Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਦਿੱਤਿਆ ਉੱਪਲ ਨੇ ਬਲਾਕ ਨਰੋਟ ਜੈਮਲ ਸਿੰਘ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਅਚਨਚੈਤ ਨਿਰੀਖਣ

ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਨਿਰਮਾਣ ਕਾਰਜਾਂ ਵਿੱਚ ਤੇਜੀ ਲਿਆ ਕੇ ਨਿਰਧਾਰਤ ਸਮੇਂ ਅੰਦਰ ਕਾਰਜਾਂ ਨੂੰ ਕੀਤਾ ਜਾਵੈ ਮੁਕੰਮਲ

Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 02 Jan 2025

Last updated on: Jan 02, 2025, 00:00 IST

ਅੱਜ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਜੀ ਵੱਲੋਂ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਅਚਨਚੈਤ ਦੋਰਾ ਕੀਤਾ। ਇਸ ਦੋਰਾਨ ਉਨ੍ਹਾਂ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਚਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜਾ ਲਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦਿਲਬਾਗ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਰੋਟ ਜੈਮਲ ਸਿੰਘ, ਨਿਧੀ ਮਹਿਤਾ ਜਿਲ੍ਹਾ ਨੋਡਲ ਅਫਸਰ ਨਰੇਗਾ ਕਾਰਜ, ਈਸਾ ਮਹਾਜਨ ਮੋਨਿਟਰਿੰਗ , ਗੁਰਜਿੰਦਰ ਸਿੰਘ ਪਟਵਾਰੀ ਅਤੇ ਹੋਰ ਵੱਖ ਵੱਖ ਸਬੰਧਤ ਅਧਿਕਾਰੀ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਸਭ ਤੋਂ ਪਹਿਲਾ ਨਰੋਟ ਜੈਮਲ ਸਿੰਘ ਬਲਾਕ ਦੇ ਪਿੰਡ ਫਰਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾ ਪਾਰਕ ਅਤੇ ਥਾਪਰ ਮਾਡਲ, ਪਿੰਡ ਦਤਿਆਲ ਵਿਖੇ ਬਣਾਏ ਜਾ ਰਹੇ ਆਂਗਣਬਾੜੀ ਸੈਂਟਰ, ਪਿੰਡ ਗੁਗਰਾਂ ਵਿਖੇ ਬਣਾਏ ਜਾ ਰਹੇ ਪਾਰਕ, ਪਿੰਡ ਮਲੜਵਾਂ ਵਿਖੇ ਵੀ ਬਣਾਏ ਜਾ ਰਹੇ ਪਾਰਕ ਅਤੇ ਹੋਰ ਚਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜਾ ਲਿਆ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਨਰੋਟ ਜੈਮਲ ਸਿੰਘ ਬਲਾਕ ਅੰਦਰ ਵੱਖ ਵੱਖ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜ ਜਿਵੈਂ ਪਿੰਡਾਂ ਅੰਦਰ ਪਾਰਕਾਂ ਦਾ ਨਿਰਮਾਣ, ਥਾਪਰ ਮਾਡਲ, ਸਟੇਡੀਅਮ, ਲਾਈਬ੍ਰੇਰੀ , ਸੋਲਰ ਲਾਈਟਾਂ ਅਤੇ ਬਲਾਕ ਅੰਦਰ ਚਲ ਰਹੇ ਸਮਸਾਨ ਘਾਟ ਦੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸਾਰੇ ਕੰਮਾਂ ਦਾ ਨਿਰੀਖਣ ਕਰਨ ਤੋਂ ਬਾਅਦ ਉਨ੍ਹਾਂ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ ਹਨ ਕਿ ਨਿਰਧਾਰਤ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੈ ਤਾਂ ਜੋ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਨ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਵੱਖ ਵੱਖ ਬਲਾਕਾਂ ਅੰਦਰ ਵਿਕਾਸ ਕਾਰਜ ਚਲਾਏ ਜਾ ਰਹੇ ਹਨ ਜਿਨ੍ਹਾਂ ਦੀ ਉਹ ਖੁਦ ਅਚਨਚੈਤ ਦੋਰਾ ਕਰਕੇ ਨਿਰੀਖਣ ਕਰ ਰਹੇ ਹਨ ਅਤੇ ਵਿਕਾਸ ਕਾਰਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜਾ ਲੈ ਰਹੇ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇੱਕ ਹਫਤੇ ਤੋਂ ਬਾਅਦ ਉਨ੍ਹਾਂ ਵੱਲੋਂ ਫਿਰ ਇਨ੍ਹਾਂ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਜਾਵੈਗਾ ਇਸ ਲਈ ਨਿਰਮਾਣ ਕਾਰਜਾਂ ਅੰਦਰ ਤੇਜੀ ਲਿਆਂਦੀ ਜਾਵੈ।

 

Tags: Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD