Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦ੍ਰੌਪਦੀ ਮੁਰਮੂ ਨੇ ਬੰਗਲੁਰੂ ਵਿੱਚ ਨਿਮਹੰਸ ਦੇ ਗੋਲਡਨ ਜੁਬਲੀ ਸਮਾਰੋਹ ਦੀ ਸ਼ੋਭਾ ਵਧਾਈ

Droupadi Murmu, President of India, President, Indian President, Rashtrapati, National Institute of Mental Health and Neuro Sciences, NIMHANS, Jagat Prakash Nadda, JP Nadda, Siddaramaiah, Chief Minister of Karnataka

Web Admin

Web Admin

5 Dariya News

ਬੰਗਲੁਰੂ , 03 Jan 2025

Last updated on: Jan 03, 2025, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (3 ਜਨਵਰੀ, 2025) ਬੰਗਲੁਰੂ ਵਿੱਚ ਨੈਸ਼ਨਲ ਇੰਸਟੀਟਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ ਸਾਇੰਸਿਜ਼ (ਨਿਮਹੰਸ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਨੇ ਕਿਹਾ ਕਿ ਰੋਗੀਆਂ ਦੀ ਅਸਾਧਾਰਣ ਦੇਖਭਾਲ ਸਹਿਤ ਇਨੋਵੇਟਿਵ ਰਿਸਰਚ ਅਤੇ ਕਠੋਰ ਅਕਾਦਮਿਕ ਕੋਰਸ ਦੇ ਬਲ ‘ਤੇ ਨਿਮਹੰਸ ਮੈਂਟਲ ਹੈਲਥ ਅਤੇ ਨਿਓਰੋ ਸਾਇੰਸਿਜ਼ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾਨ ਬਣ ਗਿਆ ਹੈ। 

ਸਮੁਦਾਇ-ਅਧਾਰਿਤ ਮਾਨਸਿਕ ਸਿਹਤ ਸੇਵਾ ਦੇ ਬੇੱਲਾਰੀ ਮਾਡਲ ਨੇ ਇਤਿਹਾਸ ਰਚ ਦਿੱਤਾ ਹੈ। ਹੁਣ ਟੈਲੀ ਮਾਨਸ ਪਲੈਟਫਾਰਮ ਜ਼ਰੂਰਤਮੰਦ ਲੋਕਾਂ ਤੱਕ ਪਹੁੰਚਣ ਦੇ ਲਈ ਤਕਨੀਕ ਦਾ ਇਸਤੇਮਾਲ ਕਰ ਰਿਹਾ ਹੈ। ਇਹ ਜਾਣ ਕੇ ਖੁਸ਼ੀ ਹੁੰਦੀ ਹੈ ਕਿ ਦੇਸ਼ ਭਰ ਵਿੱਚ 53 ਟੈਲੀ ਮਾਨਸ ਕੇਂਦਰਾਂ ਨੇ ਪਿਛਲੇ ਦੋ ਵਰ੍ਹਿਆਂ ਦੌਰਾਨ ਲਗਭਗ 17 ਲੱਖ ਲੋਕਾਂ ਨੂੰ ਉਨ੍ਹਾਂ ਦੀ ਚੁਣੀ ਹੋਈ ਭਾਸ਼ਾ ਵਿੱਚ ਸੇਵਾ ਪ੍ਰਦਾਨ ਕੀਤੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਅਤੀਤ ਵਿੱਚ, ਕੁਝ ਸਮਾਜਾਂ ਵਿੱਚ ਮਾਨਸਿਕ ਸਿਹਤ ਦੇ ਮੁੱਦਿਆਂ ਅਤੇ ਚਿੰਤਾਵਾਂ ‘ਤੇ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ ਸੀ। ਹਾਲਾਕਿ, ਹਾਲ ਦੇ ਦਿਨਾਂ ਵਿੱਚ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਵਧ ਰਹੀ ਹੈ। ਮਾਨਸਿਕ ਬਿਮਾਰੀਆਂ ਨਾਲ ਜੁੜੀ ਅਵਿਗਿਆਨਿਕ ਮਾਣਤਾਵਾਂ ਅਤੇ ਕਲੰਕ ਅਤੀਤ ਦੀ ਬਾਤ ਹੋ ਗਈ ਹੈ। 

ਅਜਿਹੇ ਵਿੱਚ ਵਿਭਿੰਨ ਬਿਮਾਰੀਆਂ ਤੋਂ ਪੀੜਤ ਲੋਕਾਂ ਦੇ ਲਈ ਮਦਦ ਲੈਣਾ ਅਸਾਨ ਹੋ ਗਿਆ ਹੈ। ਇਹ ਵਿਸ਼ੇਸ਼ ਤੌਰ ‘ਤੇ ਇਸ ਸਮੇਂ ਇੱਕ ਸੁਆਗਤ ਯੋਗ ਬਦਲਾਅ ਹੈ, ਕਿਉਂਕਿ ਦੁਨੀਆ ਭਰ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਮਹਾਮਾਰੀ ਦਾ ਰੂਪ ਲੈ ਰਹੀਆਂ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਵਧਦੀ ਜਾਗਰੂਕਤਾ ਨੇ ਮਰੀਜ਼ਾਂ ਦੇ ਲਈ ਆਪਣੀਆਂ ਸਮੱਸਿਆਵਾਂ ਨੂੰ ਖੁਲ ਕੇ ਸਾਂਝਾ ਕਰਨਾ ਸੰਭਵ ਬਣਾ ਦਿੱਤਾ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਨਿਮਹੰਸ ਨੇ ਕਿਤੇ ਵੀ ਅਤੇ ਕਦੇ ਵੀ ਸਲਾਹ-ਮਸ਼ਵਰੇ ਦੀ ਸੁਵਿਧਾ ਦੇ ਲਈ ਟੈਲੀ ਮਾਨਸ ਅਤੇ ਬੱਚਿਆਂ ਅਤੇ ਕਿਸ਼ੋਰਾਂ ਦੀ ਮਾਨਸਿਕ ਸਿਹਤ ਸਮੱਸਿਆਵਾਂ ਦੇ ਸਮਾਧਾਨ ਦੇ ਲਈ ਸੰਵਾਦ ਮੰਚ ਜਿਹੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਪ੍ਰਾਚੀਨ ਰਿਸ਼ੀਆਂ ਅਤੇ ਸੰਤਾਂ ਤੋਂ ਪ੍ਰਾਪਤ ਗਿਆਨ ਅਤੇ ਜੀਵਨ ਦੇ ਸਬਕ ਸਾਨੂੰ ਸਭ ਨੂੰ ਇੱਕ ਅਧਿਆਤਮਿਕਤਾ ਵਿਕਸਿਤ ਕਰਨ ਵਿੱਚ ਮਦਦ ਕਰ ਸਕਦੇ ਹਨ। ਇਸ ਦੇ ਨਤੀਜੇ ਸਦਕਾ ਅਸੀਂ ਮਨ ਦੇ ਸੰਤੁਲਨ ਨੂੰ ਪ੍ਰਭਾਵਿਤ ਕਰਨ ਵਾਲੇ ਜੀਵਨ ਦੇ ਉਤਾਰ-ਚੜ੍ਹਾਅ ਨੂੰ ਸਮਝ ਸਕਦੇ ਹਾਂ।

ਸਾਡੇ ਸ਼ਾਸਤਰ ਸਾਨੂੰ ਦਸਦੇ ਹਨ ਕਿ ਦੁਨੀਆ ਵਿੱਚ ਅਸੀਂ ਜੋ ਕੁਝ ਵੀ ਦੇਖਦੇ ਹਾਂ, ਉਸ ਦੇ ਮੂਲ ਵਿੱਚ ਮਨ ਹੈ। ਉਨ੍ਹਾਂ ਨੇ ਮਾਨਸਿਕ ਅਤੇ ਸ਼ਰੀਰਕ ਦੋਨੋਂ ਤਰ੍ਹਾਂ ਦੇ ਕਸ਼ਟਾਂ ਨੂੰ ਦੂਰ ਕਰਨ ਲਈ ਯੋਗ ਜਿਹੀਆਂ ਪਰੰਪਰਾਗਤ ਵਿਧੀਆਂ ਨੂੰ ਆਧੁਨਿਕ ਸਿਹਤ ਸੇਵਾ ਪ੍ਰਣਾਲੀਆਂ ਦੇ ਨਾਲ ਸਫਲਤਾਪੂਰਵਕ ਸ਼ਾਮਲ ਕਰਨ ਦੇ ਲਈ ਨਿਮਹੰਸ ਦੀ ਸਰਾਹਨਾ ਕੀਤੀ।

ਰਾਸ਼ਟਰਪਤੀ ਨੇ ਕਿਹਾ ਕਿ ਤੰਦਰੁਸਤ ਮਨ ਹੀ ਤੰਦਰੁਸਤ ਸਮਾਜ ਦੀ ਨੀਂਹ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਗਿਆਨ ਅਤੇ ਬੁੱਧੀ ਦੇ ਨਾਲ-ਨਾਲ ਹਮਦਰਦੀ ਅਤੇ ਦਿਆਲਤਾ ਡਾਕਟਰਾਂ ਅਤੇ ਹੋਰ ਮਾਨਸਿਕ ਸਿਹਤ ਮਾਹਿਰਾਂ ਨੂੰ ਹਰ ਸਮੇਂ, ਹਰ ਸਥਿਤੀ ਵਿੱਚ ਉੱਚਤਮ ਗੁਣਵੱਤਾ ਵਾਲੀ ਸੇਵਾ ਪ੍ਰਦਾਨ ਕਰਨ ਵਿੱਚ ਮਾਰਗਦਰਸ਼ਨ ਕਰੇਗੀ।

 

Tags: Droupadi Murmu , President of India , President , Indian President , Rashtrapati , National Institute of Mental Health and Neuro Sciences , NIMHANS , Jagat Prakash Nadda , JP Nadda , Siddaramaiah , Chief Minister of Karnataka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD