Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ ਵਿਨੀਤ ਕੁਮਾਰ ਨੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 07 Jan 2025

Last updated on: Jan 07, 2025, 00:00 IST

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ  ਜ਼ਿਲ੍ਹਾ ਚੋਣ ਅਫਸਰ  ਨੇ ਦੱਸਿਆ ਕਿ ਮਿਤੀ 1 ਜਨਵਰੀ 2025 ਦੀ ਯੋਗਤਾ ਦੇ ਆਧਾਰ ਤੇ ਮਿਤੀ 7 ਜਨਵਰੀ 2025 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। 

ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ 29 ਅਕਤੂਬਰ 2024 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਵੋਟਰ ਸੂਚੀ ਦੀ ਸੁਧਾਈ ਦੌਰਾਨ ਮਿਤੀ 28 ਨਵੰਬਰ 2024  ਤੱਕ ਦਾਅਵੇ/ਇੰਤਰਾਜ਼ ਪ੍ਰਾਪਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇੰਤਰਾਜ਼ ਦਾ ਨਿਪਟਾਰਾ ਕਰਨ ਤੋਂ ਬਾਅਦ ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਦੀ ਗਿਣਤੀ 1021, ਕੱਟੀਆਂ ਵੋਟਾਂ ਦੀ ਗਿਣਤੀ 286 ਅਤੇ ਸੋਧੀਆਂ ਵੋਟਾਂ ਦੀ ਗਿਣਤੀ 1162 ਹੋ ਗਈ ਹੈ। 

ਉਹਨਾਂ ਦੱਸਿਆ ਕਿ ਨਵੀਂ ਤਿਆਰ ਹੋਈ ਵੋਟਰ ਸੂਚੀ 7 ਜਨਵਰੀ 2025 ਨੂੰ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਅੱਜ ਪ੍ਰਕਾਸਿ਼ਤ ਕਰ ਦਿੱਤੀ ਗਈ ਹੈ ਅਤੇ ਇਹ ਵੋਟਰ ਸੂਚੀ ਦੀ ਕਾਪੀ ਸਮੂਹ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ www.ceopunjab.nic.in  ਤੇ ਦੇਖਣ ਲਈ ਉਪਲਬਧ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਨਾਗਰਿਕ ਵੋਟ ਬਣਾਉਣ ਤੋਂ ਵਾਝਾਂ ਰਹਿ ਗਿਆ ਹੈ ਤਾਂ ਉਹ ਆਪਣੀ ਨਵੀਂ ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਸਬੰਧੀ ਆਨਲਾਈਨ voters.eci.gov.in  / voter service portal ns// Voter Helpline App ਤੇ ਅਪਲਾਈ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਹਰਜਿੰਦਰ ਕੌਰ, ਚੋਣ ਤਹਿਸੀਲਦਾਰ, ਸ੍ਰੀ ਵਿਸ਼ਾਲ ਪ੍ਰਾਸ਼ਰ ਪ੍ਰੋਗਰਾਮਰ, ਸ੍ਰੀ ਬੇਅੰਤ ਸਿੰਘ ਚੋਣ ਕਾਨੂੰਗੋ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਸ੍ਰੀ ਅਮਰਜੀਤ ਸਿੰਘ ਆਮ ਆਦਮੀ ਪਾਰਟੀ,ਸ੍ਰੀ ਪ੍ਰਤਾਪ ਸਿੰਘ ਨੰਗਲ ਸ਼੍ਰੋਮਣੀ ਅਕਾਲੀ ਦਲ, ਸ੍ਰੀ  ਗੁਰਦੇਵ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਸ੍ਰੀ ਅਰਵਿੰਦ, ਬੀ.ਜੇ.ਪੀ.ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD