Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਵਿੱਚ ਟੀ.ਬੀ. ਮੁਕਤ ਮੁਹਿੰਮ ਦੀ ਸ਼ੁਰੂਆਤ

ਸਿਹਤ ਵਿਭਾਗ ਵੱਲੋਂ ਜਾਗਰੂਕਤਾ ਵੈਨ ਰਵਾਨਾ

Health, Fazilka, TB, Civil Surgeon, Civil Surgeon Fazilka, Dr. Lehmber Ram

Web Admin

Web Admin

5 Dariya News

ਫਾਜਿਲਕਾ , 07 Jan 2025

Last updated on: Jan 07, 2025, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। 

ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਇਹ ਮੁਹਿੰਮ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਅੱਜ ਟੀ.ਬੀ. ਜਾਂਚ ਅਤੇ ਜਾਗਰੂਕਤਾ ਵੈਨ ਨੂੰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਝੰਡੀ ਦੇ ਕੇ ਜਿਲ੍ਹੇ ਦੇ ਵੱਖ ਵੱਖ ਏਰੀਏ ਲਈ ਰਵਾਨਾ ਕੀਤਾ। 

ਇਸ ਸਮੇਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਇਸ ਵੈਨ ਰਾਹੀਂ ਉਹਨਾਂ ਦੀ ਮੁਫ਼ਤ ਟੈਸਟ ਅਤੇ ਐਕਸ ਰੇ ਕਰਵਾਉਗੇ। 

ਪਾਜ਼ੇਟਿਵ ਆਉਣ ਤੇ ਸਿਹਤ ਸੰਸਥਾਵਾਂ ਤੋਂ ਮੁਫ਼ਤ ਇਲਾਜ ਸ਼ੁਰੂ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਉਹ ਇਨ੍ਹਾਂ ਵੈਨਾਂ ਤੋਂ ਆਪਣੇ ਟੈਸਟ ਜਰੂਰ ਕਰਵਾਉਣ। ਉਹਨਾਂ ਕਿਹਾ ਕਿ ਸਿਹਤ ਵਿਭਾਗ ਫਾਜਿਲਕਾ ਵੱਲੋਂ @ਜਨ ਜਨ ਦਾ ਰੱਖੋ ਧਿਆਨ, ਟੀਬੀ ਮੁਕਤ ਭਾਰਤ ਅਭਿਆਨ@ ਦਾ ਸੁਪਨਾ ਸਾਕਾਰ ਕਰਨ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ, ਤਾਂ ਜੋ 2025 ਤੱਕ ਜਿਲ੍ਹੇ ਨੂੰ ਟੀਬੀ ਮੁਕਤ ਬਣਾਇਆ ਜਾ ਸਕੇ।  

ਉਹਨਾਂ ਦੱਸਿਆ ਕਿ ਇਸ ਵੈਨ ਰਾਹੀਂ ਟੀ.ਬੀ. ਤੋਂ ਬਚਣ ਅਤੇ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਡਾ ਨੀਲੂ ਚੁੱਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਹਨਾਂ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ,  ਕਿਉਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜੋ ਇਕ ਖਤਰਨਾਕ ਟੀ.ਬੀ.ਹੋਣ ਦਾ ਖਤਰਾ ਰਹਿੰਦਾ ਹੈ ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। 

ਉਹਨਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਲਈ ਜ਼ਿਆਦਾ ਪ੍ਰੋਟੀਨ ਵਾਲੀਆਂ ਖਾਣ ਪੀਣ ਦੀ ਚੀਜਾਂ ਦੀ ਜ਼ਿਆਦਾ ਜਰੂਰਤ ਹੁੰਦੀ ਹੈ, ਜੋ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਕਾਰਪੋਰੋਟ ਘਰਾਣਿਆਂ ਵੱਲੋਂ ਸਮੇਂ ਸਮੇਂ ਤੇ ਟੀ.ਬੀ. ਦੇ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਘਰ ਘਰ ਜਾ ਰਹੀਆਂ ਟੀਮਾਂ ਅਤੇ ਇਸ ਵੈਨ ਨੂੰ ਸਹਿਯੋਗ ਦਿੱਤਾ ਜਾਵੇ।

ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਐਰਿਕ, ਡਾ ਨੀਲੂ ਚੁੱਘ, ਰਾਜੇਸ਼ ਕੁਮਾਰ ਡੀਪੀਐਮ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ, ਵਿੱਕੀ, ਰਵਿੰਦਰ ਕੁਮਾਰ ਹਾਜ਼ਰ ਸਨ।

 

Tags: Health , Fazilka , TB , Civil Surgeon , Civil Surgeon Fazilka , Dr. Lehmber Ram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD