Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ

ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurpreet Kaur, Dr. Gurpreet Kaur, Gurudwara Bhatha Sahib

Web Admin

Web Admin

5 Dariya News

ਭੱਠਾ ਸਾਹਿਬ (ਰੋਪੜ) , 06 Jan 2025

Last updated on: Jan 06, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। 

ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurpreet Kaur , Dr. Gurpreet Kaur , Gurudwara Bhatha Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD