Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਸਿਆਸੀ ਆਗੂ - ਡਾ. ਸੋਨਾ ਥਿੰਦ

ਸ਼੍ਰੋਮਣੀ ਕਮੇਟੀ ਵੋਟਾਂ ਲਈ ਖਰੜਾ ਵੋਟਰ ਸੂਚੀ ਹੋਈ ਜਾਰੀ, 24 ਜਨਵਰੀ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਦਾਅਵੇ ਤੇ ਇਤਰਾਜ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 Jan 2025

Last updated on: Jan 07, 2025, 00:00 IST

ਸਿਆਸੀ ਪਾਰਟੀਆਂ ਦੇ ਨੁਮਾਇੰਦੇ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਨੌਜਵਾਨ ਆਪਣੇ ਸੰਵਿਧਾਨਕ ਹੱਕ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਦੇਸ਼ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਸਾਡਾ ਭਵਿੱਖ ਤਾਂ ਹੀ ਸੁਰੱਖਿਅਤ ਰਹਿ ਸਕਦਾ ਹੈ ਕਿ ਜੇਕਰ ਸਾਡੇ ਨੌਜਵਾਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋ ਕੇ ਲੋਕਤੰਤਰ ਦੀ ਮਜਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਕਾਪੀ ਤੇ ਸੀ.ਡੀਜ਼ ਵੀ ਸੌਂਪੀਆਂ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਕਰਵਾਉਣ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ ਜਿਸ ਅਨੁਸਾਰ ਜ਼ਿਲ੍ਹੇ ਅੰਦਰ ਕੁੱਲ 04 ਲੱਖ 49 ਹਜ਼ਾਰ 222 ਵੋਟਰ ਰਜਿਸਟਰ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 02 ਲੱਖ 36 ਹਜ਼ਾਰ 113 ਮਰਦ ਵੋਟਰ, 02 ਲੱਖ 13 ਹਜ਼ਾਰ 098 ਮਹਿਲਾ ਵੋਟਰ ਅਤੇ 11 ਤੀਜੇ ਲਿੰਗ ਦੇ ਵੋਟਰ ਹਨ। 

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਉਪਰੰਤ ਜ਼ਿਲ੍ਹੇ ਅੰਦਰ 18 ਤੋਂ 19 ਸਾਲ ਦੇ 6640 ਵੋਟਰ ਹਨ। ਡਾ: ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਇੱਕ ਸਾਲ ਅੰਦਰ ਚਾਰ ਮਿਤੀਆਂ ਤੈਅ ਕੀਤੀਆਂ ਗਈਆਂ ਹਨ ਤਾਂ ਜੋ ਸਾਰੇ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। 

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਤੈਅ ਕੀਤੀਆਂ ਮਿਤੀਆਂ ਅਨੁਸਾਰ 01 ਜਨਵਰੀ, 01 ਅਪ੍ਰੈਲ, 01 ਜੁਲਾਈ ਤੇ 01 ਅਕਤੂਬਰ ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 06 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੀ ਵੋਟ ਬਣਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਵੈਬ ਸਾਇਟ www.nvsp.in ਜਾਂ ਵੋਟਰ ਹੈਲਪ ਲਾਇਨ ਮੋਬਾਇਲ ਐਪ ਰਾਹੀਂ ਆਨ ਲਾਇਨ ਵੀ ਫਾਰਮ ਨੰਬਰ 6 ਭਰ ਸਕਦੇ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਲਈ ਵੋਟਰ ਸੂਚੀ ਦਾ ਖਰੜਾ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਖਰੜਾ ਵੋਟਰ ਸੂਚੀ ਸਬੰਧੀ 24 ਜਨਵਰੀ ਤੱਕ ਦਾਅਵੇ ਤੇ ਇਤਰਾਜ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 06 ਫਰਵਰੀ ਤੱਕ ਕੀਤਾ ਜਾਵੇਗਾ ਅਤੇ 25 ਫਰਵਰੀ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ, ਭਾਰਤੀ ਜਨਤਾ ਪਾਰਟੀ ਦੇ ਹਰੀਸ਼ ਅਗਰਵਾਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਵਿੰਦਰ ਸਿੰਘ ਬੱਬਲ, ਬਹੁਜਨ ਸਮਾਜ ਪਾਰਟੀ ਦੇ ਮੋਹਨ ਸਿੰਘ ਭੱਟਮਾਜਰਾ, ਚੋਣ ਤਹਿਸੀਲਦਾਰ ਨਿਰਮਲਾ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD