Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਟੀ.ਓ ਬਠਿੰਡਾ, ਉਸਦੇ ਗੰਨਮੈਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੀਤਾ ਤਲਬ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 04 Jan 2025

Last updated on: Jan 04, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਕਸਬੇ ਨੇੜਲੇ ਪਿੰਡ ਲਹਿਰਾ ਧੂਰਕੋਟ ਦੇ ਇੱਕ ਟਰਾਂਸਪੋਰਟਰ ਧਰਮ ਸਿੰਘ ਵੱਲੋਂ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਵੱਲੋਂ ਉਸਦੇ ਟਰੱਕਾਂ ਅਤੇ ਟਿੱਪਰਾਂ ਦੇ ਚਲਾਨ ਕੀਤੇ ਜਾ ਰਹੇ ਸਨ ਅਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਕਸਬਾ ਮੌੜ ਜ਼ਿਲ੍ਹਾ ਬਠਿੰਡਾ ਦਾ ਵਾਸੀ ਜੱਗੀ ਸਿੰਘ ਉਸ ਤੋਂ  ਅੰਕਿਤ ਕੁਮਾਰ, ਸਹਾਇਕ ਟਰਾਂਸਪੋਰਟ ਅਫਸਰ (ਏ. ਟੀ. ਓ.) ਬਠਿੰਡਾ ਅਤੇ ਹੋਰਾਂ ਦੇ ਨਾਂ ’ਤੇ ਉਸ (ਸ਼ਿਕਾਇਤਕਰਤਾ) ਦੇ ਢੋਆ-ਢੁਆਈ ਵਾਲੇ ਟਰੱਕ/ਟਿੱਪਰਾਂ ਨੂੰ ਜੁਰਮਾਨੇ  ਤੋਂ ਬਚਾਉਣ ਬਦਲੇ ਪ੍ਰਤੀ ਟਰੱਕ 1800 ਰੁਪਏ ਪ੍ਰਤੀ ਮਹੀਨਾ ‘‘ਸੁਰੱਖਿਆ ਰਾਸ਼ੀ’’ ਦੀ ਮੰਗ ਕਰ ਰਹੇ ਹਨ। 

ਉਕਤ ਏ.ਟੀ.ਓ. ਨੇ ਸ਼ਿਕਾਇਤਕਰਤਾ ਦੇ ਖੜੇ ਹੋਏ ਟਰੱਕਾਂ ਦੇ ਚਲਾਨ ਕੀਤੇ ਸਨ ਅਤੇ ਦਬਾਅ ਹੇਠ ਉਸਨੇ ਉਕਤ ਏ.ਟੀ.ਓ. ਦੇ ਗੰਨਮੈਨ ਗੁਰਾਂਜੀਤ ਸਿੰਘ ਦੁਆਰਾ ਦਿੱਤੇ ਮੋਬਾਈਲ ਫ਼ੋਨ ਨੰਬਰ ’ਤੇ ਗੂਗਲ ਪੇਅ ਰਾਹੀਂ 15000 ਰੁਪਏ ਅਦਾ ਕੀਤੇ ਸਨ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ਾਂ ਦੇ ਸਹੀ ਹੋਣ ਤਸਦੀਕ ਕੀਤੀ ਗਈ ਕਿਉਂਕਿ ਦੋਸ਼ੀ ਮੁਲਾਜ਼ਮ ਸ਼ਿਕਾਇਤਕਰਤਾ ਦੇ ਟਰਾਂਸਪੋਰਟ ਵਾਹਨਾਂ ਨੂੰ ਬਿਨਾਂ ਰੋਕ-ਟੋਕ ਦੇ ਚੱਲਣ ਦੇਣ ਬਦਲੇ ਰਿਸ਼ਵਤ ਦੀ ਮੰਗ ਕਰਦਾ ਪਾਇਆ ਗਿਆ। ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਆਡੀਓ ਸਬੂਤਾਂ ਦੇ ਆਧਾਰ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਜੱਗੀ ਸਿੰਘ ਦੇ ਖਿਲਾਫ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਫਲਾਇੰਗ ਸਕੁਐਡ ਦੀ ਟੀਮ ਵੱਲੋਂ ਪੁੱਛਗਿੱਛ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਨੇ ਟਰਾਂਸਪੋਰਟਰਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੀ ਗੱਲ ਕਬੂਲ ਲਈ ਹੈ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਇੰਨਾਂ ਵਿਅਕਤੀਆਂ ਅਤੇ ਸਾਥੀਆਂ ਦੁਆਰਾ ਟਰਾਂਸਪੋਰਟਰਾਂ ਤੋਂ ਲਗਭਗ 20-25 ਲੱਖ ਰੁਪਏ ਮਹੀਨਾਵਾਰ ਵਸੂਲੇ ਜਾ ਰਹੇ ਸਨ।ਪੁੱਛਗਿੱਛ ਦੌਰਾਨ ਸਿਪਾਹੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਰਿਸ਼ਵਤ ਲੈਣ ਲਈ ਜੱਗੀ ਸਿੰਘ ਅਤੇ ਕੁਝ ਛੋਟੇ ਟਰਾਂਸਪੋਰਟਰਾਂ ਸਮੇਤ ਆਮ ਵਿਅਕਤੀਆਂ ਦੀ ਮਦਦ ਲਈ ਜਾਂਦੀ ਸੀ। 

ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਏ.ਟੀ.ਓ. ਅੰਕਿਤ ਕੁਮਾਰ ਦਾ ਇੱਕ ਹੋਰ ਗੰਨਮੈਨ ਸਿਪਾਹੀ ਗੁਰਾਂਜੀਤ ਸਿੰਘ ਟਰਾਂਸਪੋਰਟਰਾਂ ਤੋਂ 8-10 ਲੱਖ ਰੁਪਏ ਮਹੀਨਾ ਵਸੂਲਦਾ ਸੀ, ਜਦਕਿ ਬਾਕੀ ਟਰਾਂਸਪੋਰਟਰਾਂ ਤੋਂ ਉਹ ਖੁਦ 7-8 ਲੱਖ ਰੁਪਏ ਵਸੂਲਦਾ। ਬੁਲਾਰੇ ਨੇ ਅੱਗੇ ਕਿਹਾ ਕਿ ਏ.ਟੀ.ਓ. ਬਠਿੰਡਾ, ਉਸਦੇ ਗੰਨਮੈਨ ਗੁਰਾਂਜੀਤ ਸਿੰਘ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਜਾਂਚ ਅਧੀਨ ਹੈ ਅਤੇ ਉਹਨਾਂ ਨੂੰ ਜਾਂਚ ਵਿੱਚ ਸ਼ਾਮਲ ਤਫਤੀਸ਼ ਹੋਣ ਲਈ ਬੁਲਾਇਆ ਗਿਆ ਹੈ ਤਾਂ ਜੋ ਉਹਨਾਂ ਨੂੰ ਸੁਖਪ੍ਰੀਤ ਸਿੰਘ ਵੱਲੋਂ ਕੀਤੇ ਗਏ ਇਕਬਾਲੀਆ ਬਿਆਨ ਸਮੇਤ ਹੋਰ ਸਬੂਤਾਂ ਦੇ ਅਧਾਰ ’ਤੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕੇ। 

ਬੁਲਾਰੇ ਨੇ ਕਿਹਾ ਕਿ ਇਸ ਜਾਂਚ ਦੇ ਅੱਗੇ ਵਧਣ ਨਾਲ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD