Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਜਾਰਜੀਆ ਹਾਦਸੇ ਚ ਮਰਨ ਵਾਲੇ ਰਵਿੰਦਰ ਦੇ ਪਰਿਵਾਰ ਦੀ ਵੱਡੀ ਮਦਦ

10 ਹਜ਼ਾਰ ਰੁਪਏ ਮਹੀਨਾਵਾਰ ਮਦਦ ਤੋਂ ਇਲਾਵਾ 2 ਧੀਆਂ ਦੇ ਨਾਂ ਦੋ-ਦੋ ਲੱਖ ਦੀਆਂ ਐੱਫ.ਡੀ.ਆਰ. ਦਿੱਤੀਆਂ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਜਲੰਧਰ , 04 Jan 2025

Last updated on: Jan 04, 2025, 00:00 IST

ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਲ ਜਲੰਧਰ ਜ਼ਿਲ੍ਹੇ ਦੇ ਪਿੰਡ ਕੋਟ ਰਾਮਦਾਸ ਨਾਲ ਸਬੰਧਿਤ ਰਵਿੰਦਰ ਕੁਮਾਰ ਦੇ ਘਰ  ਦੁੱਖ ਵੰਡਾਉਣ ਲਈ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਵੱਲੋਂ ਪੀੜ੍ਹਤ ਪਰਿਵਾਰ ਦੀ ਵੱਡੀ ਮਦਦ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਜਾਰਜੀਆ ਹਾਦਸੇ 'ਚ ਰਵਿੰਦਰ ਕੁਮਾਰ ਦੀ ਮੌਤ ਹੋ ਜਾਣ ਨਾਲ ਉਸਦੀ ਪਤਨੀ, ਤਿੰਨ ਛੋਟੇ-ਛੋਟੇ ਬੱਚਿਆਂ ਤੋਂ ਇਲਾਵਾ ਬਾਕੀ ਪਰਿਵਾਰ 'ਤੇ ਦੁੱਖਾਂ ਦੇ ਪਹਾੜ ਟੁੱਟ ਗਏ ਹਨ। 

ਉਨਾਂ ਕਿਹਾ ਕਿ ਮੈਂ ਆਪਣਾ ਫਰਜ਼ ਸਮਝਦਿਆਂ ਇਸ ਔਖੀ ਘੜੀ ਵੇਲੇ ਰਵਿੰਦਰ ਕੁਮਾਰ ਦੀ ਪਤਨੀ ਕੰਚਨ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਤੋਂ ਇਲਾਵਾ ਉਸ ਦੇ ਤਿੰਨ ਬੱਚਿਆਂ ਦੀ ਪੜ੍ਹਾਈ ਦੇ ਖਰਚ ਲਈ ਵੀ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਦਦ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਮਦਦ ਤੋਂ ਇਲਾਵਾ ਰਵਿੰਦਰ ਕੁਮਾਰ ਦੀਆਂ 9 ਤੇ 11 ਸਾਲਾ ਦੋ ਮਾਸੂਮ ਧੀਆਂ ਦੇ ਵਿਆਹਾਂ ਲਈ ਵੀ ਹੁਣ ਤੋਂ ਹੀ ਉਨ੍ਹਾਂ ਦੁਆਰਾ ਬੈਂਕ ਅੰਦਰ ਦੋ-ਦੋ ਲੱਖ ਰੁਪਏ ਦੀਆਂ ਐੱਫ.ਡੀ.ਆਰ.ਕਰਵਾ ਕੇ ਦਿੱਤੀਆਂ ਜਾਣਗੀਆਂ। 

ਇਸ ਦੌਰਾਨ ਉਨ੍ਹਾਂ ਰਵਿੰਦਰ ਕੁਮਾਰ ਦੀ ਪਤਨੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਟੀਮ ਉਸ ਦੇ ਲਈ ਰੁਜ਼ਗਾਰ ਦਾ ਵੀ ਪ੍ਰਬੰਧ ਕਰੇਗੀ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਹ ਬਹੁਤ ਹੀ ਜਲਦ ਜਾਰਜੀਆ ਹਾਦਸੇ 'ਚ ਮਾਰੇ ਗਏ ਬਾਕੀ ਪੰਜਾਬੀ ਨੌਜਵਾਨਾਂ ਦੇ ਘਰਾਂ ਅੰਦਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਲੋੜਾਂ ਮੁਤਾਬਕ ਉਨ੍ਹਾਂ ਦੀ ਮਦਦ ਵੀ ਕੀਤੀ ਜਾਵੇਗੀ।

ਇਸ ਮੌਕੇ ਟਰੱਸਟ ਦੇ ਦੋਆਬਾ ਜ਼ੋਨ ਦੇ ਇੰਚਾਰਜ ਅਮਰਜੋਤ ਸਿੰਘ, ਮੈਡਮ ਕੁਸ਼ਮ ਸ਼ਰਮਾ, ਐਡਵੋਕੇਟ ਮਨਮੋਹਨ ਸਿੰਘ, ਰਾਕੇਸ਼ ਖਾਂਬੜਾ, ਰਜਿੰਦਰ ਚੌਪੜਾ, ਐਸ.ਸੀ. ਸ਼ਰਮਾ ਆਦਿ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD