Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਡਾ. ਸੋਨਾ ਥਿੰਦ ਅਤੇ ਡਾ. ਪ੍ਰਿਤਪਾਲ ਸਿੰਘ ਵੱਲੋਂ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਲੋਕ ਅਰਪਿਤ

ਡਾ. ਪਰਮਵੀਰ ਸਿੰਘ ਅਤੇ ਡਾ.ਕੁਲਵਿੰਦਰ ਸਿੰਘ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਤਿਆਰ ਕੀਤੀ ਗਈ ਹੈ ਕਿਤਾਬ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Jan 2025

Last updated on: Jan 03, 2025, 00:00 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਤਿਆਰ ਕੀਤੀ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਅਰਪਣ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਰ ਕੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸਿੱਖ ਧਰਮ ਅਤੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ। 

ਸਾਹਿਬਜ਼ਾਦਿਆਂ ਦੀ ਸ਼ਖ਼ਸੀਅਤ ਅਤੇ ਸ਼ਹਾਦਤ ਨੂੰ ਸਿਜਦਾ ਕਰਨ ਲਈ ਹਰ ਸਾਲ ਦੇਸ਼-ਵਿਦੇਸ਼ ਦੀ ਧਰਤੀ ਤੋਂ ਸੰਗਤ ਇਸ ਅਸਥਾਨ ’ਤੇ ਹਾਜ਼ਰੀ ਭਰਦੀ ਹੈ ਤੇ ਹਰ ਸਾਲ 11 ਤੋਂ 13 ਪੋਹ ਨੂੰ ਇਸ ਅਸਥਾਨ ’ਤੇ ਸ਼ਹੀਦੀ ਸਭਾ ਹੁੰਦੀ ਹੈ। ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ। 

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ਇਸ ਦਿਸ਼ਾ ਵਿੱਚ ਇਹ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ ਇਹ ਕਾਰਜ ਸ਼ਲਾਘਾਯੋਗ ਹੈ। ਇਹ ਕਿਤਾਬ ਤਿੰਨ ਭਾਸ਼ਾਵਾਂ ਵਿੱਚ ਸਾਹਿਬਜ਼ਾਦਿਆਂ ਸਬੰਧੀ ਜਾਣਕਾਰੀ ਪ੍ਰਦਾਨ ਕਰਦੀ ਹੈ, ਜਿਸ ਨਾਲ ਭਾਰਤ ਦੇ ਵੱਖੋ ਵੱਖ ਰਾਜਾਂ ਵਿਚਲੇ ਪਾਠਕਾਂ ਲਈ ਇਹ ਪੁਸਤਕ ਵਧੇਰੇ ਸਹਾਈ ਸਾਬਤ ਹੋਵੇਗੀ। 

ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਤਿਆਰ ਕੀਤੀ ਇਸ ਕਿਤਾਬ ਵਿੱਚ ਡਾ. ਗੰਡਾ ਸਿੰਘ, ਸ਼ਮਸ਼ੇਰ ਸਿੰਘ ਅਸ਼ੋਕ, ਭਗਤ ਲਕਸ਼ਮਣ ਸਿੰਘ, ਪਿਆਰਾ ਸਿੰਘ ਪਦਮ, ਜਸਵੰਤ ਸਿੰਘ ਨੇਕੀ, ਡਾ. ਜਸਪਾਲ ਸਿੰਘ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਜਸਬੀਰ ਕੌਰ ਅਹੂਜਾ, ਗਿਆਨੀ ਬਲਵੰਤ ਸਿੰਘ ਕੋਠਾਗੁਰੂ ਆਦਿ ਸਮੇਤ 32 ਸਿੱਖ ਅਤੇ ਗੈਰ-ਸਿੱਖ ਵਿਦਵਾਨਾਂ ਦੇ ਖੋਜ ਭਰਪੂਰ ਲੇਖ ਸ਼ਾਮਲ ਕੀਤੇ ਗਏ ਹਨ। ਨਿਸ਼ਚਿਤ ਤੌਰ ’ਤੇ ਇਹ ਪੁਸਤਕ ਪਾਠਕਾਂ ਨੂੰ ਸਾਹਿਬਜ਼ਾਦਿਆਂ ਸਬੰਧੀ ਬਹੁਪੱਖੀ ਜਾਣਕਾਰੀ ਪ੍ਰਦਾਨ ਕਰਨ ਵਿਚ ਸਹਾਈ ਹੋਵੇਗੀ।

ਡਾ. ਪਰਮਵੀਰ ਸਿੰਘ ਤੇ ਡਾ. ਕੁਲਵਿੰਦਰ ਸਿੰਘ,ਨੇ ਦੱਸਿਆ ਕਿ ਇਸ ਪੁਸਤਕ ਵਿਚ ਉੱਘੇ ਸਿੱਖ ਵਿਦਵਾਨਾਂ ਦੇ ਲੇਖ ਸ਼ਾਮਲ ਕੀਤੇ ਗਏ ਹਨ ਤਾਂ ਕਿ ਸਾਹਿਬਜ਼ਾਦਿਆਂ ਸਬੰਧੀ ਸਿੱਖ ਵਿਦਵਾਨਾਂ ਦਾ ਦ੍ਰਿਸ਼ਟੀਕੋਣ ਵਿਦਿਆਰਥੀਆਂ, ਖੋਜਾਰਥੀਆਂ ਅਤੇ ਆਮ ਪਾਠਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD