Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ

ਸੰਤ ਸੀਚੇਵਾਲ ਵੱਲੋਂ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਉਣ ਲਈ ਕੀਤੇ ਗਏ ਆਰਜੀ ਪ੍ਰਬੰਧਾਂ ਨੂੰ ਲੈ ਕੇ ਜਲਦ ਤੋਂ ਜਲਦ ਬਿਜਲੀ ਕਨੈਕਸ਼ਨ ਦੇਣ ਦੀਆਂ ਹਦਾਇਤਾਂ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal

Web Admin

Web Admin

5 Dariya News

ਲੁਧਿਆਣਾ , 06 Jan 2025

Last updated on: Jan 06, 2025, 00:00 IST

ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰਸੇਵਕਾਂ ਨਾਲ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਆਰੰਭੇ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਡਾ. ਰਵਜੋਤ ਸਿੰਘ ਪਹਿਲੇ ਮੰਤਰੀ ਹੋਣਗੇ ਜੋ ਬੁੱਢੇ ਦਰਿਆ ਦੀ ਪਵਿੱਤਰਤਾ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਵਿੱਚ ਤਿੰਨ ਵਾਰ ਆ ਚੁੱਕੇ ਹਨ। ਉਹਨਾਂ ਕਿਹਾ ਕਿ ਉਹਨਾਂ ਦੇ ਇਸ ਤਰਾਂ ਆਉਣ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਉਹ ਪੰਜਾਬ ਦੇ ਵਾਤਾਵਰਨ ਨੂੰ ਲੈ ਕੇ ਚਿੰਤਤ ਹਨ ਤੇ ਉਹ ਇਸ ਲਈ ਸੁਹਿਰਦ ਕਦਮ ਚੁੱਕਣਗੇ। ਸੰਤ ਸੀਚੇਵਾਲ ਨੇ ਮੰਤਰੀ ਡਾ. ਰਵਜੋਤ ਸਿੰਘ ਨੂੰ ਦੱਸਿਆ ਕਿ  ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਨੂੰ ਲੈ ਕੇ ਜੋ ਕਾਰਜ ਆਰੰਭੇ ਗਏ ਸੀ ਉਹ 70% ਮੁਕੰਮਲ ਹੋ ਚੁੱਕੇ ਹਨ। 

ਕੁਝ ਦਿਨਾਂ ਵਿੱਚ ਇੱਥੇ ਮੋਟਰਾਂ ਰੱਖ ਦਿੱਤੀਆਂ ਜਾਣਗੀਆਂ ਤੇ ਸ਼ਹਿਰ ਦਾ ਗੰਦਾ ਪਾਣੀ ਟਰੀਟਮੈਂਟ ਪਲਾਂਟ ਤੱਕ ਪਹੁੰਚਣ ਲੱਗ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਵਚਨਬੱਧ ਹੈ। ਉਹਨਾਂ ਸੰਤ ਸੀਚੇਵਾਲ ਦੇ ਵੱਲੋਂ ਆਰੰਭੇ ਕਾਰਜਾਂ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਇਸ ਪੰਪਿੰਗ ਸਟੇਸ਼ਨ ਦੇ ਚੱਲਣ ਨਾਲ ਦਰਿਆ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਵੱਡੀ ਮਦਦ ਮਿਲੇਗੀ। 

ਉਹਨਾਂ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਜੋ ਪ੍ਰਸ਼ਾਸਨ ਵੱਲੋਂ ਪੈਨਲ ਅਤੇ ਬਿਜਲੀ ਕਨੈਕਸ਼ਨ ਦਿੱਤੇ ਜਾਣੇ ਹਨ ਉਹ ਜਲਦ ਤੋਂ ਜਲਦ ਮੁੱਹਈਆ ਕਰਵਾਏ ਜਾਣਗੇ।  ਇਸ ਤੋਂ ਇਲਾਵਾ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੁਧਿਆਣਾ ਸ਼ਹਿਰ ਦੇ ਟਰੀਟਮੈਂਟ ਪਲਾਂਟਾਂ ਦੀ ਅਧਿਕਾਰੀਆਂ ਸਮੇਤ ਕਾਰਗੁਜ਼ਾਰੀ ਵੀ ਦੇਖੀ ਗਈ। ਜੋ ਇੰਡਸਟਰੀ ਦੇ ਅਨਟਰੀਟਡ ਪਾਣੀ ਤੇ ਡੇਅਰੀਆ ਤੋਂ ਆ ਰਹੇ ਗੋਹੇ ਦੇ ਕਾਰਨ ਸਹੀ ਢੰਗ ਨਾਲ ਕੰਮ ਨਹੀ ਕਰ ਪਾ ਰਹੇ। ਅਧਿਕਾਰੀਆਂ ਨੂੰ ਆ ਰਹੇ ਇਸ ਅਨਟ੍ਰੀਟਡ ਪਾਣੀ ਨੂੰ ਰੋਕਣ ਦੀਆਂ ਸਖਤ ਹਦਾਇਤਾਂ ਦਿੱਤੀਆਂ ਗਈਆਂ।

ਡਾ. ਰਵਜੋਤ ਸਿੰਘ ਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਟਰੀਟਮੈਂਟ ਪਲਾਂਟਾਂ ਨੂੰ ਖਰਾਬ ਕਰ ਰਹੀਆਂ ਧਿਰਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਹਨਾਂ ਟਰੀਟਮੈਂਟ ਪਲਾਂਟਾਂ ਤੇ ਲੱਗਣ ਵਾਲਾ ਪੈਸਾ ਲੋਕਾਂ ਦੇ ਟੈਕਸ ਦਾ ਪੈਸਾ ਹੈ, ਜਿਸ ਨੂੰ ਹੁਣ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD