Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡੀ.ਸੀ ਕੋਮਲ ਮਿੱਤਲ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ, ਪੁਲਿਸ ਲਾਈਨ ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ

Komal Mittal, DC Hoshiarpur, Deputy Commissioner Hoshiarpur, Hoshiarpur, Republic Day, Republic Day 2025

Web Admin

Web Admin

5 Dariya News

ਹੁਸ਼ਿਆਰਪੁਰ , 07 Jan 2025

Last updated on: Jan 07, 2025, 00:00 IST

76ਵੇਂ ਗਣਤੰਤਰਤਾ ਦਿਵਸ ਦੇ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। 

ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਰੱਖੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਸਬੰਧਤ ਅਮਲੇ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਦੇ ਮੱਦੇਨਜ਼ਰ ਢੁਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਸਕੂਲੀ ਵਿਦਿਆਰਥੀਆਂ ਆਦਿ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। 

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੇ ਸੜਕਾਂ ਅਤੇ ਪੁਲਿਸ ਲਾਈਨ ਵਿਖੇ ਵੀ ਸਫਾਈ ਅਤੇ ਸਜਾਵਟ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਪੇਸ਼ ਕਰਦੀਆਂ ਵੱਖ-ਵੱਖ ਝਾਕੀਆਂ ਤਿਆਰ ਕਰਨ ਲਈ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਆਉਂਦੇ ਦਿਨਾਂ ਵਿਚ ਰਿਹਰਸਲ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਉਪਰੰਤ 24 ਜਨਵਰੀ ਨੂੰ ਫੁਲ ਡਰੈਸ ਰਿਹਰਸਲ ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਸਮਾਗਮ ਵਾਲੀ ਥਾਂ ’ਤੇ ਸਿਹਤ ਸੇਵਾਵਾਂ, ਫਾਇਰ ਬ੍ਰਿਗੇਡ, ਪੀਣ ਵਾਲੇ ਪਾਣੀ ਦੀ ਵਿਵਸਥਾ ਆਦਿ ਵੀ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। 

ਉਨ੍ਹਾਂ ਕਿਹਾ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆ ਝਾਕੀਆਂ ਸ਼ਾਮਲ ਹੋਣਗੀਆਂ ਜਿਨ੍ਹਾਂ ਲਈ ਸਬੰਧਤ ਵਿਭਾਗ ਸਮੇਂ ਸਿਰ ਪ੍ਰਬੰਧਾਂ ਨੂੰ ਮੁਕੰਮਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ  ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Republic Day , Republic Day 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD