Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ

ਗੁੱਡ ਮੌਰਨਿੰਗ ਕਲੱਬ ਦੇ ਕਾਰਜਕਾਰਨੀ ਮੈਂਬਰਾਂ ਨੂੰ ਸਮੱਸਿਆਵਾਂ ਦਾ ਜਲਦ ਹੱਲ ਕਰਨ ਦਾ ਭਰੋਸਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 03 Jan 2025

Last updated on: Jan 03, 2025, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਫਰੀਦਕੋਟ, ਖਾਸ ਕਰਕੇ ਕੋਟਕਪੂਰਾ ਵਿਚ  ਵੱਧ ਰਹੀ ਟ੍ਰੈਫਿਕ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਹ ਹਦਾਇਤ ਉਹਨਾਂ ਨੇ ਅੱਜ ਗੁੱਡ ਮੌਰਨਿੰਗ ਕਲੱਬ ਦੇ ਕਾਰਜਕਾਰਨੀ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕੀਤੀ। ਦੱਸਣਯੋਗ ਹੈ ਕਿ ਭਾਵੇਂ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸ਼ਹਿਰ ਦੀ ਸਾਫ-ਸਫਾਈ, ਸੁੰਦਰਤਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਕੱਢੀ ਗਈ ਜਾਗਰੂਕਤਾ ਰੈਲੀ ਦੀ ਹਰ ਵਰਗ ਨੇ ਪ੍ਰਸੰਸਾ ਕੀਤੀ ਹੈ ਪਰ ਹੁਣ ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਹੇਠ ਸ਼ਹਿਰ ਦੇ ਬਾਈਪਾਸ ਨੂੰ ਲੈ ਕੇ ਕਲੱਬ ਦੇ ਵਫਦ ਨੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਮੁਲਾਕਾਤ ਕੀਤੀ। 

ਉਪ ਚੇਅਰਮੈਨ ਬਿੱਟਾ ਠੇਕੇਦਾਰ ਅਤੇ ਜਨਰਲ ਸਕੱਤਰ ਪ੍ਰੋ. ਐੱਚ.ਐੱਸ. ਪਦਮ ਨੇ ਦੱਸਿਆ ਕਿ ਵਫਦ ਵਲੋਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮੁਕਤਸਰ ਅਤੇ ਜੈਤੋ ਦੀਆਂ ਸੜਕਾਂ ਦੇ ਮਿਲਾਨ ਲਈ ਸੂਏ ਦੇ ਨਾਲ ਨਾਲ ਬਣ ਰਹੀ ਸੜਕ ਅਤੇ ਰਸਤੇ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ। ਵਿੱਤ ਸਕੱਤਰ ਜਸਕਰਨ ਸਿੰਘ ਭੱਟੀ, ਸਕੱਤਰ ਮੁਖਤਿਆਰ ਸਿੰਘ ਮੱਤਾ, ਮੀਤ ਪ੍ਰਧਾਨ ਡਾ. ਰਵਿੰਦਰਪਾਲ ਕੋਛੜ ਅਤੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ ਨੇ ਸ਼ਹਿਰ ਵਿੱਚ ਪਲ ਪਲ ਲੱਗਦੇ ਟੈ੍ਰਫਿਕ ਜਾਮ ਵਿੱਚ ਫਸਦੀਆਂ ਐਂਬੂਲੈਂਸ, ਫਾਇਰਬਿਗ੍ਰੇਡ ਗੱਡੀਆਂ ਅਤੇ ਸਕੂਲ ਵੈਨਾ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਜਾਣੂ ਕਰਵਾਇਆ। 

ਪੈ੍ਸ ਸਕੱਤਰ ਗੁਰਮੀਤ ਸਿੰਘ ਮੀਤਾ ਅਤੇ ਗੁਰਚਰਨ ਸਿੰਘ ਬੱਬੂ ਨੇ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ ਕਬਜਿਆਂ ਕਾਰਨ ਪਲ ਪਲ ਲੱਗਦੇ ਟੈ੍ਫਿਕ ਜਾਮ ਦੀ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਆਖਿਆ ਕਿ ਨਗਰ ਕੌਂਸਲ ਅਤੇ ਪੁਲਿਸ ਪ੍ਰਸ਼ਾਸ਼ਨ ਇਕ ਦੂਜੇ ਉੱਪਰ ਜਿੰਮੇਵਾਰੀ ਸੁੱਟ ਕੇ ਖੁਦ ਸੁਰਖਰੂ ਹੋਣ ਦਾ ਪੱਲਾ ਝਾੜ ਰਹੇ ਹਨ। ਸਪੀਕਰ ਸੰਧਵਾਂ ਨੇ ਟੈ੍ਫਿਕ ਜਾਮ ਦੀ ਸਮੱਸਿਆ ਸਬੰਧੀ ਤੁਰਤ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਐਸ.ਐਸ.ਪੀ. ਨੂੰ ਹਦਾਇਤ ਕਰਕੇ ਮੁਸ਼ਕਿਲ ਦਾ ਜਲਦ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ। 

ਇਸ ਮੌਕੇ ਉਪਰੋਕਤ ਤੋਂ ਇਲਾਵਾ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ, ਜਗਸੀਰ ਸਿੰਘ ਗਿੱਲ, ਅਮਨਦੀਪ ਸਿੰਘ ਸੰਧੂ ਸਮੇਤ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਹਾਇਕ ਪੈ੍ਸ ਸਕੱਤਰ ਸਰਨ ਕੁਮਾਰ ਆਦਿ ਵੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD