹਤ ਖੇਤਰ ਵਿਚ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਾਲਾ ਦੇਸ਼ ਦਾ ਅਹਿਮ ਰਾਜ ਬਣ ਗਿਆ ਹੈ, ਜਿਸ ਲਈ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਤੇ ਸਫ਼ਾਈ ਸੇਵਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ ਸੂਬੇ ਦਾ ਬਿਹਤਰ ਹਸਪਤਾਲ ਵੀ ਸਫ਼ਾਈ ਸੇਵਕਾਂ ਦੀ ਬਦੌਲਤ ਹੀ ਬਣਿਆ ਹੈ।

ਡਾ. ਬਲਬੀਰ ਸਿੰਘ ਨੇ ਸਫ਼ਾਈ ਸੇਵਕਾਂ ਦੀ ਪਿੱਠ ਥਾਪੜਦਿਆਂ ਆਖਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਜਿਹੜੇ ਸਫ਼ਾਈ ਸੇਵਕ ਤੇ ਦਰਜਾ ਚਾਰ ਕਰਮਚਾਰੀ ਦਸਵੀਂ ਜਾਂ ਬਾਰਵੀਂ ਜਮਾਤ ਪਾਸ ਹਨ ਅਤੇ ਅੱਗੇ ਪੜ੍ਹਨ ਦੀ ਇੱਛਾ ਰੱਖਦੇ ਹਨ, ਉਨ੍ਹਾਂ ਨੂੰ ਨਰਸਿੰਗ ਸਹਾਇਕ, ਓਟੀ ਸਹਾਇਕ ਜਾਂ ਪੈਰਮੈਡਿਕ ਦਾ ਕੋਰਸ ਕਰਵਾ ਕੇ ਤਰੱਕੀ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਵਿੱਚ ਵੀ ਹੋਰ ਜਿਆਦਾ ਕੰਮ ਕਰਨ ਦਾ ਉਤਸ਼ਾਹ ਪੈਦਾ ਹੋਣ ਦੇ ਨਾਲ-ਨਾਲ ਇਨ੍ਹਾਂ ਵਿੱਚ ਹਾਂ ਪੱਖੀ ਵਾਤਾਵਰਣ ਸਿਰਜਿਆ ਜਾ ਰਿਹਾ ਹੈ। ਇਸ ਮੌਕੇ ਐਮ.ਕੇ.ਐਚ. ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ, ਵੇਦ ਕਪੂਰ, ਬਲਵਿੰਦਰ ਸੈਣੀ, ਡਾ. ਵਿਕਾਸ ਗੋਇਲ ਅਤੇ ਹੋਰ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD