Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ

ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਬੰਦ ਔਰਤਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ-ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 03 Jan 2025

Last updated on: Jan 03, 2025, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਜਿੱਥੇ ਸੂਬੇ ਦੀਆਂ ਔਰਤਾਂ ਦੀ ਸਿਹਤ ਜਾਂਚ ਸਬੰਧੀ ਅਤੇ ਉਨ੍ਹਾਂ ਨੂੰ ਰੁਜਗਾਰ ਦੇਣ ਸਬੰਧੀ ਲਗਾਤਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕਰ ਰਿਹਾ ਹੈ, ਉੱਥੇ ਹੀ ਇਨ੍ਹਾਂ ਦਾ ਲਾਭ ਹਰ ਔਰਤ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਤਾਂ ਜੋ ਸੂਬੇ ਦੀ ਕੋਈ ਵੀ ਔਰਤ ਇਨ੍ਹਾਂ ਦਾ ਲਾਭ ਲੈਣ ਤੋਂ ਵਾਂਝੀ ਨਾ ਰਹਿ ਜਾਵੇ। 

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਅੱਜ ਸਥਾਨਕ ਮਾਡਰਨ ਕੇਂਦਰੀ ਜੇਲ ਦੇ ਦੌਰੇ ਦੌਰਾਨ ਜੇਲ੍ਹ ਵਿੱਚ ਬੰਦ ਔਰਤਾਂ ਨੂੰ ਮਿਲਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਵਿਕਾਸ ਕਮਿਸ਼ਨਰ-ਕਮ- ਕਮਿਸ਼ਨਰ ਨਰੇਗਾ ਸ੍ਰੀਮਤੀ ਸ਼ੀਨਾ ਅਗਰਵਾਲ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਲਗਾਤਾਰ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸੂਬੇ ਦੀ ਹਰੇਕ ਔਰਤ ਦੀ ਸਿਹਤ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਕਰਨ ਲਈ ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ, ਜਿਸ ਲਈ ਪਿਛਲੇ ਦਿਨਾਂ ਤੋਂ ਸੂਬੇ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਕੈਂਪ ਲਗਾ ਕੇ ਹਰੇਕ ਜਿਲ੍ਹੇ ਦੀਆਂ ਔਰਤਾਂ, ਲੜਕੀਆਂ ਨੂੰ ਇਸ ਦਾ ਲਾਭ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਿਲ੍ਹਾ ਫਰੀਦਕੋਟ ਵਿੱਚ ਵੀ ਅਜਿਹੇ ਕੈਂਪ ਦਾ ਆਯੋਜਨ ਕਰਕੇ ਔਰਤਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਹੂਲਤਾਵਾਂ ਨੂੰ ਹਰੇਕ ਔਰਤ ਚਾਹੇ ਉਹ ਕਿਤੇ ਵੀ ਹੋਵੇ ਉਸ ਤੱਕ ਇਸ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਵਿੱਚ ਰਹਿ ਰਹੀਆਂ ਔਰਤਾਂ ਦੀ ਸਿਹਤ ਜਾਂਚ, ਉਨ੍ਹਾਂ ਦੀ ਸਰੀਰਕ ਸਥਿਤੀ, ਉਨ੍ਹਾਂ ਦੇ ਨਾਲ ਰਹਿ ਰਹੇ ਉਨ੍ਹਾਂ ਦੇ ਬੱਚਿਆ ਲਈ ਸਹੂਲਤਾਂ ਆਦਿ ਦੇਖਣ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਬੰਦ ਔਰਤਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਔਰਤਾਂ ਦੇ ਬੱਚਿਆ ਨੂੰ ਆਂਗਨਵਾੜੀ ਸੈਂਟਰਾਂ ਨਾਲ ਇਨਰੋਲ ਕੀਤਾ ਜਾਵੇਗਾ ਤਾਂਕਿ ਜੋ ਸਹੂਲਤਾਂ ਸੂਬੇ ਦੇ ਬਾਕੀ ਬੱਚਿਆ ਨੂੰ ਮਿਲ ਰਹੀਆਂ ਹਨ, ਉਹ ਸਹੂਲਤਾਂ ਇਨ੍ਹਾਂ ਬੱਚਿਆ ਨੂੰ ਵੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਇਹ ਸਹੂਲਤਾਂ ਸਾਰੇ ਸੂਬੇ ਦੀਆਂ ਜੇਲ੍ਹਾਂ ਵਿੱਚ ਲਾਗੂ ਹੋਣਗੀਆਂ।

ਇਸ ਮੌਕੇ ਉਨ੍ਹਾਂ ਔਰਤਾਂ ਨੂੰ ਚੰਗੀ ਸਿੱਖਿਆ ਲੈ ਕੇ ਬਾਹਰ ਆ ਕੇ ਆਪਣੇ ਰੁਜਗਾਰ ਸ਼ੁਰੂ ਕਰਨ ਅਤੇ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਬੱਚਿਆ ਲਈ  ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਔਰਤਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਔਰਤਾਂ ਅਤੇ ਬੱਚਿਆ ਨੂੰ ਲੋੜੀਂਦਾ ਸਮਾਨ ਦਿੱਤਾ ਅਤੇ ਜਿਲ੍ਹਾ ਜੇਲ੍ਹ ਵਿੱਚ ਬਣਾਏ ਔਰਤਾਂ ਲਈ ਸਿਲਾਈ ਸੈਂਟਰ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਕੌਰ, ਜਿਲਾ ਭਲਾਈ ਅਫਸਰ ਗੁਰਮੀਤ ਸਿੰਘ ਬਰਾੜ, ਜੇਲ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ, ਅਡੀਸ਼ਨਲ ਸੁਪਰਡੈਂਟ ਰਾਜਦੀਪ ਸਿੰਘ, ਐਸ.ਪੀ ਐਚ. ਬਲਜੀਤ ਸਿੰਘ ਭੁੱਲਰ ,ਡੀ.ਐਸ.ਪੀ.ਤਰਲੋਚਨ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD