Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਘੀ ਮੇਲੇ ਸਬੰਧੀ ਡੀ.ਸੀ ਰਾਜੇਸ਼ ਤ੍ਰਿਪਾਠੀ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੰਡਿਆਂ ਜਾਵੇਗਾ ਸੱਤ ਸੈਕਟਰਾਂ ਵਿੱਚ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 07 Jan 2025

Last updated on: Jan 07, 2025, 00:00 IST

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜੋ ਮਾਘੀ ਮੇਲੇ ਤੇ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸਬੰਧੀ ਆਪਣੀਆਂ ਗਤੀਵਿਧੀਆਂ ਬਾਰੇ ਰਿਪੋਰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਉਣਗੇ ਤਾਂ ਜੋ ਮੇਲੇ ਦੌਰਾਨ ਕਿਸੇ ਵੀ ਸਰਧਾਲੂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਉਹਨਾਂ ਸੈਕਟਰ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰ ਵਿੱਚ ਪਲਾਸਟਿਕ ਦੀ ਨਿਰੰਤਰ ਚੈਕਿੰਗ ਕਰਦੇ ਰਹੇ ਤਾਂ ਜੋ ਮੇਲੇ ਨੂੰ ਪਲਾਸਟਿਕ ਮੁਕਤ ਸਬੰਧੀ ਢੁਕਵੇਂ ਪ੍ਰਬੰਧ ਮੁਕੰਮਲ ਹੋ ਸਕੇ। ਉਨ੍ਹਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ ।

ਡਿਪਟੀ ਕਮਿਸ਼ਨਰ ਨੇ ਬੀ.ਐਂਡ.ਆਰ.(ਸੜਕਾਂ),ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਜੋੜਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਨੇਪਰੇ ਚਾੜਿਆ ਜਾਵੇ। ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ।

ਮਾਘੀ ਮੇਲੇ ਦੌਰਾਨ ਜਨਤਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ  ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ। ਉਹਨਾਂ ਲੰਗਰ ਲਗਾਉਣ ਵਾਲੇ ਸਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਪਲਾਸਟਿਕ ਰਹਿਤ ਲੰਗਰ ਵਰਤਾਇਆ ਜਾਵੇ ਅਤੇ ਸਾਫ ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ।

ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੇਲੇ ਦੌਰਾਨ ਆਰ.ਓ ਸਿਸਟਮ ਵਾਲੇ ਪੀਣ ਵਾਲੇ ਸਾਡ ਸੁਞਰੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ ।

ਉਹਨਾਂ ਪਾਵਰ ਕਾਮ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਨਿਰਵਿਘਣ ਬਿਜਲੀ ਸਪਲਾਈ ਜਾਰੀ ਰੱਖੀ ਜਾਵੇ ਅਤੇ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਚੀਆਂ ਚੁੱਕੀਆਂ ਜਾਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਾ ਮਾਘੀ ਦੌਰਾਨ ਸ਼ਹਿਰ ਵਿੱਚ ਪਾਰਕਿੰਗ ਲਈ ਢੁਕਵੀਆਂ ਥਾਵਾਂ ਦੀ ਚੋਣ ਕਰ ਲਈ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਸਿਵਿਲ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫਤਰ ਵਿਖੇ, ਜਦਕਿ ਪੁਲਿਸ ਕੰਟਰੋਲ ਰੂਮ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਜਾਵੇਗਾ।

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ.ਬਲਦੇਵ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD