Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 02 Jan 2025

Last updated on: Jan 02, 2025, 00:00 IST

ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪੰਜ ਪਿੰਡਾਂ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਪੰਚਾਇਤੀ ਫੰਡ ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ ਨੂੰ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। 

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਝਾੜੋਂ , ਸਿੰਘਪੁਰਾ, ਬੁਗਰਾਂ, ਢੱਡਰੀਆਂ  ਅਤੇ ਸ਼ੇਰੋ ਵਿਖੇ ਬਣਨ ਵਾਲੇ ਇਹਨਾਂ ਨਵੇਂ ਆਂਗਨਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ।  

ਇਸ ਮੌਕੇ ਬੀਡੀਪੀਓ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ ਚੀਮਾ, ਮਨਿੰਦਰ ਸਿੰਘ ਲਖਮੀਰਵਾਲਾ, ਹਰਜਿੰਦਰ ਕੁਮਾਰ ਸਰਪੰਚ, ਜਗਸੀਰ ਸਿੰਘ ਜੱਗਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD