Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ : ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 04 Jan 2025

Last updated on: Jan 04, 2025, 00:00 IST

ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। 

ਇਸ ਭਲਾਈ ਪਹਿਲਕਦਮੀ ਦੇ ਹਿੱਸੇ ਵਜੋਂ, ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਕੀਤਾ ਗਿਆ ਤਾਂ ਕਿ ਉਹਨਾਂ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਲਾਭ ਦਿੱਤਾ ਜਾ ਸਕੇ ਅਤੇ ਜ਼ਰੂਰੀ ਸ਼ੁਰੂਆਤੀ ਸਿੱਖਿਆ ਪ੍ਰੋਗਰਾਮਾਂ ਨਾਲ  ਜੋੜਿਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਦੀ ਮਹਿਲਾਵਾਂ ਨੂੰ  ਸਸ਼ਕਤ ਕਰਨ ਲਈ, ਉਨ੍ਹਾਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਆਤਮ-ਨਿਰਭਰਤਾ ਨੂੰ ਵਧਾਉਣ ਅਤੇ ਜੇਲ੍ਹ ਤੋਂ ਬਾਹਰ ਦੀ ਜ਼ਿੰਦਗੀ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਜੇਲ੍ਹ ਵਿੱਚ ਇੱਕ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ। 

ਇਸ ਤੋਂ ਇਲਾਵਾ, ਇਸ ਮੌਕੇ ਜੇਲ੍ਹ ਵਿੱਚ ਸੱਭਿਆਚਾਰਕ ਪ੍ਰੋਗਰਾਮ ਹੋਇਆ, ਜਿੱਥੇ ਔਰਤਾਂ ਨੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਭਾਗ ਲਿਆ। ਡਾ. ਬਲਜੀਤ ਕੌਰ ਨੇ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੌਸ਼ਟਿਕ ਭੋਜਨ ਅਤੇ ਬੁਨਿਆਦੀ ਸਿੱਖਿਆ ਪ੍ਰਦਾਨ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਮਹਿਲਾਵਾਂ ਦੀ ਸਿਹਤ ਜਾਂਚ ਸਬੰਧੀ ਅਤੇ ਉਨ੍ਹਾਂ ਨੂੰ ਰੁਜਗਾਰ ਦੇਣ ਸਬੰਧੀ ਲਗਾਤਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕਰ ਰਹੀ ਹੈ, ਉੱਥੇ ਹੀ ਇਨ੍ਹਾਂ ਦਾ ਲਾਭ ਹਰ ਮਹਿਲਾ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਸੂਬੇ ਦੀ ਕੋਈ ਵੀ ਮਹਿਲਾ ਇਹਨਾਂ ਦਾ ਲਾਭ ਲੈਣ ਤੋਂ ਵਾਂਝੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਿਲ੍ਹਾ ਫਰੀਦਕੋਟ ਵਿੱਚ ਵੀ ਅਜਿਹੇ ਕੈਂਪ ਦਾ ਆਯੋਜਨ ਕਰਕੇ ਮਹਿਲਾਵਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਦਿੱਤਾ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੀ ਸਿਹਤ ਜਾਂਚ, ਉਨ੍ਹਾਂ ਦੀ ਸਰੀਰਕ ਸਥਿਤੀ, ਉਨ੍ਹਾਂ ਦੇ ਬੱਚਿਆ ਲਈ ਸਹੂਲਤਾਂ ਆਦਿ ਦੇਖਣ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਮਹਿਲਾਵਾਂ ਨੂੰ ਚੰਗੀ ਸਿੱਖਿਆ ਲੈ ਕੇ ਜੇਲ੍ਹ ਤੋਂ ਬਾਹਰ ਆ ਕੇ ਆਪਣੇ ਰੁਜਗਾਰ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਬੱਚਿਆ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।

ਜੇਲ੍ਹ ਦੇ ਸੁਪਰਡੈਂਟ ਵੱਲੋਂ ਜੇਲ੍ਹ ਵਿਚ ਕੈਦੀ ਮਹਿਲਾਵਾਂ ਲਈ ਕੀਤੇ ਵਧੀਆ ਪ੍ਰਬੰਧਾਂ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD