Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਨੂੰ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨਿਤ ਕੀਤਾ ਗਿਆ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Computer Science Engineering, CSE, Chandigarh Engineering College, CEC, Indian Society for Technical Education, ISTE

Web Admin

Web Admin

5 Dariya News

ਲਾਂਡਰਾਂ , 03 Jan 2025

Last updated on: Jan 03, 2025, 00:00 IST

ਚੰਡੀਗੜ੍ਹ ਇੰਜਨੀਅਰਿੰਗ ਕਾਲਜ, (ਸੀਈਸੀ ਸੀਜੀਸੀ ਲਾਂਡਰਾਂ) ਦੇ ਕੰਪਿਊਟਰ ਸਾਇੰਸ ਇੰਜਨੀਅਰਿੰਗ (ਸੀਐੱਸਈ) ਵਿਭਾਗ ਦੇ ਪ੍ਰੋ.(ਡਾ.) ਗਗਨਦੀਪ ਜਿੰਦਲ ਨੂੰ ਵੱਕਾਰੀ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ਆਈਐਸਟੀਈ) ਦੇ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨਿਤ ਕੀਤਾ ਗਿਆ। 

ਇਹ ਪੁਰਸਕਾਰ ਸਮਾਰੋਹ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪੰਜਾਬ (ਬੀਜੀਆਈਈਟੀ) ਸੰਗਰੂਰ ਵਿਖੇ ਕਰਵਾਇਆ ਗਿਆ ਅਤੇ ਪ੍ਰੋਗਰਾਮ ਵਿੱਚ ਤਕਨੀਕੀ ਸਿੱਖਿਆ ਅਤੇ ਖੋਜ ਵਿੱਚ ਡਾ.ਜਿੰਦਲ ਦੇ ਮਿਸਾਲੀ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਮਾਨਤਾ ਦਿੱਤੀ ਗਈ।

ਇਸ ਮੌਕੇ ਪਹੰੁਚੀਆਂ ਪ੍ਰਮੱੁਖ ਹਸਤੀਆਂ ਵੱਲੋਂ ਵਿਿਦਅਕ ਮਿਆਰਾਂ ਨੂੰ ਅੱਗੇ ਵਧਾਉਣ ਅਤੇ ਭਵਿੱਖ ਦੇ ਸਿੱਖਿਆ ਆਗੂਆਂ ਨੂੰ ਪ੍ਰੇਰਿਤ ਕਰਨ ਲਈ ਡਾ.ਜਿੰਦਲ ਵੱਲੋਂ ਪਾਏ ਯੋਗਦਾਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਗਈ। ਇਨ੍ਹਾਂ ਸਖਸ਼ੀਅਤਾਂ ਵਿੱਚ ਡਾ.ਸੁਸ਼ੀਲ ਮਿੱਤਲ, ਵਾਈਸ ਚਾਂਸਲਰ, ਆਈਕੇਜੀਪੀਟੀਯੂ, ਡਾ.ਪ੍ਰਤਾਪ ਸਿੰਘ ਕਾਕਾ ਸਾਹਿਬ ਦੇਸਾਈ, ਪ੍ਰਧਾਨ, ਆਈਐਸਟੀਈ, ਪ੍ਰੋ.(ਡਾ.) ਬੂਟਾ ਸਿੰਘ ਸਿੱਧੂ, ਸਾਬਕਾ ਵਾਈਸ ਚਾਂਸਲਰ, ਐਮਆਰਐਸਪੀਟੀਯੂ ਬਠਿੰਡਾ ਅਤੇ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਆਈਐਸਟੀਈ ਸੈਕਸ਼ਨ ਦੇ ਚੇਅਰਮੈਨ ਪ੍ਰੋ.(ਡਾ.) ਆਰ ਪੀ ਸਿੰਘ ਸ਼ੁਕਰਚੱਕੀਆ ਆਦਿ ਸ਼ਾਮਲ ਹਨ।ਜ਼ਿਕਰਯੋਗ ਹੈ ਕਿ ਆਈਐਸਟੀਈ ਇੰਜੀਨੀਅਰਿੰਗ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਅਕਾਂ ਦੀ ਇੱਕ ਗੈਰ ਲਾਭਕਾਰੀ ਕੌਮੀ ਸੰਸਥਾ ਹੈ, ਜੋ ਨਿਯਮਿਤ ਤੌਰ ’ਤੇ ਕੇਂਦਰ ਸਰਕਾਰ ਦੇ ਵੱਖ – ਵੱਖ  ਮਿਸ਼ਨਾਂ ਵਿੱਚ ਯੋਗਦਾਨ ਪਾਉਂਦੀ ਹੈ।

ਪ੍ਰੋਗਰਾਮ ਦੇ ਅੰਤ ਵਿੱਚ ਡਾ.ਪੀਐਨ ਰੀਸ਼ੀਕੇਸ਼ਾ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ ਨੇ ਡਾ.ਜਿੰਦਲ ਨੂੰ ਵਧਾਈ ਦਿੱਤੀ ਅਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਮਾਨਤਾ ਅਕਾਦਮਿਕ ਉੱਤਮਤਾ ਨੂੰ ਬੜਾਵਾ ਦੇਣ, ਨਵੀਨਤਾ ਅਤੇ ਅਗਵਾਈ ਕਰਨ ਵਾਲੇ ਸਿੱਖਿਅਕਾਂ ਦਾ ਪਾਲਣ ਪੋਸ਼ਣ ਕਰਨ ਲਈ ਸੀਜੀਸੀ ਲਾਂਡਰਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਉਨ੍ਹਾਂ ਕਿਹਾ ਕਿ ਇਹ ਸਫਲਤਾ ਸਾਡੀ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਫੈਕਲਟੀ ਦੀ ਮੁਹਾਰਤ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਅਜਿਹੀਆਂ ਪ੍ਰਾਪਤੀਆਂ ਵਿਿਦਅਕ ਉੱਤਮਤਾ, ਨਵੀਨਤਾ ਖੋਜ ਅਤੇ ਉੱਦਮਤਾ ਲਈ ਇੱਕ ਕੇਂਦਰ ਵਜੋਂ ਸੀਜੀਸੀ ਲਾਂਡਰਾਂ ਦੀ ਸਾਖ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Computer Science Engineering , CSE , Chandigarh Engineering College , CEC , Indian Society for Technical Education , ISTE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD