Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਪ੍ਰੇਰਿਤ ਕੀਤਾ

ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰ ’ਚ ਚਲਾਏ ਜਾ ਰਹੇ ਤਿੰਨ ਸਕਿੱਲ ਕੋਰਸ

Komal Mittal, DC Hoshiarpur, Deputy Commissioner Hoshiarpur, Hoshiarpur, SSP Surendra Lamba

Web Admin

Web Admin

5 Dariya News

ਹੁਸ਼ਿਆਰਪੁਰ , 04 Jan 2025

Last updated on: Jan 04, 2025, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਨਸ਼ੇ ਦੀ ਗ੍ਰਿਫਤ ਤੋਂ ਬਾਹਰ ਆਉਣਾ ਇਕ ਦਲੇਰਾਨਾ ਕਦਮ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ।

ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਨਸ਼ਾ ਨਾ ਕੇਵਲ ਵਿਅਕਤੀਗਤ ਜੀਵਨ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਪੂਰੇ ਸਮਾਜ ’ਤੇ ਇਸ ਦਾ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੇਂਦਰ ਉਨ੍ਹਾਂ ਲੋਕਾਂ ਲਈ ਆਸ ਦੀ ਕਿਰਨ ਹਨ ਜੋ ਨਸ਼ੇ ਦੇ ਚੁਗਲ ਤੋਂ ਬਾਹਰ ਨਿਕਲਣਾ ਚਾਹੁੰਦੇ ਹਨ।

ਇਸ ਦੌਰਾਨ ਨਸ਼ਾ ਛੱਡ ਚੁੱਕੇ ਕੁਝ ਨੋਜਵਾਨਾਂ ਨੇ ਵੀ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਨਸ਼ੇ ਤੋਂ ਛੁਟਕਾਰਾ ਪਾਇਆ ਅਤੇ ਹੁਣ ਉਹ ਆਪਣੇ ਜੀਵਨ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰ ਰਹੇ ਹਨ। ਉਨ੍ਹਾਂ ਦੇ ਤਜ਼ਰਬੇ ਅਤੇ ਕਹਾਣੀਆਂ ਇਥੇ ਮੌਜੂਦਾ ਮਰੀਜ਼ਾਂ ਲਈ ਪ੍ਰੇਰਣਾ ਦਾ ਸਰੋਤ ਬਣੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਰਾਹੀਂ ਨਸ਼ੇ ਦੀ ਗ੍ਰਿਫਤ ਤੋਂ ਬਾਹਰ ਆਏ ਵਿਅਕਤੀਆਂ ਲਈ ਪਿਛਲੇ ਇਕ ਸਾਲ ਤੋਂ ਮਲਟੀ –ਕੁਜੀਨ ਕੁਕਿੰਗ, ਹੇਅਰ ਡਰੈਸ ਅਤੇ ਸੈਲੂਨ ਆਰਟਿਸਟ ਵਰਗੇ ਸਕਿੱਲ ਕੋਰਸ ਚਲਾਏ ਜਾ ਰਹੇ ਹਨ। ਇਨ੍ਹਾਂ ਕੋਰਸਾਂ ਦਾ ਉਦੇਸ਼ ਇਨ੍ਹਾਂ ਵਿਅਕਤੀਆਂ ਨੂੰ ਆਤਮਨਿਰਭਰ ਬਣਾਉਣਾ ਅਤੇ ਸਮਾਜ ਵਿਚ ਮੁੜ ਸਥਾਪਿਤ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਹੁਣ ਤੱਕ ਕੁੱਲ 2 ਬੈਚ ਸਫਲਤਾਪੂਰਵਕ ਪਾਸ ਹੋ ਚੁੱਕੇ ਹਨ ਅਤੇ 60 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਤੀਸਰੇ ਸਕਿੱਲ ਕੋਰਸ, ’ਮੇਰਾ ਬਾਗ ਮੇਰਾ ਮਾਨ’ ਦੀ ਸ਼ੁਰੂਆਤ ਕੀਤੀ ਗਈ ਹੈ। 

ਇਹ ਕੋਰਸ ਰੈਡ ਕਰਾਸ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਚਲਾਇਆ  ਜਾਵੇਗਾ। ਇਸ ਵਿਚ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਹੁਨਰ ਸਿਖਾਏ ਜਾਣਗੇ ਤਾਂ ਜੋ ਉਹ ਇਸ ਪੇਸ਼ ਨਾਲ ਜੁੜ ਕੇ ਇਕ ਨਵੀਂ ਸ਼ੁਰੂਆਤ ਕਰ ਸਕਣ ਅਤੇ ਨਸ਼ੇ ਤੋਂ ਦੂਰ ਰਹਿ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਕਿੱਲ ਕੋਰਸਾਂ ਦਾ ਉਦੇਸ਼ ਨਾ ਕੇਵਲ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ ਬਲਕਿ ਇਨ੍ਹਾਂ ਵਿਅਕਤੀਆਂ ਨੂੰ ਸਮਾਜ ਵਿਚ ਫਿਰ ਤੋਂ ਸ਼ਾਮਲ ਹੋਣ ਲਈ ਇਕ ਨਵੀਂ ਦਿਸ਼ਾ ਦੇਣਾ ਵੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੋਰਸਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ।

ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਉਪਰਾਲਿਆਂ ਰਾਹੀਂ ਨਸ਼ਾ ਮੁਕਤ ਸਮਾਜ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਉਪਰਾਲੇ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਮੁੜ ਵਸੇਬਾ ਕੇਂਦਰ ਦੇ ਸਟਾਫ਼ ਦੀ ਵੀ ਸਰਾਹਨਾ ਕੀਤੀ ਜੋ ਮਰੀਜ਼ਾਂ ਦੇ ਇਲਾਜ ਅਤੇ ਉਨ੍ਹਾਂ ਦੀ ਦੇਖਭਾਲ ਵਿਚ ਪੂਰੀ ਲਗਨ ਨਾਲ ਜੁੱਟੇ ਹਨ। 

ਉਨ੍ਹਾਂ ਕੇਂਦਰ ਦੀਆਂ ਵਿਵਸਥਾਵਾਂ ਦਾ ਜਾਇਜ਼ਾ ਲਿਆ ਅਤੇ ਇਸ ਨੂੰ ਹੋਰ ਵੱਧ ਪ੍ਰਭਾਵੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਅਖੀਰ ਵਿਚ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਖਿਲਾਫ਼ ਜਾਗਰੂਕਤਾ ਫੈਲਾਉਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। 

ਇਸ ਮੌਕੇ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਡੀ.ਐਸ.ਪੀ. ਅਤਿਸ਼ ਭਾਟੀਆ, ਮੈਡੀਕਲ ਅਫ਼ਸਰ ਡਾ. ਮਹਿਮਾ ਮਿਨਹਾਸ, ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਡੀ.ਡੀ.ਐਫ ਜੋਇਆ ਸਦਿਕੀ, ਨਿਸ਼ਾ ਰਾਣੀ ਮੈਨੇਜਰ, ਪ੍ਰਸ਼ਾਂਤ ਆਦੀਆ ਕਾਊਂਸਲਰ, ਤਾਨਿਆ ਵੋਹਰਾ ਕਾਊਂਸਲਰ, ਰਾਜਵਿੰਦਰ ਕੌਰ ਕਾਉਂਸਲਰ, ਸੰਦੀਪ ਕੁਮਾਰੀ ਕਾਉਂਸਲਰ, ਹਰਦੀਪ ਕੌਰ ਸਟਾਫ਼ ਨਰਸ, ਰਾਜਵਿੰਦਰ ਕੌਰ ਸਟਾਫ਼ ਨਰਸ, ਸੰਦੀਪ ਪਾਲ ਹਰੀਸ਼ ਕੁਮਾਰੀ ਵੀ ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , SSP Surendra Lamba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD