Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾਕਟਰ ਮਨਮੋਹਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਜੁੜੇ ਮੋਹਾਲੀ ਦੇ ਪਤਵੰਤੇ

ਡਿਪਟੀ ਮੇਅਰ ਵੱਲੋਂ ਪੇਸ਼ ਆਈ ਆਈ ਐਸ ਈ ਆਰ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਣ ਦਾ ਮਤਾ ਜੈਕਾਰਿਆਂ ਨਾਲ ਪਾਸ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 07 Jan 2025

Last updated on: Jan 07, 2025, 00:00 IST

ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾਕਟਰ ਮਨਮੋਹਨ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿਚ ਮੋਹਾਲੀ ਨਜ਼ਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪੇਸ਼ ਕੀਤੇ ਗਏ ਮੋਹਾਲੀ ਸਥਿਤ ਅੰਤਰਰਾਸ਼ਟਰੀ ਪੱਧਰ ਦੇ ਸੰਸਥਾਨ ਆਈ ਆਈ ਐਸ ਈ ਆਰ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਣ ਦਾ ਮਤਾ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਸੰਸਥਾ 2007 ਵਿੱਚ ਡਾਕਟਰ ਮਨਮੋਹਨ ਸਿੰਘ ਵੱਲੋਂ ਮੋਹਾਲੀ ਨੂੰ ਦਿੱਤੀ ਬਹੁਤ ਵੱਡੀ ਦੇਣ ਹੈ।

ਮੋਹਾਲੀ ਦੇ ਫੇਜ਼ 3ਬੀ1 ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਦੀ ਆਰੰਭਤਾ‌ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਭੋਗ ਉਪਰੰਤ ਆਈਆਂ ਸੰਗਤਾਂ ਨੂੰ ਮੁਖਾਤਬ ਹੁੰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਆਈ ਆਈ ਐਸ ਈ ਆਰ) ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਸੰਸਥਾਨ, 2007 ਵਿੱਚ ਮੋਹਾਲੀ ਵਿਖੇ ਡਾਕਟਰ ਮਨਮੋਹਨ ਸਿੰਘ ਦੀ ਦੇਣ ਹੈ। ਇਸ ਸੰਸਥਾ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਰੱਖਿਆ ਜਾਵੇ।

ਉਹਨਾਂ ਮਤਾ ਪੜ੍ਹਦਿਆਂ ਕਿਹਾ ਕਿ ਡਾਕਟਰ ਸਾਹਿਬ ਨੂੰ ਪੰਜਾਬ ਨਾਲ ਵਿਸ਼ੇਸ਼ ਮੋਹ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਵੇਲੇ ਹੀ ਮੋਹਾਲੀ ਵਿੱਚ ਉਪਰੋਕਤ ਕੇਂਦਰ ਦੀ ਸਥਾਪਨਾ ਕੀਤੀ ਗਈ। ਉਹਨਾਂ ਕਿਹਾ ਕਿ ਆਓ ਅੱਜ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਜੈਕਾਰਿਆਂ ਨਾਲ ਇਹ ਮਤਾ ਪਾਸ ਕਰਕੇ ਸਰਕਾਰ ਨੂੰ ਭੇਜੀਏ। ਸਮੂਹ ਮੋਹਾਲੀ ਵਾਸੀਆਂ ਵੱਲੋਂ ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਕੇਂਦਰ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਰੱਖਿਆ ਜਾਵੇ। 

13-13 ਮਿਸ਼ਨ ਦੇ ਹਰਜੀਤ ਸਿੰਘ ਸੱਬਰਵਾਲ ਨੇ ਸ਼ਰਧਾਂਜਲੀ ਸਮਾਗਮ ਵਿੱਚ ਜੁੜੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।  ਸ਼ਰਧਾਂਜਲੀ ਸਮਾਗਮ ਦੀ ਸਮਾਪਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਸਾਰੇ ਵਿਸ਼ਵ ਦੀ ਸਨਮਾਨ ਤੇ ਸ਼ਖਸ਼ੀਅਤ ਹਨ। ਉਹਨਾਂ ਕਿਹਾ ਕਿ ਇਹ ਸ਼ਰਧਾਂਜਲੀ ਸਮਾਗਮ ਕੋਈ ਸਿਆਸੀ ਨਹੀਂ ਸਗੋਂ ਸਾਰੀਆਂ ਪਾਰਟੀਆਂ ਦੇ ਪੱਧਰ ਤੋਂ ਉੱਪਰ ਉੱਠ ਕੇ ਸੀ। 

ਉਹਨਾਂ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ ਤੇ ਜੋ ਮਾਨ ਸਨਮਾਨ ਡਾਕਟਰ ਮਨਮੋਹਨ ਸਿੰਘ ਨੂੰ ਮਿਲਿਆ ਹੈ ਉਹ ਕਿਸੇ ਵਿਰਲੀ ਸ਼ਖਸ਼ੀਅਤ ਨੂੰ ਹੀ ਨਸੀਬ ਹੁੰਦਾ ਹੈ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਨੇ ਖਾਸ ਤੌਰ ਤੇ ਸਿੱਖਾਂ ਦਾ ਨਾਂ ਪੂਰੇ ਵਿਸ਼ਵ ਵਿੱਚ ਰੋਸ਼ਨ ਕੀਤਾ ਹੈ ਜਿਸ ਦੀ ਹੋਰ ਕੋਈ ਮਿਸਾਲ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਇਹ ਮਤਾ ਕੇਂਦਰ ਸਰਕਾਰ ਨੂੰ ਇਸ ਪੁਰਜੋਰ ਮੰਗ ਨਾਲ ਭੇਜਿਆ ਜਿਆ ਜਾਵੇਗਾ ਤੇ ਉਕਤ ਸੰਸਥਾ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਰੱਖਿਆ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਸ਼ਵ ਜੈਨ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸੀਨੀਅਰ ਡਿਪਟੀ ਮੇਅਰ, ਨਰਪਿੰਦਰ ਰੰਗੀ (ਐੱਮ. ਸੀ.) ਸੀਨੀਅਰ ਮੀਤ ਪ੍ਰਧਾਨ ਜ਼ਿਲਾ ਕਾਂਗਰਸ, ਅਮਰੀਕ ਸਿੰਘ ਸੋਮਲ ਸੀਨੀਅਰ ਡਿਪਟੀ ਮੇਅਰ, ਮਨਜੀਤ ਸਿੰਘ ਸੇਠੀ ਸਾਬਕਾ ਡਿਪਟੀ ਮੇਅਰ, ਹਰਿੰਦਰ ਪਾਲ ਸਿੰਘ ਬਿੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਹਾਲੀ, ਅਮਰੀਕ ਸਿੰਘ ਮੋਹਾਲੀ ਸਾਬਕਾ ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਮੋਹਾਲੀ, ਕੁਲਵੰਤ ਸਿੰਘ ਕਲੇਰ, ਹਰਜੀਤ ਸਿੰਘ ਭੋਲੂ, ਪਰਮੋਦ ਮਿੱਤਰਾ, ਰਣਦੀਪ ਬੈਦਵਾਨ, ਰਾਜਾ ਕਵਰਜੋਤ ਸਿੰਘ ਅਤੇ ਹੋਰ ਸਾਰੇ ਐਮ.ਸੀ, ਗੁਰਸ਼ਰਨ ਸਿੰਘ ਰਿਆੜ, ਸੁਖਜੀਤ ਸਿੰਘ ਲਹਿਲ, ਜਗਤਾਰ ਸਿੰਘ (ਸਰਪੰਚ ਬਾਕਰਪੁਰ),  ਕੁਲਵੰਤ ਸਿੰਘ ਬਰਿਆਲੀ, ਮਾਸਟਰ ਲਾਭ ਸਿੰਘ ਮਿਢੇਮਾਜਰਾ, ਵਿਜੇ ਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਤਰਫੋਂ ਸ਼੍ਰੀ ਰਾਮ ਸਿੰਗਲਾ, ਬਲਬੀਰ ਸਿੰਘ ਢੋਲ ਸਾਬਕਾ ਪੀ.ਸੀ.ਐਸ, ਆਰ ਐਸ ਸਚਦੇਵਾ, ਸ੍ਰੀ ਐਨਐਸ ਸੰਧੂ (ਸਾਹਿਬਜ਼ਾਦਾ ਟਿੰਬਰ), ਅਜਾਇਬ ਸਿੰਘ ਬਾਕਰਪੁਰ, ਜੰਗ ਬਹਾਦਰ ਸਿੰਘ, ਬਾਬਾ ਜੀ ਧੰਨਾ ਭਗਤ, ਨਾਮਧਾਰੀ ਸਮਾਜ ਦੇ ਹੋਰ ਪਤਵੰਤੇ, ਡਾ: ਮਨਮੋਹਨ ਸਿੰਘ ਜੀ ਦੇ ਭਤੀਜੇ ਚਰਨਜੀਤ ਸਿੰਘ, 13-13 ਮਿਸ਼ਨ ਤੋਂ ਹਰਜੀਤ ਸਿੰਘ ਸਭਰਵਾਲ, ਮਨਮੋਹਨ ਸਿੰਘ ਦਾਊਂ, ਏ ਐੱਸ ਚੀਮਾ (ਪੰਜਾਬ ਫਿਲਮ ਸਿਟੀ), ਅਕਵਿੰਦਰ ਗੋਸਲ, ਪਰਮਦੀਪ ਸਿੰਘ ਬੈਦਵਾਨ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਵੱਖ-ਵੱਖ ਸਿਆਸੀ ਸਮਾਜਿਕ ਧਾਰਮਿਕ ਸੰਸਥਾਵਾਂ ਦੇ ਨੁਮਾਇੰ ਨੁਮਾਇੰਦਿਆਂ ਨੇ ਸ਼ਰਧਾਂਜਲੀ ਸਮਾਗਮ ਵਿੱਚ ਹਾਜਰੀ ਲਵਾਈ ਅਤੇ ਡਾਕਟਰ ਮਨਮੋਹਨ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਮਨਮੋਹਨ ਸਿੰਘ ਦਾਉ ਨੇ ਡਾਕਟਰ ਮਨਮੋਹਨ ਸਿੰਘ ਸਬੰਧੀ ਕਵਿਤਾ ਪੜ੍ਹੀ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD