Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 02 Jan 2025

Last updated on: Jan 02, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ ਅਧੀਨ ਉਲੀਕੇ ਜਾਣ ਵਾਲੇ ਨਵੇਂ ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਜਲਦੀ ਤੋਂ ਜਲਦੀ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਅਧੀਨ ਅਲਾਟ ਹੋਈ ਰਾਸ਼ੀ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਖਰਚ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਰਟ ਸਿਟੀ ਅਧੀਨ ਚੱਲ ਰਹੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਜੇਕਰ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। 

ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ ਐਮ ਆਈ ਡੀ ਸੀ ਦੇ ਸੀ.ਈ.ਓ ਦੀਪਤੀ ਉੱਪਲ, ਮਿਉਂਸੀਪਲ ਕਮਿਸ਼ਨਰ ਅਤੇ ਸੀ ਈ ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD