Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

'ਮੇਰੀ ਦਸਤਾਰ ਮੇਰੀ ਸ਼ਾਨ' ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ : ਸੁਖਬੀਰ ਸਿੰਘ ਬਾਦਲ

ਸਾਡੇ 'ਦਸਤਾਰਾਂ ਦੇ ਲੰਗਰ' ਰਾਹੀਂ ਅੱਜ ਤੱਕ 25,000 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਦੇ ਪੱਗਾਂ ਸਜਾਈਆਂ ਗਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ

Sukhbir Singh Badal, Shiromani Akali Dal, SAD, Akali Dal, Sarabjit Singh Jhinjher

Web Admin

Web Admin

5 Dariya News

ਤਲਵੰਡੀ ਸਾਬੋ , 06 Jan 2025

Last updated on: Jan 06, 2025, 00:00 IST

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਦਸਤਾਰਾਂ ਦੇ ਲੰਗਰ ਦਾ ਸਫ਼ਲ ਆਯੋਜਨ ਕੀਤਾ ਗਿਆ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਸਿੱਖ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਯੂਥ ਵਿੰਗ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ, "'ਮੇਰੀ ਦਸਤਾਰ ਮੇਰੀ ਸ਼ਾਨ' ਸਾਡੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਅਤੇ ਸਿੱਖੀ ਵਿੱਚ ਵਾਪਸ ਲਿਆਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ। ਦਸਤਾਰ ਸਾਡੇ ਸਿਰਾਂ ਦਾ ਪਵਿੱਤਰ ਤਾਜ ਹੈ ਜੋ ਗੁਰੂ ਸਾਹਿਬਾਨਾਂ ਨੇ ਸਾਨੂੰ ਸਾਰਿਆਂ ਨੂੰ ਬਖਸ਼ਿਆ ਹੈ ਅਤੇ ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਸੱਭਿਆਚਾਰ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਸੁਰੱਖਿਅਤ ਰੱਖੀਏ। 

ਦਸਤਾਰ ਦਾ ਅਨਮੋਲ ਤੋਹਫ਼ਾ ਸਾਨੂੰ ਸਾਡੇ ਗੁਰੂਆਂ ਦੁਆਰਾ ਅਨੇਕਾਂ ਸੰਘਰਸ਼ਾਂ ਤੋਂ ਬਾਅਦ ਦਿੱਤਾ ਗਿਆ ਸੀ ਅਤੇ ਇਸੇ ਲਈ ਮੈਂ ਸਾਡੀਆਂ ਸਿੱਖ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ 'ਮੇਰੀ ਦਸਤਾਰ, ਮੇਰੀ ਸ਼ਾਨ' ਵਰਗੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਾ ਹਾਂ, ਅਤੇ ਮੈਂ ਸਾਡੇ ਨੌਜਵਾਨਾਂ ਨੂੰ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕਰਦਾ ਹਾਂ।" ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ, "ਮੈਨੂੰ ਇਹ ਕਹਿੰਦੇ ਹੋਏ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਸਿੱਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਵਰਕਰ ਵੀ ਸਿੱਖ ਪੰਥ ਨੂੰ ਸਮਰਪਿਤ ਹਨ। 

ਇਹੀ ਕਾਰਨ ਹੈ ਕਿ ਸਾਡੇ ਯੂਥ ਵਿੰਗ ਨੇ 'ਮੇਰੀ ਦਸਤਾਰ ਮੇਰੀ ਸ਼ਾਨ' ਦੇ ਕਈ ਕੈਂਪਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ ਹੈ।" ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਕਮਲਦੀਪ ਸਿੰਘ ਅਤੇ ਹਸਰਤ ਸਿੰਘ ਕੁਲਾਰ ਦੇ ਯਤਨਾਂ ਸਦਕਾ ਅੱਜ ਇੱਥੇ ਸਿੱਖ ਸਵੈਮਾਣ ਅਤੇ ਵਿਰਸੇ ਦੇ ਪ੍ਰਤੀਕ ਸ੍ਰੀ ਦਮਦਮਾ ਸਾਹਿਬ ਵਿਖੇ ਸੈਂਕੜੇ ਸੰਗਤਾਂ ਦੇ ਦਸਤਾਰਾਂ ਸਜਾਈਆਂ ਗਈਆਂ।

"ਇਸ ਪਵਿੱਤਰ ਦਿਹਾੜੇ 'ਤੇ, ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਖ਼ਾਲਸਾ ਪੰਥ ਅਤੇ ਸਿੱਖੀ ਪ੍ਰਦਾਨ ਕੀਤੀ, ਜਿਸ ਨੂੰ ਅਸੀਂ ਅੱਗੇ ਵਧਾਉਣ ਲਈ ਯਤਨਸ਼ੀਲ ਹਾਂ। ਸਾਡੀ 'ਮੇਰੀ ਦਸਤਾਰ, ਮੇਰੀ ਸ਼ਾਨ' ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਆਪਣੀ ਸਿੱਖ ਵਿਰਾਸਤ ਅਤੇ ਸਿੱਖ ਕਦਰਾਂ ਕੀਮਤਾਂ 'ਤੇ ਮਾਣ ਕਰਨ ਲਈ ਪ੍ਰੇਰਿਤ ਕਰਨਾ ਹੈ।" ਸਰਬਜੀਤ ਸਿੰਘ ਝਿੰਜਰ, ਯੂਥ ਪ੍ਰਧਾਨ ਨੇ ਕਿਹਾ।

ਝਿੰਝਰ ਨੇ ਅੱਗੇ ਦੱਸਿਆ ਕਿ, "ਅੱਜ ਤੱਕ ਪੰਜਾਬ ਵਿੱਚ ਕਈ ਥਾਵਾਂ 'ਤੇ ਲਗਾਏ ਗਏ 'ਦਸਤਾਰਾਂ ਦੇ ਲੰਗਰ' ਰਾਹੀਂ 25,000 ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਬੰਨ੍ਹੀਆਂ ਗਈਆਂ ਹਨ ਜੋਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਇਹ ਗੁਰੂ ਸਾਹਿਬ ਦੇ ਬਖਸ਼ਿਸ਼ ਦਾ ਨਤੀਜਾ ਹੀ ਹੈ ਕਿ ਅਸੀਂ ਇਹ ਮੁਫਤ ਕੈਂਪ ਸਫਲਤਾਪੂਰਵਕ ਆਯੋਜਿਤ ਕਰਨ ਦੇ ਯੋਗ ਹੋਏ ਹਾਂ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਇਨ੍ਹਾਂ ਕੈਂਪਾਂ ਵਿੱਚ ਸਾਡੇ ਨਾਲ ਵਾਅਦਾ ਵੀ ਕੀਤਾ ਹੈ ਕਿ ਹੁਣ ਉਹ ਨਿਰੰਤਰ ਪੱਗਾਂ ਬੰਨ੍ਹਣਾ ਸ਼ੁਰੂ ਕਰਨਗੇ ਅਤੇ ਇਹ ਦਸਦਿਆਂ ਖੁਸ਼ੀ ਵੀ ਹੁੰਦੀ ਹੈ ਕਿ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਹਿਜਾ ਸਫਲਤਾਪੂਰਵਕ ਕੀਤਾ ਵੀ ਹੈ।"

ਬਠਿੰਡਾ ਦੀ ਰਹਿਣ ਵਾਲੀ ਮਨਜੀਤ ਕੌਰ ਜੋ ਕਿ ਆਪਣੇ ਪਰਿਵਾਰ ਸਮੇਤ ਦਮਦਮਾ ਸਾਹਿਬ ਨਤਮਸਤਕ ਹੋਣ ਆਏ ਸਨ ਨੇ ਕਿਹਾ ਕਿ, "ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਅੱਜ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ 'ਤੇ ਇਸ ਪਵਿੱਤਰ ਅਸਥਾਨ 'ਤੇ ਆਪਣੇ ਪੁੱਤਰ ਦੀ ਦਸਤਾਰਬੰਦੀ ਕਰਵਾਈ ਹੈ। ਇਹ ਯੂਥ ਅਕਾਲੀ ਦਲ ਦੇ ਵੀਰਾਂ ਵੱਲੋਂ ਮੁਫ਼ਤ ਪੱਗਾਂ ਬੰਨ੍ਹਣ ਦਾ ਇਹ ਉਪਰਾਲਾ ਬਹੁਤ ਹੀ ਪ੍ਰੇਰਨਾਦਾਇਕ ਕਦਮ ਹੈ ਅਤੇ ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਅਤੇ ਇਹ ਵੀ ਉਮੀਦ ਕਰਦੀ ਹਾਂ ਕਿ ਇਹ ਸਾਰੇ ਬੱਚੇ ਜਿਨ੍ਹਾਂ ਦੇ ਅੱਜ ਪੱਗਾਂ ਬੰਨ੍ਹੀਆਂ ਜਾ ਰਹੀਆਂ ਹਨ, ਹੁਣ ਉਹ ਹਮੇਸ਼ਾ ਪੱਗ ਬੰਨ੍ਹਣ ਦਾ ਪ੍ਰਣ ਲੈਣਗੇ।"

ਇਸ ਮੌਕੇ ਸਰਬਜੀਤ ਸਿੰਘ ਝਿੰਜਰ ਦੇ ਨਾਲ ਸਰਬਜੀਤ ਸਿੰਘ ਝਿੰਜਰ, ਰਵੀ ਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਤਲਵੰਡੀ ਸਾਬੋ  ਆਕਾਸ਼ਦੀਪ ਸਿੰਘ ਮਿੱਡੂ ਖੇੜਾ ਹਰਿੰਦਰ ਸਿੰਘ ਹਿੰਦਾ ਮਹਿਰਾਜ ਹਲਕਾ ਇੰਚਾਰਜ ਰਾਮਪੁਰਾ ਫੂਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ, ਹਨੀਸ਼ ਬਾਂਸਲ, ਰਣਜੋਤ ਸਿੰਘ ਲੰਬੀ, ਚਿੱਤਵੀਰ ਸਿੰਘ ਜੀਰਾ, ਗੁਰਵਿੰਦਰ ਸਿੰਘ ਘੁਮਿਆਰਾ ਅਤੇ ਸਮੂਹ ਪਾਰਟੀ ਵਰਕਰ ਮੌਜੂਦ ਰਹੇ।

 

Tags: Sukhbir Singh Badal , Shiromani Akali Dal , SAD , Akali Dal , Sarabjit Singh Jhinjher

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD