Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Punjab Vigilance Bureau, Batala, Punjab State Power Corporation Ltd, PSPCL

Web Admin

Web Admin

5 Dariya News

ਬਟਾਲਾ , 02 Jan 2025

Last updated on: Jan 02, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Punjab Vigilance Bureau , Batala , Punjab State Power Corporation Ltd , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD