Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨਜ਼ ਦੇ ਸਮਰਥਨ ਲਈ "ਸਾਡੇ ਬਜ਼ੁਰਗ ਸਦਾ ਮਾਨ" ਮੁਹਿੰਮ ਤਹਿਤ ਸਰਵੇਖਣ ਤੇਜ਼ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sade Bazurg Sada Maan

Web Admin

Web Admin

5 Dariya News

ਚੰਡੀਗੜ੍ਹ , 07 Jan 2025

Last updated on: Jan 07, 2025, 00:00 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। 

ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। 

ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sade Bazurg Sada Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD