Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾ. ਸੰਗੀਤਾ ਜੈਨ ਨੇ ਮੋਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ

ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ

Dr Sangeeta Jain, Civil Surgeon Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Jan 2025

Last updated on: Jan 03, 2025, 00:00 IST

ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਉਨ੍ਹਾਂ ਦਾ ਮੁੱਖ ਟੀਚਾ ਹੈ। 

ਉਨ੍ਹਾਂ ਕਿਹਾ ਕਿ ਉਹ ਪੁਰਜ਼ੋਰ ਕੋਸ਼ਿਸ਼ ਕਰਨਗੇ ਕਿ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਅਸਰਦਾਰ ਤੇ ਬਿਹਤਰ ਬਣਾਇਆ ਜਾਵੇ। ਉਨ੍ਹਾਂ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਅਪਣਾ ਕੰਮ ਹੋਰ ਮਿਹਨਤ ਤੇ ਲਗਨ ਨਾਲ ਕਰਨ ਅਤੇ ਯਕੀਨੀ ਬਣਾਉਣ ਕਿ ਸਿਹਤ ਸੰਸਥਾਵਾਂ ਵਿਚ ਇਲਾਜ ਕਰਾਉਣ ਅਤੇ ਦਫ਼ਤਰਾਂ ਵਿਚ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਜੈਨ ਸਿਹਤ ਵਿਭਾਗ ਵਿਚ ਸਾਲ 1993 ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਜ਼ਿਲ੍ਹਾ ਮੋਹਾਲੀ ’ਚ ਢਕੋਲੀ ਦੇ ਸਰਕਾਰੀ ਹਸਪਤਾਲ ਵਿਖੇ ਹੋਈ ਸੀ। ਸਾਲ 2016 ਵਿਚ ਉਨ੍ਹਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਹੋਈ ਸੀ। ਉਨ੍ਹਾਂ ਨੇ ਕਾਫ਼ੀ ਸਮਾਂ ਡੇਰਾਬੱਸੀ ਦੇ ਸਰਕਾਰੀ ਹਸਤਾਲ ਵਿਚ ਐਸ.ਐਮ.ਓ. ਵਜੋਂ ਸੇਵਾਵਾਂ ਦਿਤੀਆਂ। ਹਾਲ ਹੀ ਵਿਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲੀ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ, ਡਾ. ਵਿਜੇ ਭਗਤ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ ਤੇ ਹੋਰ ਅਧਿਕਾਰੀ ਤੇ ਸਟਾਫ਼ ਹਾਜ਼ਰ ਸੀ।

 

Tags: Dr Sangeeta Jain , Civil Surgeon Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD