Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਟਿਆਲਾ ਜ਼ਿਲ੍ਹੇ ਚ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੋਈ

ਏ.ਡੀ.ਸੀ ਨੇ ਵੋਟਰ ਸੂਚੀਆਂ ਤੇ ਸੀ.ਡੀਜ਼ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

Isha Singal, Additional Deputy Commissioner, ADC Patiala, Patiala

Web Admin

Web Admin

5 Dariya News

ਪਟਿਆਲਾ , 07 Jan 2025

Last updated on: Jan 07, 2025, 00:00 IST

ਪਟਿਆਲਾ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਤੋਂ ਬਾਅਦ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ 'ਤੇ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ ਅਤੇ ਅੱਜ ਵੋਟਰ ਸੂਚੀਆਂ ਅਤੇ ਵੋਟਾਂ ਦੀਆਂ ਸੀ.ਡੀਜ਼ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ 'ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਏ.ਡੀ.ਸੀ ਨੇ ਇਸ ਮੌਕੇ ਦੱਸਿਆ ਕਿ ਇਸ ਸੁਧਾਈ ਦੌਰਾਨ ਨਵੀਂਆਂ ਬਣੀਆਂ ਵੋਟਾਂ, ਕੱਟੀਆਂ ਗਈਆਂ ਵੋਟਾਂ ਅਤੇ ਸੁਧਾਈ ਬਾਅਦ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਨਾਭਾ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਪਟਿਆਲਾ, ਸਮਾਣਾ ਅਤੇ ਸ਼ੁਤਰਾਣਾ ਵਿੱਚ ਹੁਣ ਕੁਲ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੈ। 

ਇਨ੍ਹਾਂ ਵਿੱਚ 7 ਲੱਖ 83 ਹਜ਼ਾਰ 268 ਪੁਰਸ਼, 7 ਲੱਖ 17 ਹਜ਼ਾਰ 877 ਮਹਿਲਾ ਅਤੇ 62 ਟਰਾਂਸਜੈਂਡਰ ਵੋਟਰ ਹਨ। ਇਸ਼ਾ ਸਿੰਗਲ ਨੇ ਵਿਧਾਨ ਸਭਾ ਹਲਕਿਆਂ ਸਬੰਧੀ ਵਿਸਥਾਰਪੂਰਵਕ ਵੇਰਵੇ ਦਿੰਦਿਆਂ ਦੱਸਿਆ ਵਿਧਾਨ ਸਭਾ ਹਲਾਕ ਨਾਭਾ ਵਿਖੇ ਕੁਲ ਵੋਟਰ 1,87,288 ਹਨ, ਜਿਸ ਵਿਚੋਂ ਪੁਰਸ਼ ਵੋਟਰ 97,446, ਮਹਿਲਾ ਵੋਟਰ 89,832 ਤੇ ਟਰਾਂਸਜੈਂਡਰ 10 ਵੋਟਰ ਹਨ। 

ਇਸੇ ਤਰ੍ਹਾਂ ਪਟਿਆਲਾ ਦਿਹਾਤੀ ਦੇ ਕੁਲ ਵੋਟਰ 2,18,434 ਹਨ, ਜਿਸ ਵਿਚੋਂ 1,12,480 ਪੁਰਸ਼ ਵੋਟਰ, 1,05,946 ਮਹਿਲਾ ਤੇ 8 ਟਰਾਂਸਜੈਂਡਰ ਵੋਟਰ ਹਨ। ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ 1,80,233 ਕੁਲ ਵੋਟਰ ਹਨ, ਜਿਨ੍ਹਾਂ ਵਿੱਚ 94,495 ਪੁਰਸ਼ ਵੋਟਰ, 85,733 ਮਹਿਲਾ ਵੋਟਰ ਤੇ 5 ਟਰਾਂਸਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਲਿਸਟਾਂ ਦੀ ਹੋਈ ਪ੍ਰਕਾਸ਼ਨਾਂ ਤੋਂ ਬਾਅਦ ਹਲਕਾ ਘਨੌਰ ਵਿਖੇ 1,64,068 ਕੁਲ ਵੋਟਰ ਹਨ, ਜਿਸ ਵਿੱਚ 88,070 ਪੁਰਸ਼, 75,998 ਮਹਿਲਾ ਵੋਟਰ ਹਨ। 

ਸਨੌਰ ਹਲਕੇ ਵਿੱਚ 2,25,239 ਕੁਲ ਵੋਟਰ ਹਨ, ਉਥੇ ਪੁਰਸ਼ ਵੋਟਰਾਂ ਦੀ ਗਿਣਤੀ 1,18,228 ਹੈ ਜਦਕਿ ਮਹਿਲਾ ਵੋਟਰਾਂ ਦੀ ਗਿਣਤੀ 1,07,004 ਅਤੇ 7 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਸ਼ਹਿਰੀ ਵਿੱਚ ਕੁਲ ਵੋਟਰ 1,51,002 ਹਨ, ਜਿਸ ਵਿੱਚ 77,501 ਪੁਰਸ਼, 73,488 ਮਹਿਲਾ ਤੇ 13 ਟਰਾਂਸਜੈਂਡਰ ਵੋਟਰ ਹਨ। ਸਮਾਣਾ ਵਿਧਾਨ ਸਭਾ ਹਲਕੇ ਵਿੱਚ 1,89,464 ਕੁਲ ਵੋਟਰ ਹਨ, ਜਿਸ ਵਿਚੋਂ 98,671 ਪੁਰਸ਼, 90,779 ਮਹਿਲਾ ਵੋਟਰ ਤੇ 14 ਟਰਾਂਸਜੈਂਡਰ ਵੋਟਰ ਹਨ। 

ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ 1,85,479 ਕੁਲ ਵੋਟਰ ਹਨ, ਜਿਸ ਵਿਚੋਂ 96,377 ਪੁਰਸ਼ ਵੋਟਰ, 89,097 ਮਹਿਲਾ ਵੋਟਰ ਤੇ 5 ਟਰਾਂਸਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਾਲ ਵਿੱਚ ਚਾਰ ਯੋਗਤਾ ਮਿਤੀਆਂ ਨਿਰਧਾਰਤ ਕੀਤੀਆਂ ਗਈਆਂ ਹਨ: 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਜਿਸ ਅਨੁਸਾਰ ਹੁਣ ਅਗਲੀ ਯੋਗਤਾ ਮਿਤੀ 1 ਅਪ੍ਰੈਲ 2025 ਹੈ। 

ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸੌਂਪਦਿਆਂ ਕਿਹਾ ਕਿ ਇਹ ਵੋਟਰ ਸੂਚੀਆਂ ਚੰਗੀ ਤਰ੍ਹਾਂ ਚੈੱਕ ਕਰ ਲਈਆਂ ਜਾਣ ਅਤੇ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਿਆ ਹੈ ਜਾਂ ਕਿਸੇ ਦੀ ਵੋਟ ਕੱਟਣ ਤੋਂ ਰਹਿ ਗਈ ਹੈ ਜਾਂ ਕੋਈ ਸੋਧ ਕੀਤੀ ਜਾਣੀ ਹੈ, ਤਾਂ ਉਹ ਇਸ ਸਬੰਧੀ ਫਾਰਮ ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਦੇ ਸਕਦਾ ਹੈ। 

ਇਸ ਸਮੇਂ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦਾ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਹਦਾਇਤ ਅਨੁਸਾਰ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਆਮ ਜਨਤਾ ਅਤੇ ਵੋਟਰਾਂ ਦੀ ਸਹੂਲਤ ਲਈ ਚੋਣ ਤਹਿਸੀਲਦਾਰ ਪਟਿਆਲਾ ਦੇ ਦਫ਼ਤਰ ਵਿੱਚ 1950 ਟੋਲ ਫ਼ਰੀ ਨੰਬਰ ਲਗਾਇਆ ਗਿਆ ਹੈ। 

ਜੇਕਰ ਕਿਸੇ ਵਿਅਕਤੀ ਜਾਂ ਵੋਟਰ ਨੂੰ ਵੋਟਾਂ ਦੇ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ, ਫੀਡਬੈਕ ਦੇਣ, ਕੋਈ ਸੁਝਾਅ ਦੇਣ ਜਾਂ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਦੇਣੀ ਹੈ ਤਾਂ ਉਹ 1950 ਟੋਲ ਫ਼ਰੀ ਨੰਬਰ ਤੇ ਕਾਲ ਕਰ ਸਕਦੇ ਹਨ। ਮੀਟਿੰਗ ਵਿਚ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Isha Singal , Additional Deputy Commissioner , ADC Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD